ਮੋਗਾ 28 ਅਗਸਤ:(ਜਸ਼ਨ): ਕਾਂਗਰਸ ਦੇ ਸਿਟੀ ਪ੍ਰਧਾਨ ਸ੍ਰੀ ਵਿਨੋਦ ਬਾਂਸਲ ਨੇ ਅੱਜ ਨਗਰ ਸੁਧਾਰ ਟਰੱਸਟ ਦੇ ਵਿਹੜੇ ਵਿਚ ਹੋਏ ਸ਼ਾਨਦਾਰ ਸਮਾਗਮ ਦੌਰਾਨ ਨਗਰ ਨਿਗਮ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹੋਏ ਸਮਾਗਮ ਦੌਰਾਨ ਮੋਗਾ ਵਿਧਾਇਕ ਡਾ. ਹਰਜੋਤ ਕਮਲ, ਡਾ: ਮਾਲਤੀ ਥਾਪਰ,ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ,ਬੀਬੀ ਜਗਦਰਸ਼ਨ ਕੌਰ ਸਾਬਕਾ ਜ਼ਿਲਾ ਪ੍ਰਧਾਨ ਕਾਂਗਰਸ,ਰਮੇਸ਼ ਕੁੱਕੂ,ਹਰੀ ਸਿੰਘ ਖਾਈ ਪ੍ਰਧਾਨ ਜਾਟ ਮਹਾਂ ਸਭਾ,ਉਪਿੰਦਰ ਗਿੱਲ, ਡਿਪਟੀ...
News
ਚੰਡੀਗੜ, 27 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜੀ ਦੇ ਮੌਸਮ ਦੌਰਾਨ ਹੜ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ, ਇਸ ਸਬੰਧੀ ਜਾਣਕਾਰੀ ਸੂਬਾ ਸਰਕਾਰ ਦੇ ਬੁਲਾਰੇ ਨੇ ਦਿੱਤੀ। ਉਨਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਤਕਰੀਬਨ 25000...
ਚੰਡੀਗੜ, 27 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਝੋਟਿਆਵਾਲੀ, ਜਿਲਾ ਫਾਜਿਲਕਾ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...
ਲੁਧਿਆਣਾ, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਵਲੋਂ ਸਰਕਾਰ ਤੋਂ ਵੀ ਦੋ ਕਦਮ ਅੱਗੇ ਚਲਦੇ ਹੋਏ ਅੱਜ ਜਲੰਧਰ ਦੇ ਵੱਖ ਵੱਖ ਪਿੰਡਾਂ ਜਿਨਾਂ ਨੂੰ ਹੜ੍ਹ ਨੇ ਆਪਣੇ ਲਪੇਟ ਵਿੱਚ ਲੈ ਲਿਆ ਹੈ, ਦੇ ਨਿਵਾਸੀਆਂ ਲਈ ਡਾਕਟਰਾਂ ਦੀ ਟੀਮ ਦੇ ਨਾਲ ਨਾਲ ਕਰੀਬ 3 ਲੱਖ ਦੇ ਕਰੀਬ ਦੀਆਂ ਦਵਾਈਆਂ ਭੇਜੀਆਂ ਗਈਆਂ ਹਨ। ਜਿਨਾਂ ਨੂੰ ਰਵਾਨਾ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਸਰਕਾਰ ਨੂੰ ਫੇਲ ਕਰਾਰ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ...
ਐਸ.ਏ.ਐਸ.ਨਗਰ, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਅਤੇ ਵੱਖ-ਵੱਖ ਪੀਰੀਅਡਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ.ਵੱਲੋਂ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਪ੍ਰਭਾਵਸਾਲੀ ਬਣਾਉਣ ਲਈ ਰੋਜਾਨਾ ਗਤੀਵਿਧੀਆਂ The word of the day,...
ਮੋਗਾ, 27 ਅਗਸਤ (ਜਸ਼ਨ): ਪੰਜਾਬ ਸਰਕਾਰ ਵੱਲੋਂ ਮੋਗਾ ਕਾਂਗਰਸ ਦੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਨੂੰ ਮੋਗਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ ਥਾਪਿਆ ਗਿਆ ਹੈ ਤੇ ਉਹ ਅੱਜ 28 ਅਗਸਤ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣਗੇ । ਵਿਨੋਦ ਬਾਂਸਲ ਦੇ ਤਾਜਪੋਸ਼ੀ ਸਮਾਗਮ ਦੌਰਾਨ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਤੋਂ ਇਲਾਵਾ ਮੋਗਾ ਜ਼ਿਲੇ ਦੇ ਕਾਂਗਰਸੀ ਆਗੂ, ਵਰਕਰ ਅਤੇ ਆਮ ਸ਼ਹਿਰੀ ਹਾਜ਼ਰ ਹੋਣਗੇ। ਸਵੇਰੇ 9 ਵਜੇ ਤੋਂ 11 ਵਜੇ ਤੱਕ ਇੰਪਰੂਵਮੈਂਟ...
ਚੰਡੀਗੜ੍ਹ,, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪੀ੍ਰਤ ਸਿੰਘ ਕਾਂਗੜ ਨੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਦੱਸਿਆ ਕਿ ਹੜ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਰਸਾਉਂਦਿਆਂ ਪੰਜਾਬ ਨੰਬਰਦਾਰ ਯੂਨੀਅਨ ਨੇ ਸਵੈਇੱਛਾ ਨਾਲ ਆਪਣਾ ਤਿੰਨ ਮਹੀਨੇ ਦਾ ਮਾਣ ਭੱਤਾ ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ, ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ। ਉਨਾਂ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਜਿਸ ਵਿੱਚ ਸੂਬਾ...
ਚੰਡੀਗੜ੍ਹ ,27 ਅਗਸਤ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਅਨਏਡਿਡ ਕਾਲਜਾਂ ਦੀਆਂ 12 ਵੱਖ ਵੱਖ ਐਸੋਸੀਏਸ਼ਨਾਂ ਵਾਲੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਨੇ ਆਪਣੀਆਂ ਸੰਸਥਾਵਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ ਤਾਂ ਜੋ ਸੂਬੇ ਭਰ ਦੇ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਸਰਕਾਰੀ ਬੁਲਾਰੇ ਅਨੁਸਾਰ ਐਸੋਸੀਏਸ਼ਨ ਨੇ ਹੜ ਪ੍ਰਭਾਵਿਤ ਖੇਤਰਾਂ ਨੇੜਲੇ ਕਾਲਜਾਂ ਨੂੰ...
ਚੰਡੀਗੜ, 26 ਅਗਸਤ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ, ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਆਪਣੇ ਮੈਂਬਰਾਂ ਦਰਮਿਆਨ ਮਰਨ ਉਪਰੰਤ ਅੰਗ ਦਾਨ ਕਰਨ ਦੇ ਨੇਕ ਕੰਮ ਨੂੰ ਉਤਸ਼ਾਹਿਤ ਕਰਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਅਤੇ ਸੋਮਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟ੍ਰੇਸ਼ਨ ਵਿਖੇ ਰੀਜ਼ਨਲ ਆਰਗਨ ਐਂਡ ਟਿਸ਼ੂ ਟਰਾਂਸਪਲਾਂਟ ਸੰਸਥਾ (ਰੋਟੋ) ਪੀ.ਜੀ.ਆਈ. ਦੇ ਸਹਿਯੋਗ ਨਾਲ ਓਰੀਐਨਟੇਸ਼ਨ ਸੈਸ਼ਨ ਦਾ ਆਯੋਜਨ ਕੀਤਾ...
ਚੰਡੀਗੜ, 26 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਬੱਚਿਆਂ ਨੂੰ ਗੋਦ ਲੈਂਦੇ ਸਮੇਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਨੂੰ ਧਿਆਨ ਵਿੱਚ ਰੱਖਣ ਅਤੇ ਉਨਾਂ ਦੇ ਅਨੁਸਾਰ ਚੱਲਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ।ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਵਰਤਮਾਨ ਸਮੇਂ ਸ਼ੋਸਿਤ, ਤਿਆਗੇ ਹੋਏ, ਨਕਾਰੇ ਹੋਏ ਅਤੇ ਇਕੱਲੇ ਛੱਡੇ ਹੋਏ ਅਨੇਕਾਂ ਬੱਚੇ ਹਨ ਅਤੇ...

