News

ਚੰਡੀਗੜ੍ਹ, 11 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 64ਵੀਂ ਲੜਕਿਆਂ ਅਤੇ 22ਵੀਂ ਲੜਕੀਆਂ ਦੀ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ 29 ਨਵੰਬਰ ਤੋਂ 1 ਦਸੰਬਰ ਤੱਕ ਪੀ.ਏ.ਪੀ. ਜਲੰਧਰ ਦੇ ਐਮ.ਐਸ. ਭੁੱਲਰ ਇੰਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਪੰਜਾਬ 24 ਸਾਲ ਬਾਅਦ ਕੌਮੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਕੁਸ਼ਤੀ ਸੰਸਥਾ ਦੇ ਪ੍ਰਧਾਨ ਅਤੇ ਪਦਮ ਸ੍ਰੀ...
ਮੋਗਾ, 11 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ‘ਚ ਸਾਇੰਸ ਓਲੰਪਿਆਡ ਫਾਊਂਡੇਸ਼ਨ ਇੰਟਰਨੈਸ਼ਨਲ ਵੱਲੋਂ ਜਨਰਲ ਨਾਲੇਜ ਦੀ ਮਹੱਤਤਾ ਵਿਸ਼ੇ ਤੇ ਪ੍ਰੀਖਿਆ ਕਰਵਾਈ ਗਈ। ਇਸ ਵਿਚ ਪਹਿਲੀ ਤੋਂ 11 ਕਲਾਸ ਤੱਕ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਇਨਾਂ ਪ੍ਰੀਖਿਆਵਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ...
ਮੋਗਾ,10 ਸਤੰਬਰ (ਜਸ਼ਨ):ਹੜ੍ਹਾਂ ਦੀ ਮਾਰ ਸਹਿ ਰਹੇ ਪਿੰਡ ਸੰਘੇੜਾ ਦੇ ਲੋਕਾਂ ਨੂੰ ਮਿਲਣ ਲਈ ਕੱਲ ਲਾਇਨ ਦਰਸ਼ਨ ਲਾਲ ਗਰਗ ਪ੍ਰਧਾਨ, ਦੀਪਕ ਜਿੰਦਲ, ਦੀਪਕ ਤਾਇਲ ਅਤੇ ਕੈਂਬਰਿਜ਼ ਇੰਨਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਪਹੰੁਚੇ । ਇਸ ਉਪਰੰਤ ਮੀਡੀਆ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਲਾਇਨਜ਼ ਕਲੱਬ ਮੋਗਾ ਵਿਸ਼ਾਲ ਨੇ ਦੱਸਿਆ ਕਿ ਉਹਨਾਂ ਦੇ ਕਲੱਬ ਦੀ ਟੀਮ ਨੇ ਅੱਜ ਪਿੰਡ ਸੰਘੇੜਾ ਦਾ ਦੌਰਾ ਕੀਤਾ ,ਜਿਸ ਉਪਰੰਤ ਉਹਨਾਂ ਮਹਿਸੂਸ ਕੀਤਾ ਕਿ ਹੜ੍ਹ ਪੀੜਤ ਪਰਿਵਾਰਾਂ ਦੇ ਨੁਕਸਾਨ...
ਮੋਗਾ, 10 ਸਤੰਬਰ (ਜਸ਼ਨ)- ‘‘ਖੇਡਾਂ ਨੌਜਵਾਨਾਂ ਨੂੰ ਨਾ ਕੇਵਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਦੀਆਂ ਨੇ ਬਲਕਿ ਉਹਨਾਂ ਵਿਚ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ ’’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸੱਕਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਗੁਰੂ ਨਾਨਕ ਫੁਟਬਾਲ ਕੱਲਬ ਮੋਗਾ ਵੱਲੋਂ ਗੁਰੂ ਨਾਨਕ ਕਾਲਜ ਵਿਖੇ ਕਰਵਾਏ ਜਾ ਰਹੇ ਟੂਰਨਾਮੈਂਟ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਆਖਿਆ ਕਿ ਨੌਜਵਾਨਾਂ ਨੂੰ ਅਕਾਦਮਿਕ...
ਮੋਗਾ, 10 ਸਤੰਬਰ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿੱਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਗ੍ਰੈਂਡ ਪੈਰੇਂਟਸ ਡੇ ਮਨਾਇਆ ਗਿਆ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਇਹ ਉਹਨਾਂ ਸਾਰੇ ਲੋਕਾਂ ਲਈ ਇਕ ਵਿਸ਼ੇਸ਼ ਦਿਨ ਸੀ, ਜਿਨਾਂ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਉਹਨਾਂ ਕਿਹਾ ਕਿ ਅੱਜ ਦਾ ਦਿਨ ਭਾਗਾਂ ਵਾਲਾ ਹੈ ਜਦੋਂ ਸਾਨੂੰ ਉਮਰ ਦਾ ਤਜ਼ਰੁਬਾ ਰੱਖਣ ਵਾਲੀਆਂ ਸ਼ਖਸੀਅਤਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ। ਪਿ੍ਰੰਸੀਪਲ ਡਾ. ਧਾਰੀ ਨੇ ਆਖਿਆ ਕਿ...
ਧਰਮਕੋਟ,10 ਸਤੰਬਰ (ਜਸ਼ਨ):ਪੰਜਾਬ ਵਿੱਚ ਆਏ ਹੜਾਂ ਨੇ ਜਿੱਥੇ ਪੰਜਾਬ ਦੇ ਵੱਖ ਵੱਖ ਪਿੰਡਾਂ ਵਿਚ ਭਾਰੀ ਤਬਾਹੀ ਮਚਾਈ ਹੈ ਉੱਥੇ ਵੱਖ ਵੱਖ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਹੜ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਵੱਡੇ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ। ਹੁਣ ਹਾਲਾਤ ਆਮ ਵਰਗੇ ਬਣਦੇ ਜਾ ਰਹੇ ਹਨ, ਪਰ ਹੜ ਪ੍ਰਭਾਵਿਤ ਖੇਤਰਾਂ ਵਿੱਚ ਕਈ ਦਿਨਾਂ ਤੱਕ ਪਾਣੀ ਖੜਾ ਰਹਿਣ ਕਰਕੇ ਨਾ-ਮੁਰਾਦ ਬੀਮਾਰੀਆਂ ਨੇ ਹੜਾਂ ਦੇ ਸ਼ਿਕਾਰ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈਣਾ...
ਮੋਗਾ 10 ਸਤੰਬਰ:(ਜਸ਼ਨ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਅਤੇ ਸੰਭਾਵਿਤ ਵੋਟਰਾਂ ਸਬੰਧੀ ਸੂਚਨਾ ਤਿਆਰ ਕਰਨ ਲਈ ਪੈਨ ਇੰਡੀਆ ਇਲੈਕਟਰ ਵੈਰੀਫ਼ਿਕੇਸ਼ਨ ਪ੍ਰੋਗਰਾਮ (ਈ.ਵੀ.ਪੀ.) ਨੂੰ 1 ਸਤੰਬਰ 2019 ਤੋਂ ਲਾਂਚ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਤਹਿਸੀਲਦਾਰ ਚੋਣਾਂ ਦੇ ਕਰਮਚਾਰੀਆਂ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਜਾਣੂ...
ਮੋਗਾ,10 ਸਤੰਬਰ (ਜਸ਼ਨ): ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਕਾ. ਸਤੀਸ਼ ਲੂੰਬਾ ਹਾਲ ਵਿੱਚ ਹੋਈ। ਮੀਟਿੰਗ ਸ਼ੂਰੂ ਕਰਨ ਤੋਂ ਪਹਿਲਾਂ ਸਾਥੀ ਸੁਰਿੰਦਰ ਕੁਮਾਰ ਹੀਰੋ ਦੀ ਸੁਪਤਨੀ ਸ਼੍ਰੀਮਤੀ ਸੁਭਾਸ਼ ਕੁਮਾਰੀ ਅਤੇ ਸਾਥੀ ਬਲਵਿੰਦਰ ਸਿੰਘ ਘੋਲੀਆ ਦੇ ਰਿਸ਼ਤੇ ਦਾਰ ਦੇ ਸਦਾ ਲਈ ਵਿੱਛੜ ਜਾਣ ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ 2 ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਉਪਰੰਤ...
ਮੋਗਾ 10 ਸਤੰਬਰ: (ਜਸ਼ਨ): ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦਾ ਆਖਣਾ ਏ ਕਿ ਮੋਗਾ ਜ਼ਿਲੇ ‘ਚ ਮਿਡ-ਡੇ-ਮੀਲ ਸਕੀਮ ਨਿਰਵਿਘਨ ਜਾਰੀ ਹੈ ਜੋ ਗਰੀਬ ਅਤੇ ਲੋੜਵੰਦ ਬੱਚਿਆਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਜ਼ਿਲੇ ਵਿੱਚ ਮਿਡ ਡੇ ਮੀਲ ਨੂੰ ਸਫ਼ਲਤਾ-ਪੂਰਵਿਕ ਚਲਾਉਣ ਲਈ 2 ਕਰੋੜ 64 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸ਼੍ਰੀ ਹੰਸ ਨੇ ਆਖਿਆ ਕਿ ਮੋਗਾ ਜ਼ਿਲੇ ਵਿੱਚ 239 ਅਪਰ ਪ੍ਰਾਇਮਰੀ ਸਕੂਲ ਅਤੇ 373 ਪ੍ਰਾਇਮਰੀ ਸਕੂਲ ਹਨ। ਅੱਪਰ-ਪ੍ਰਾਇਮਰੀ...
ਮੋਗਾ ,11 ਸਤੰਬਰ (ਜਸ਼ਨ): ਗੋਲਡਨ ਐਜੁਕੇਸ਼ਨ ਸੰਸਥਾ ਦੇ ਵਿਦਿਆਰਥੀ ਮਨਪ੍ਰੀਤ ਕੌਰ ਨਿਵਾਸੀ ਮੋਗਾ ਨੇ 6 .5 ਬੈਂਡ ਹਾਸਲ ਕਰ ਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ! ਗੋਲਡਨ ਐਜੁਕੇਸ਼ਨ ਸੰਸਥਾ ਦੇ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਕਲੇ ਕਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ...
Tags: GOLDEN EDUCATIONS MOGA

Pages