News

ਬਟਾਲਾ, 6 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸੰਘਣੀ ਵਸੋਂ ਵਾਲੇ ਇਲਾਕਿਆਂ ’ਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੇ ਪਟਾਖੇ ਬਣਾਉਣ ਵਾਲੇ ਸਾਰੇ ਯੂਨਿਟਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਅਜਿਹੇ ਗੈਰ-ਕਾਨੂੰਨੀ ਯੂਨਿਟ ਬੰਦ ਕਰਵਾਉਣ ਲਈ ਫੌਰੀ ਕਦਮ ਚੁੱਕਣ ਦੀ ਹਦਾਇਤ ਕੀਤੀ ਅਤੇ ਭਵਿੱਖ ਵਿੱਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰਨ...
Tags: GOVERNMENT OF PUNJAB
ਜਲੰਧਰ 6 ਸਤੰਬਰ (ਜਸ਼ਨ): ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 14 ਸਤੰਬਰ ਤੋਂ 18 ਸਤੰਬਰ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲਾ ਜਲੰਧਰ ਵਿਖੇ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ...
Tags: GATKA
ਜਗਰਾਉਂ ( ਲੋਹਟ )ਲਿਸ਼ਕਾਰਾ ਟੀ ਵੀ ਕੈਨੇਡਾ ਤੇ ਸੀ ਟੀ ਯੂਨੀਵਰਸਿਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਅਧਾਰਿਤ ਵਿਸ਼ਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਗੁਰੂ ਨਾਨਕ ਦੇਵ ਜੀ ਦੀ ਅਧਿਆਤਮਕ ਤੇ ਸੰਸਾਰਵਾਦੀ ਵਿਚਾਰਧਾਰਾ 'ਤੇ ਡੂੰਘੀ ਚਰਚਾ ਹੋਈ। ਚਰਚਾ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਜਤਿੰਦਰ ਸਿੰਘ ਧੀਮਾਨ, ਜਸਪਾਲ ਸਿੰਘ ਹੇਰਾਂ ਤੇ ਜੋਗਿੰਦਰ ਸਿੰਘ ਭੁੱਲਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ...
ਨਵੀਂ ਦਿੱਲੀ, 5 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਵੱਖ ਵੱਖ ਵਿਦੇਸ਼ੀ ਮਿਸ਼ਨਾਂ ਦੇ ਨੁਮਾਇੰਦਿਆਂ ਅਤੇ ਸਫੀਰਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਸੂਬੇ ਵਿੱਚ ਨਿਵੇਸ਼ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।ਇਨਵੈਸਟ ਪੰਜਾਬ ਵੱਲੋਂ ‘ਸਫ਼ੀਰ ਸੰਪਰਕ’ ਤਹਿਤ ਵਿਦੇਸ਼ੀ ਮਿਸ਼ਨਾਂ ਨਾਲ ਕਰਾਈ ਗਈ ਵਾਰਤਾਲਾਪ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ...
ਚੰਡੀਗੜ, 5 ਸਤੰਬਰ ਰਾਸ਼ਟਰ ਦੇ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਠੋਸ ਅਤੇ ਨਿਰੋਈਆਂ ਕਦਮਾਂ-ਕੀਮਤਾਂ ਪੈਦਾ ਕਰਨ ’ਤੇ ਆਪਣਾ ਪੂਰਾ ਧਿਆਨ ਕੇਂਦਰਤ ਕਰਨ ਦਾ ਸੱਦਾ ਦਿੱਤਾ ਹੈ।ਅੱਜ ਅਧਿਆਪਕ ਦਿਵਸ ਦੇ ਮੌਕੇ ਸਿੱਖਿਆ ਮੰਤਰੀ ਨੇ 55 ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਅਤੇ ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ...
ਸੁਖਾਨੰਦ,5 ਸਤੰਬਰ (ਜਸ਼ਨ): ਸੰਤ ਬਾਬਾ ਭਾਗ ਸਿਘ ਮੈਮੋਰੀਅਲ ਗਰਲਜ਼ ਕਾਲਜ ਆਫ ਐਜੂਕੇਸ਼ਨ, ਸੁਖਾਨੰਦ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਵਾਈਸ ਚੇਅਰਮੈਨ ਸ.ਮੱਖਣ ਸਿੰਘ, ਪਿ੍ਰੰਸੀਪਲ ਸਾਹਿਬਾ, ਸਮੂਹ ਸਟਾਫ ਅਤੇ ਬੀਐੱਡ. ਅਤੇ ਐੱਮ.ਐੱਡ ਦੀਆਂ ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ।ਮੰਚ ਦਾ ਸੰਚਾਲਨ ਸੁਖਵੀਰ ਕੌਰ ਦੁਆਰਾ ਕੀਤਾ ਗਿਆ।ਵਿਦਿਆਰਥਣ ਸੁਖਪ੍ਰੀਤ ਕੌਰ ਨੇ ਅਧਿਆਪਕ ਦਿਵਸ ਦੇ ਇਤਿਹਾਸ ਬਾਰੇ ਦੱਸਦੇ ਹੋਏ ਸਭ ਨੂੰ ਡਾ.ਸਰਬਪੱਲੀ ਰਾਧਾ ਕਿ੍ਰਸ਼ਨਨ ਦੇ ਜਨਮ ਦਿਨ ਦੀ...
ਕੋਟਈਸੇ ਖਾਂ, 5 ਸਤੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਭਾਰਤ ਦੇ ਪੂਰਵ ਰਾਸ਼ਟਰਪਤੀ,ਉੱਘੇ ਚਿੰਤਕ,ਮਹਾਨ ਲੇਖਕ ਤੇ ਫਿਲਾਸਫਰ ਸ੍ਰੀ ਰਾਧਾ ਕਿ੍ਰਸ਼ਨਨ ਜੀ ਦੇ ਜਨਮ-ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ। ।ਸਵੇਰ ਦੀ ਪ੍ਰਰਾਥਨਾ ਸਭਾ ਵਿੱਚ ਪੰਜਵੀ ਤੋਂ ਨੌਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ “ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ॥” ਸ਼ਬਦ ਉਚਾਰਣ ਕੀਤਾ ਅਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਜੀ...
ਚੰਡੀਗੜ, 5 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਜਬਰਦਸਤ ਧਮਾਕੇ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੁੱਖਦਾਈ ਘਟਨਾ ਵਿੱਚ 19 ਜਾਨਾਂ ਚਲੀਆਂ ਗਈਆਂ ਜਦੋਂ ਕਿ 27 ਜਣੇ ਜ਼ਖਮੀ ਹੋਏ ਹਨ।ਏ.ਡੀ.ਸੀ. (ਬਟਾਲਾ) ਨੂੰ ਇਸ ਦੁਖਦਾਈ ਘਟਨਾ ਦੀ ਜਾਂਚ ਕਰਨ ਲਈ ਹੁਕਮ ਕੀਤੇ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੂੰ...
ਮੋਗਾ, 05 ਸਤੰਬਰ:(ਜਸ਼ਨ): ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਜ਼ਿਲੇ ਦੇ ਪਿੰਡ ਖੋਸਾ ਪਾਂਡੋ ਵਿਖੇ ਗੁਰੂ ਸਾਹਿਬ ਚੈਰੀਟੇਬਲ ਟਰੱਸਟ ਵੱਲੋਂ ਬਾਬਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਇੱਕ ‘ਉੱਦਮੀ ਕਿਸਾਨ ਸਵੈ-ਸਹਾਇਤਾ ਸਮੂਹ‘ ਸਥਾਪਤ ਕੀਤਾ ਗਿਆ ਹੈ, ਜਿਸ ਤਹਿਤ ਮਾਮੂਲੀ ਕਿਰਾਏ ‘ਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਬਾਰੇ ਪਿੰਡ ਖੋਸਾ ਪਾਂਡੋ ਦੇ ਅਗਾਂਹ-ਵਧੂ...
ਮੋਗਾ, 5 ਸਤੰਬਰ (ਜਸ਼ਨ)- ਮੋਗਾ ਲੁਧਿਆਣਾ ਜੀ.ਟੀ.ਰੋਡ ਪਿੰਡ ਪੁਰਾਣੇ ਵਾਲਾ ’ਚ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਅਸ਼ੋਕ ਗੁਪਤਾ ,ਡਾਇਰੈਕਟਰ ਅਨੁਜ ਗੁਪਤਾ ਅਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲ ਰਹੇ ਮਾਊਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਅਧਿਆਪਕ ਦਿਵਸ ਸਰਵਪੱਲੀ ਡਾ. ਰਾਧਾ ਕਰਿਸ਼ਨਨ ਦਾ ਜਨਮ ਦਿਹਾੜਾ ਕੇਕ ਕੱਟ ਕੇ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ , ਪਿ੍ਰੰਸੀਪਲ ਨਿਰਮਲ ਧਾਰੀ ਨੇ ਰੀਬਨ ਕੱਟ ਕੇ ਕੀਤੀ। ਪ੍ਰੋਗਰਾਮ ਦੌਰਾਨ ਪਿ੍ਰੰਸੀਪਲ...

Pages