ਧਰਮਕੋਟ ,26 ਸਤੰਬਰ (ਜਸ਼ਨ): ਮੋਗਾ ਧਰਮਕੋਟ ਰੋਡ ‘ਤੇ ਸਥਿਤ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਖੇ ਅੱਜ ਲੀਗਲ ਏਡ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਚੇਅਰਮੈਨ ਲੀਗਲ ਸਰਵਿਸਜ਼ ਅਥਾਰਟੀ ਸ਼੍ਰੀ ਮੁਨੀਸ਼ ਸਿੰਗਲ ਦੇ ਨਿਰਦੇਸ਼ਾਂ ’ਤੇ ਕਰਵਾਏ ਇਸ ਸੈਮੀਨਾਰ ਵਿਚ ਸੀ ਜੇ ਐੱਮ ਕਮ ਸੈਕਟਰੀ ਜ਼ਿਲਾ ਲੀਗਲ ਸਰਵਿਸਜ਼ ਅਥਾਰਟੀ ਮੋਗਾ ਸ. ਬਗੀਚਾ ਸਿੰਘ ਅਤੇ ਉਹਨਾਂ ਦੇ ਨਾਲ ਐਡਵੋਕੇਟ ਸ਼੍ਰੀ ਰਾਜੇਸ਼ ਸ਼ਰਮਾ ਨੇ ਸ਼ਿਰਕਤ ਕੀਤੀ । ਸੈਮੀਨਾਰ ਦੌਰਾਨ ਲਾਅ ਦੇ ਵਿਦਿਆਰਥੀਆਂ ਫਰੀ ਲੀਗਲ ਏਡ ਬਾਰੇ...
News
ਮੋਗਾ, 26 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਸੋਸਣ ਵਿਖੇ ਭਾਰੀ ਗਿਣਤੀ ਵਿੱਚ ਨੌਜਵਾਨ ਕਾਂਗਰਸ ਪਾਰਟੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗੁਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਆਯੋਜਤ ਸਮਾਗਮ ਵਿੱਚ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਾਂਗਰਸ ਪਾਰਟੀ ਦੇ ਸਿਰੋਪੇ ਪਾ ਕੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਤੇ...
ਨਵੀਂ ਦਿੱਲੀ/ਚੰਡੀਗੜ, 25 ਸਤੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਨੇ ਜਿਲਾ ਕਪੂਰਥਲਾ ਵਿੱਚ ਪੈਂਦੇ ਫਗਵਾੜਾ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਟ੍ਰੀਟਡ ਪਾਣੀ ਦੀ ਸਿੰਚਾਈ ਲਈ ਸੁਚੱਜੀ ਵਰਤੋੋਂ ਕਰਨ ਸਬੰਧੀ ਐਵਾਰਡ ਜਿੱਤਿਆ ਹੈ। ਇਸ ਸਨਮਾਨ ਸਮਾਰੋਹ ਦਾ ਆਯੋਜਨ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਚਾਲੂ 6ਵੇਂ ਇੰਡੀਆ ਵਾਟਰ ਵੀਕ-2019 ਦੌਰਾਨ ਕੀਤਾ ਗਿਆ ਜਿਸਦਾ ਉਦਘਾਟਨ 24 ਸਤੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ...
ਚੰਡੀਗੜ, 25 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ 71,979 ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਪ੍ਰਮੁੱਖ ਸਕੀਮ ‘ਘਰ ਘਰ ਰੋਜ਼ਗਾਰ’ ਤਹਿਤ ਸਭਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੈਗਾ ਰੋਜ਼ਗਾਰ ਮੇਲੇ ਜਿਸ ਵਿੱਚ 2.10 ਲੱਖ ਨੌਕਰੀਆਂ ਦਿੱਤੀਆਂ ਜਾਣੀਆਂ ਹਨ, ਦੌਰਾਨ ਸਵੈ-ਰੋਜ਼ਗਾਰ ਦੇ ਮੌਕਿਆਂ...
ਚੰਡੀਗੜ, 25 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਵਿਖੇ ਤਾਇਨਾਤ ਖੇਤੀਬਾੜੀ ਵਿਕਾਸ ਅਫਸਰ ਜਸਕੰਵਲ ਸਿੰਘ ਨੰੂ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਖੇਤੀਬਾੜੀ ਅਫਸਰ ਨੰੂ ਸ਼ਿਕਾਇਤਕਰਤਾ ਅਮਰੀਕ ਸਿੰਘ ਵਾਸੀ ਪਿੰਡ ਕਾਤਰੋਂ, ਜਿਲਾ ਸੰਗਰੂਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ...
ਮੋਗਾ, 25 ਸਤੰਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਬੀਤੇ ਦਿਨੀਂ ਮੋਗਾ ਦੇ ਵੱਖ ਵੱਖ ਗਲੀਆਂ ਵਿੱਚ 148.97 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਅਤੇ ਗਲੀਆਂ ਪੱਕੀਆ ਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਉਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੋਗਾ ਦੇ ਵਾਰਡ ਨੰਬਰ 44 ਵਿੱਚ ਡਿਪਟੀ ਮੇਅਰ ਜਰਨੈਲ ਸਿੰਘ ਦੁੰਨੇਕੇ ਵਾਲੀ ਗਲੀ ਜੋਕਿ 37.83 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਕੀਤੀ ਜਾਵੇਗੀ, ਉਸਦਾ ਉਦਘਾਟਨ ਟੱਕ ਲਗਾ ਕੇ ਕੀਤਾ ਗਿਆ...
ਮੋਗਾ,25 ਸਤੰਬਰ (ਜਸ਼ਨ):‘‘ ਪੰਜਾਬ ਵਾਸੀਆਂ ਦੀ ਸਿਹਤ ਦਾ ਧਿਆਨ ਰੱਖਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਮਿਸ਼ਨ ‘‘ਤੰਦਰੁਸਤ ਪੰਜਾਬ’’ ਦੀ ਸ਼ੁਰੂਆਤ ਤਹਿਤ ਕਿਸਾਨਾਂ ਨੇ ਇਸ ਵਾਰ ਰਸਾਇਣਿਕ ਖਾਦਾਂ ਦੀ ਵਰਤੋਂ ਪਹਿਲਾਂ ਨਾਲੋਂ ਕਿਤੇ ਘੱਟ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਨੂੰ ਕਾਮਯਾਬ ਕੀਤਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕੀਤਾ। ਡਾ...
ਮੋਗਾ ,24 ਸਤੰਬਰ (ਜਸ਼ਨ): ਪੰਜਾਬ ਸਰਕਾਰ ਦੇ ਕਰਮਚਾਰੀ ਵਿਭਾਗ (ਆਈ ਏ ਐੱਸ) ਵੱਲੋਂ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇੰਡੀਅਨ ਐਡਮਿਨਸਟਰੇਟਿਵ ਸਰਵਿਸਜ਼ ਅਤੇ ਪੰਜਾਬ ਸਿਵਲ ਸਰਵਿਸਜ਼ ਦੇ ਕੁੱਲ 64 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਨੇ। ਸਰਕਾਰ ਵੱਲੋਂ ਕੀਤੇ ਇਹਨਾਂ ਤਬਾਦਲਿਆਂ ਦੇ ਤਾਜ਼ਾ ਹੁਕਮਾਂ ਮੁਤਾਬਕ ਮੋਗਾ ਵਿਖੇ ਤਾਇਨਾਤ 2016 ਬੈਚ ਦੇ ਪੀ ਸੀ ਐੱਸ ਅਧਿਕਾਰੀ ਸ. ਗੁਰਵਿੰਦਰ ਸਿੰਘ ਜੌਹਲ ਨੂੰ ਤਰੱਕੀ ਦਿੰਦਿਆਂ ਜੁਆਇੰਟ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਜਲੰਧਰ ਲਗਾਇਆ ਗਿਆ...
ਮੁੰਬਈ, 24 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ‘ਚ ਪੰਜਾਬ ਦੇ ਉੱਚ ਪੱਧਰੀ ਵਫਦ ਨੇ ਮੰਗਲਵਾਰ ਨੂੰ ਮੁੰਬਈ ਵਿਖੇ 2 ਦਿਨਾਂ ਦੌਰੇ ਦੇ ਪਹਿਲੇ ਦਿਨ ਕਈ ਸਮਾਗਮਾਂ ਅਤੇ ਮੀਟਿੰਗਾਂ ਵਿੱਚ ਉਦਯੋਗਿਕ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਕੀਤਾ। ਇਨਵੈਸਟ ਪੰਜਾਬ ਦੇ ਵਫਦ ਨੇ ਸੰਮੇਲਨ ਤੋਂ ਪਹਿਲਾਂ ਵਿਚਾਰ-ਚਰਚਾ ਦਾ ਆਯੋਜਨ ਕੀਤਾ ਅਤੇ ਦਸੰਬਰ, 2019 ‘ਚ ਕਰਵਾਈ...
ਮੋਗਾ 24 ਸਤੰਬਰ (ਜਸ਼ਨ):‘ਸਵੱਛ ਭਾਰਤ ਦੀ ਕਾਮਯਾਬੀ ਲਈ ਸਫਾਈ ਕਰਮਚਾਰੀਆਂ ਦੀ ਤੁਰੰਤ ਭਰਤੀ ਕੀਤੀ ਜਾਵੇ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਡਵੋਕੇਟ ਨਸੀਬ ਬਾਵਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਦਾ ਮੁੱਖ ਨਿਸ਼ਾਨਾ ਭਾਰਤ ਵਿੱਚੋਂ ਗੰਦਗੀ ਨੂੰ ਦੂਰ ਕਰਨਾ ਹੈ, ਇਸ ਲਈ ਹਰ ਇੱਕ ਵਿਅਕਤੀ ਨੂੰ ਸਫਾਈ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਭ ਤੋਂ ਮਹੱਤਵ ਪੂਰਨ ਇਹ ਹੈ ਕਿ ਜਨਤਕ ਥਾਵਾਂ ‘ਤੇ ਅਸੀਂ...

