ਚੰਡੀਗੜ, 3 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ ਅਤੇ ਖਿਡਾਰੀਆਂ ਦੀ ਭਲਾਈ ਲਈ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸੰਸਥਾਵਾਂ ਤੋਂ ਸਟੇਟ ਅਵਾਰਡ ਟੂ ਫਿਜ਼ੀਕਲ ਹੈਂਡੀਕੈਪਡ-2019 ਦੇਣ ਲਈ 30 ਸਤੰਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਯੋਗ ਬਿਨੈਕਾਰ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ...
News
ਮੋਗਾ,3 ਸਤੰਬਰ (ਜਸ਼ਨ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਜ਼ੋਰਾ ਸਿੰਘ ਜਵੰਦਾ ਵਾਸੀ ਕੋਕਰੀ ਬੁੱਟਰਾਂ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ। ਐਮ. ਡੀ.ਸੁਭਾਸ਼ ਪਲਤਾ ਅਤੇ ਸੰਨੀ ਢੰਡ ਨੇ ਉਨਾਂ ਨੂੰ ਵੀਜਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ...
ਚੰਡੀਗੜ, 3 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :‘‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਖ ਵੱਖ ਫੋਰਮਾਂ ’ਚ ਨੌਜਵਾਨਾਂ ਨੂੰ ਢੁਕਵੀਂ ਨੁਮਾਇੰਦਗੀ ਦੇ ਕੇ ਉਨਾਂ ਦੀ ਵੱਡੀ ਸਮਰੱਥਾ ਦੀ ਸਹੀ ਵਰਤੋਂ ’ਤੇ ਧਿਆਨ ਕੇਂਦਰਤ ਕਰ ਰਹੀ ਹੈ।’’ ਇਹ ਪ੍ਰਗਟਾਵਾ ਪੰਜਾਬ ਦੇ ਖੇਡ ਅਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਜੰਗਲਾਤ ਭਵਨ ਸੈਕਟ 68 ਵਿਖੇ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਰਾਣਾ...
ਮੋਗਾ, 2 ਸਤੰਬਰ (ਜਸ਼ਨ): ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ...
ਮੋਗਾ,2 ਸਤੰਬਰ (ਜਸ਼ਨ): ਜਿੱਥੇ ਇਕ ਪਾਸੇ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਣ ਕਾਰਨ ਮਨੁੱਖ ਅਨੇਕਾਂ ਬਿਮਾਰੀਆਂ ਦੀ ਗ੍ਰਿਫ਼ਤ ਵਿਚ ਆ ਚੁੱਕਾ ਹੈ,ਉੱਥੇ ਦੂਜੇ ਪਾਸੇ ਵਾਤਾਵਰਣ ਦੀ ਸ਼ੁੱਧਤਾ ਲਈ ਸਮਾਜਿਕ ਜਥੇਬੰਦੀਆਂ ਵਲੋਂ ਲਗਾਤਾਰ ਵਾਤਾਵਰਣ ਸ਼ੁੱਧਤਾ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਜੰਗੀ ਪੱਧਰ ‘ਤੇ ਸਾਂਭ ਸੰਭਾਲ ਕਰਨ ਦਾ ਬੀੜਾ ਵੀ ਚੁੱਕਿਆ ਜਾ ਰਿਹਾ ਹੈ ਤਾਂ ਜੋ ਧਰਤੀ ’ਤੇ ਮਨੁੱਖੀ ਹੋਂਦ ਕਾਇਮ ਰਹਿ ਸਕੇ। ਇਸੇ ਤਰਾਂ ਦਾ ਉਪਰਾਲਾ ਐਸੋਸੀਏਸ਼ਨ ਆਫ ਕੰਸਲਟੈਂਟ ਫਾਰ ਓਵਰਸੀਜ਼...
ਚੰਡੀਗੜ, 2 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ ਬਨਾਉਣ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਸਹਿਯੋਗ ਦੇਣ ਲਈ ਵੱਡੀ ਦਿਲਚਸਪੀ ਵਿਖਾਈ ਹੈ। ਇਸ ਦਾ ਪ੍ਰਗਟਾਵਾ ਅੱਜੇ ਏਥੇ ਖੇਡ ਤੇ ਯੂਵਾ...
ਚੰਡੀਗੜ, 2 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਹੜਾਂ ਦੀ ਕ੍ਰੋਪੀ ਦਾ ਸਾਹਮਣਾ ਕਰਦਿਆਂ ਪਿੰਡ ਜਾਨੀਆ ਚਾਹਲ ਵਿਖੇ ਸਤਲੁਜ ਦਰਿਆ ਵਿਚ ਪਏ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਸੋਮਵਾਰ ਸਵੇਰੇ ਮੁਕੰਮਲ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਗਈ। ਭਾਰਤੀ ਫੌਜ ਦੇ ਇੰਜੀਨੀਅਰਾਂ ਦੀ ਰਹਿਨੁਮਾਈ ਹੇਠ ਡਰੇਨੇਜ ਵਿਭਾਗ ਦੇ ਠੋਸ ਯਤਨਾਂ ਸਦਕਾ ਇਹ ਕੰਮ ਸੰਭਵ ਹੋ ਸਕਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 80 ਪਿੰਡਾਂ ਦੇ 2200 ਮਨਰੇਗਾ ਕਾਮਿਆਂ, ਹੁਨਰਮੰਦ...
ਮੋਗਾ 2 ਸਤੰਬਰ: (ਜਸ਼ਨ): ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂa ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਰਾਸ਼ਟਰੀ ਪੋਸ਼ਣ ਅਭਿਆਨ ਦੇ ਦੂਸਰੇ ਦਿਨ ਇਸ ਮਕ’ਸਦ ਲਈ ਗਠਿਤ ਕੀਤੀਆਂ ਗਈਆਂ ਵੱਖ ਵੱਖ ਟੀਮਾਂ ਵੱਲੋ ਘਰ ਘਰ ਜਾ ਕੇ ਲੋਕਾਂ ਨੁੂੰ ਕੁਪੋਸ਼ਣ ਦੇ ਖਾਤਮੇ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੋਸ਼ਣ ਅਭਿਆਨ ਸਤੰਬਰ ਦੇ ਪੂਰੇ...
ਨਵੀਂ ਦਿੱਲੀ, 2 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਕੋਲ ਮੰਗ ਰੱਖੀ ਹੈ ਕਿ ਵਾਰ-ਵਾਰ ਆਉਦੇ ਹੜਾਂ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਠੋਸ ਯੋਜਨਾ ਉਲੀਕੀ ਜਾਵੇ ਕਿਉ ਜੋ ਇਨਾਂ ਹੜਾਂ ਨਾਲ ਸੂਬੇ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।ਮੁੱਖ ਮੰਤਰੀ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰਾ ਸਿੰਘ ਸ਼ੇਖਾਵਤ ਨੂੰ ਮਿਲ ਕੇ ਇਹ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ...
ਮੋਗਾ,2 ਸਤੰਬਰ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਰਵਿੰਦਰ ਸਿੰਘ ਨਿਵਾਸੀ ਮਨਾਵਾਂ ਨੇ 6 .0 ਈਚ ਬੈਂਡ ਹਾਸਲ ਕਰ ਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ । ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸ਼ਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਈਆਂ ਜਾਂਦੀਆਂ ਹਨ । ਉਹਨਾਂ ਨੇ...

