ਮੋਗਾ,22 ਅਗਸਤ(ਜਸ਼ਨ) ਸ਼ਹੀਦ ਭਗਤ ਸਿੰਘ ਮਾਰਕੀਟ ਵਿੱਚ ਸਥਿਤ ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਅਡਵਾਈਜ਼ਰ ਪਿਛਲੇ 29 ਸਾਲਾਂ ਤੋਂ ਇੰਮੀਗਰੇਸ਼ਨ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਨਿਭਾਅ ਰਹੀ ਹੈ ਅਤੇ ਵਧੇਰੇ ਲੋਕਾਂ ਦੇ ਭਵਿੱਖ ਸੰਵਾਰ ਚੁੱਕੀ ਹੈ। ਸੰਸਥਾ ਦੇ ਐਮ.ਡੀ ਸ਼ੁਬਾਸ਼ ਪਲਤਾ ਨੇ ਦੱਸਿਆ ਕਿ ਉਹਨਾਂ ਦੇ ਮਿਹਨਤੀ ਸਟਾਫ਼ ਸਦਕਾ ਇਸ ਵਾਰ ਮੋਹਨ ਸਿੰਘ ਖੋਸਾ ਵਾਸੀ ਝੰਡਿਆਣਾ ਗਰਬੀ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਗਿਆ ਹੈ। ਉਹਨਾਂ ਮੋਹਨ ਸਿੰਘ ਖੋਸਾ ਨੂੰ ਵੀਜ਼ਾ...
News
ਮੋਗਾ,21 ਅਗਸਤ (ਜਸ਼ਨ): ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ “ਵੀਹਵੀਂ ਸਦੀ ਦੇ ਮਹਾਨ ਸਹੀਦ ਸ੍ਰੀਮਾਨ ਸੰਤ ਬਾਬਾ ਚਰਨ ਸਿੰਘ ਜੀ ਬੀੜ ਸਾਹਿਬ ਵਾਲੇ“ ਮਹਾਂਪੁਰਸ਼ਾਂ ਦੀ ਪਾਵਨ ਯਾਦ ‘ਚ ਮਹਾਨ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ ਜੀ - ਸੰਤ ਬਾਬਾ ਚਰਨ ਸਿੰਘ ਜੀ ਦੇ...
ਐਸ.ਏ.ਐਸ. ਨਗਰ, 21 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਅੰਬੇਦਕਰ ਭਵਨ ਫ਼ੇਜ਼ 3ਬੀ2 ਵਿੱਚ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ। ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਨੂੰ 22 ਨਵੇਂ ਕਲਰਕ ਮਿਲੇ ਹਨ, ਜਿਨਾਂ ਨੂੰ ਅੱਜ...
ਚੰਡੀਗੜ/ਮੋਹਾਲੀ, 21 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿਚ ਟੀ.ਬੀ. ਦੇ ਮਰੀਜ਼ਾਂ ਤੱਕ ਸੁਖਾਲੀ ਅਤੇ ਵਿਆਪਕ ਪਹੁੰਚ ਬਣਾਉਣ ਦੇ ਮੰਤਵ ਨਾਲ ਟੀ.ਬੀ. ਸੁਪਰਵਾਇਜ਼ਰਾਂ ਨੂੰ ਸਕੂਟਰ ਤਕਸੀਮ ਕਰਨ ਮਗਰੋਂ ਉਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਖਰੜ ਦੇ ਸਬ-ਡਵੀਜ਼ਨਲ ਹਸਪਤਾਲ (ਐਸ.ਡੀ.ਐਚ.) ਵਿਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸ. ਸਿੱਧੂ ਨੇ ਦਸਿਆ ਕਿ ਟੀ.ਬੀ. ਕੰਟਰੋਲ ਪ੍ਰੋਗਰਾਮ ਤਹਿਤ ਇਹ...
ਚੰਡੀਗੜ੍ਹ, 20 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਨਵ-ਨਿਯੁਕਤ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਨੇ ਪੀ.ਪੀ.ਐਸ.ਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਜਦਕਿ ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਵਿੰਦਰ...
ਮੋਗਾ, 21 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਸ਼ੋਕ ਗਰਗ, ਡਾਇਰੈਕਟਰ ਅਨੁਜ ਗੁਪਤਾ ਅਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਇਆ ਗਿਆ। ਇਸ ਦੌਰਾਨ ਅੱਠਵੀਂ ਅਤੇ ਨੌਂਵੀ ਕਲਾਸ ਦੇ ਵਿਦਿਆਰਥੀ, ਅਧਿਆਪਕਾਂ ਨਾਲ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ ਵਾਲਾ ‘ਚ ਬਣੇ ਬਿਰਧ ਆਸ਼ਰਮ ਵਿਚ ਗਏ, ਜਿੱਥੇ ਬੱਚਿਆਂ ਅਤੇ ਅਧਿਆਪਕਾਂ ਨੇ ਬਜ਼ੁਰਗਾਂ ਨਾਲ...
ਮੋਗਾ, 20 ਅਗਸਤ:(ਜਸ਼ਨ):ਧਰਮਕੋਟ ਵਿੱਚ ਸਤਲੁਜ ਨਦੀ ਦੇ ਪਾਣੀ ਦਾ ਪੱਧਰ ਜੋ ਕਿ ਸੋਮਵਾਰ ਨੂੰ ਖਤਰੇ ਦੇ ਪੱਧਰ 724 ਫੁੱਟ ਤੇ ਪਹੁੰਚ ਗਿਆ ਸੀ ਵਿੱਚ ਅੱਜ 3 ਫੁੱਟ ਦੀ ਗਿਰਾਵਟ ਹੋ ਜਾਣ ਕਾਰਣ ਨਦੀ ਦੇ ਨੇੜੇ ਰਹਿਣ ਵਾਲੇ ਪਿੰਡ ਵਾਸੀਆਂ ਨੂੰ ਰਾਹਤ ਮਿਲੀ ਹੈ। ਡਿਪਟੀ ਕਮਿੱਨਰ ਮੋਗਾ ਸ੍ਰੀ ਸੰਦੀਪ ਹੰਸ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਦੀ ਵਿੱਚ ਪਾਣੀ ਦਾ ਪੱਧਰ ਘਟਣਾ ਸੱੁਰੂ ਹੋ ਗਿਆ ਹੈ। ਉਨਾਂ ਦੱਸਿਆ ਕਿ ਜਿਲਾ ਪ੍ਰਸੱਾਸਨ ਵੱਲੋ ਐਨ.ਡੀ...
ਐਸ.ਏ.ਐਸ.ਨਗਰ (ਮੋਹਾਲੀ), 20 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ। ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ...
ਮੋਗਾ,20 ਅਗਸਤ (ਜਸ਼ਨ): ਵਿਦੇਸ਼ ਭੇਜਣ ਦੇ ਝਾਂਸੇ ਤਹਿਤ 30 ਲੱਖ ਰੁਪਏ ਠੱਗਣ ਦੇ ਇਲਜ਼ਾਮ ਨੂੰ ਮੁੱਢੋਂ ਨਕਾਰਦਿਆਂ ,ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਆਖਿਆ ਹੈ ਕਿ ਪਲਿੱਓਂ ਪੈਸੇ ਖਰਚ ਕੇ ਲੋਕ ਭਲਾਈ ਦੇ ਕਾਰਜ ਕਰਨ ਵਾਲਾ ਕਦੇ ਠੱਗੀਆਂ ਠੋਰੀਆਂ ਦੇ ਚੱਕਰ ਵਿਚ ਨਹੀਂ ਪੈਂਦਾ । ਉਹਨਾਂ ਆਪਣੀ ਆਵਾਜ਼ ਵਿਚ ਸੁਨੇਹਾ ਦਿੰਦਿਆਂ ਇਲਜ਼ਾਮ ਲਗਾਇਆ ਕਿ ਇਹ ਉਹਨਾਂ ਦੀ ਲੋਕਾਂ ਵਿਚ ਬਣੀ ਭੱਲ ਤੋਂ ਦੁਖੀ ਸਿਆਸੀ ਆਗੂਆਂ ਵੱਲੋਂ ਰਚੀ...
ਚੰਡੀਗੜ੍ਹ, 20 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪਾਇਲ, ਜਿਲਾ ਲੁਧਿਆਣਾ ਵਿਖੇ ਵਸੀਕਾ ਨਵੀਸ ਪਵਨ ਸ਼ਾਹੀ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਪਵਨ ਸ਼ਾਹੀ ਨੂੰ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸ਼ਟੇਂਸ਼ਨ, ਲੁਧਿਆਣਾ ਦੀ ਸ਼ਿਕਾਇਤ 'ਤੇ12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...

