ਚੰਡੀਗੜ,6 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਤਹਿਤ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅੱਪਗ੍ਰੇਡ ਅਤੇ 10 ਮੀਟਰ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸ੍ਰੀ...
News
ਚੰਡੀਗੜ, 6 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਚੰਡੀਗੜ ਸਮੇਤ ਪੰਜਾਬ ਦੇ ਸਮੂਹ ਜ਼ਿਲਿਆਂ ਵਿੱਚ 26 ਥਾਵਾਂ ’ਤੇ ਕਰਵਾਏ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 4 ਮਹੀਨੇ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਉਣਗੇ। ਡਿਜੀਟਲ ਅਜਾਇਬਘਰ ਵਿੱਚ ਗੁਰੂ ਸਾਹਿਬ ਦੇ...
ਪੰਜਾਬ ਦੇ ਰਾਜਪਾਲ ਨੇ ਜਸਟਿਸ ਰਵੀ ਸੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕਾਈ
ਚੰਡੀਗੜ, 6 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ ਰਵੀ ਸੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 35ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ ’ਤੇ ਹਾਜਰ ਸਨ। ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਕੀਤਾ ਗਿਆ ਜਿਸ ਦੀ ਕਾਰਵਾਈ ਪੰਜਾਬ ਕੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਚਲਾਈ ਗਈ।ਇਸ ਸਮਾਗਮ ਵਿੱਚ ਹਾਈ...
ਚੰਡੀਗੜ, 6 ਅਕਤੂਬਰ:(ਇੰਟਰਨੈਸ਼ਨ ਪੰਜਾਬੀ ਨਿਊਜ਼): ਸਦਭਾਵਨਾ ਦੀ ਇੱਕ ਨਵੇਕਲੀ ਉਦਾਹਰਣ ਪੇਸ਼ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ 12 ਕਨਾਲ ਜ਼ਮੀਨ ਜ਼ਿਲਾ ਮੋਗਾ ਦੇ ਪਿੰਡ ਦੁੱਨੇਕੇ ਵਿੱਚ 50 ਬੈੱਡਾਂ ਦਾ ਹਸਪਤਾਲ ਤੇ ਟਰੌਮਾ ਸੈਂਟਰ ਬਣਾਉਣ ਲਈ ਬਿਲਕੁਲ ਮੁਫ਼ਤ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਸੂਬੇ ਦੇ ਪੱਛੜੇ ਇਲਾਕੇ ਨੂੰ ਉੱਚ ਪੱਧਰ ਦੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਹ...
ਚੰਡੀਗੜ, 6 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਿਲਾਵਟਖ਼ੋਰਾਂ ’ਤੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ ਫੂਡ ਸੇਫਟੀ ਦੀ ਟੀਮ ਨੇ ਮਾਨਸਾ ਦੇ ਇੱਕ ਫੂਡ ਬਿਜ਼ਨਸ ਅਪ੍ਰੇਟਰ ਤੋਂ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ ਕੀਤਾ ਹੈ, ਇਹ ਜਾਣਕਾਰੀ ਖ਼ੁਰਾਕ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।ਉਕਤ ੳਤਪਾਦਕ ਘੀ ਵਿੱਚ ਕੁਕਿੰਗ ਮੀਡਿੀਅਮ ਮਿਲਾਕੇ ਵੱਖ ਵੱਖ ਬਰਾਂਡਾਂ ਦੇ ਦੇਸੀ ਘੀ ਤਿਆਰ ਕਰਨ ਵਿੱਚ ਸ਼ਾਮਲ ਸੀ। ਟੀਮ ਨੂੰ 222 ਲੀਟਰ ਮਧੂ...
ਮੋਗਾ, 6 ਅਕਤੂਬਰ (ਜਸ਼ਨ): ਜਦੋਂ ਤੋਂ ਪੰਜਾਬ ਵਿੱਚ ਹੜ੍ਹ ਆਏ ਹਨ, ਉਦੋਂ ਤੋਂ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸੇਵਾ ਵਿੱਚ ਜੁਟੀ ਹੋਈ ਮੋਗਾ ਜਿਲ੍ਹੇ ਦੀ ਉਘੀ ਸਮਾਜ ਸੇਵੀ ਸੰਸਥਾ ਰੂਰਲ ਐਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਊਵਾਲ ਵਿੱਚ ਪੜ੍ਹ ਰਹੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਦੀ ਬੋਰਡ ਇਮਤਿਹਾਨ ਫੀਸ ਭਰਨ ਲਈ 50000 ਰੁਪਏ ਅਤੇ ਪ੍ਰਾਈਵੇਟ ਕਾਲਜ ਵਿੱਚ ਪੜਦੇ ਇੱਕ ਬੱਚੇ ਨੂੰ...
ਮੋਗਾ 6 ਅਕਤੂਬਰ:(ਜਸ਼ਨ): ਵਰਲਡ ਕੈਸਰ ਕੇਅਰ ਫਾਊਡੇਸ਼ਨ ਵੱਲੋ ਅੱਜ ਮੋਗਾ ਦੇ ਸਿਵਲ ਹਸਪਤਾਲ ਨੂੰ ਚਾਰ ਮਿ੍ਰਤਕ ਦੇਹਾਂ ਸੰਭਾਲਣ ਵਾਲਾ ਫਰਿਜਰ ਦਾਨ ਵਜੋ ਦਿੱਤਾ ਗਿਆ, ਜਿਸਦੀ ਕੀਮਤ ਲਗਭਗ 4.5 ਲੱਖ ਰੁਪਏ ਦੇ ਕਰੀਬ ਹੈ। ਇਸ ਫਰਜ਼ਿਰ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਕੀਤਾ ਗਿਆ। ਇਸ ਦੌਰਾਨ ਉਨਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਮੋਗਾ ਨਰਿੰਦਰ ਸਿੰਘ ਧਾਲੀਵਾਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਰਜੇਸ਼ ਕੁਮਾਰ...
ਮੋਗਾ, 5 ਅਕਤੂਬਰ (ਜਸ਼ਨ)-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਰਸ਼ਨ ਅਭਿਲਾਖੀ ਖਾਲਸਾ ਮਾਰਚ ਦੇ ਰੂਪ ‘ਚ ਵਿਸ਼ਾਲ ਨਗਰ ਕੀਰਤਨ ਸ੍ਰੀ ਬੇਰ ਸਾਹਿਬ (ਗੁ:ਸਿਮਰਨਸਰ ) ਡਰੋਲੀ ਭਾਈ ਜ਼ਿਲਾ ਮੋਗਾ ਤੋਂ ਧੰਨ ਸ੍ਰੀ ਗੁਰੂ ਗਰੰਥ ਸਾਹਿਬ ਮਹਾਰਾਜ ਦੀ ਛਤਰ ਛਾਇਆ, ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ, ਨਗਾਰੇ ਦੀ ਚੋਟ, ਜੈਕਾਰਿਆਂ ਦੀ ਗੂੰਜ, ਖ਼ਾਲਸਾਈ ਸ਼ਾਨੋ-ਸ਼ੌਕਤ ਤੇ ਪੰਥਕ ਜਾਹੋ ਜਲਾਲ ਨਾਲ ਆਰੰਭ ਹੋਇਆ। ਸੰਪ੍ਰਦਾਇ ਸ੍ਰੀਮਾਨ ਸੰਤ ਬਾਬਾ ਖੜਕ...
ਚੰਡੀਗੜ੍ਹ, 5 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ ਵਲੋਂ ਦਿੱਤੇ ਬਿਆਨ ਕਿ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘੇ ਦੇ ਸਮਾਗਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ, ਨੂੰ ਬੜਾ ਹੀ ਹਾਸੋ-ਹੀਣਾ ਅਤੇ ਸੁਖਬੀਰ ਬਾਦਲ ਦੀ ਸੌੜੀ ਮਾਨਸਿਕਤਾ ਦੱਸਦੇ ਕਿਹਾ ਕਿ ਸੁਖਬੀਰ ਬਾਦਲ ਖੁਦ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ...
ਚਮਕੌਰ ਸਾਹਿਬ, 5 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਅਹਿਮ ਤੇ ਮਹੱਤਵਪੂਰਨ ਸਕੀਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੂੰ ਹੋਰ ਹੁਲਾਰਾ ਦਿੰਦਿਆਂ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਲਈ ਪਿੰਡਾਂ ਵਿੱਚ ਰਹਿੰਦੇ ਅਤਿ ਗਰੀਬਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋੋਰ ਤੇਜ਼ ਕਰੇਗੀ ਅਤੇ ਸਰਕਾਰ ਵੱਲੋਂ ਸਰਕਾਰੀ ਤੇ ਜਨਤਕ ਖੇਤਰ ਦੀਆਂ ਗਰੁੱਪ ਸੀ ਦੀਆਂ ਨੌਕਰੀਆਂ ਦੇ...

