News

ਮੋਗਾ,1 ਅਗਸਤ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਜਿਲਾ ਮੋਗਾ ਦੇ ਅੰਦਰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਟਰੇਨਿਗ ਹਾਲ ਸਿਵਲ ਹਸਪਤਾਲ ਮੋਗਾ ਵਿਖੇ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ ਜਸਪ੍ਰੀਤ ਕੌਰ ਸੇਖੋਂ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ । ਇਸ ਮੌਕੇ ਸਿਵਲ ਸਰਜਨ ਮੋਗਾ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਪੌਸ਼ਟਿਕ ਖੁਰਾਕ ਹੈ ਅਤੇ ਮਾਂ ਦਾ ਦੁੱਧ ਬੱਚੇ ਦੀ ਸਿਹਤ ਲਈ ਤਾਕਤਵਾਰ ਹੁੰਦਾ...
ਮੋਗਾ, 1 ਅਗਸਤ (ਸੁਰਜੀਤ ਸਿੰਘ ਕਾਉਂਕੇ): ਪੰਜਾਬੀ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਜਿਊਂਦਾ ਰੱਖਣ ਲਈ ਬਰੇਵ ਵੈਲਫੇਅਰ ਸੋਸਾਇਟੀ ਰੌਲੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੌਲੀ ਵਿਖੇ ਤੀਆਂ ਦਾ ਵਿਸ਼ਾਲ ਮੇਲਾ ਲਗਾਇਆ ਗਿਆ ਸੱਤ ਦਿਨ ਚੱਲੇ ਤੀਆ ਦੇ ਮੇਲੇ ਦਾ ਰਸਮੀ ਉਦਘਾਟਨ ਗੁਰਬਿੰਦਰ ਸਿੰਘ ਕੋਕੀ, ਸਾਬਕਾ ਹੈਡ ਮਾਸਟਰ ਗੁਰਦਿਆਲ ਸਿੰਘ , ਸਰਬਜੀਤ ਸਿੰਘ ਰੌਲੀ, ਸਵਿੰਦਰ ਸਿੰਘ ਪੰਚ ਨੇ ਸਾਝੇ ਤੌਰ ਤੇ ਰੀਬਨ ਕੱਟ ਕੇ ਕੀਤਾ। ਅੱਜ ਤੀਆਂ ਦੇ ਸਮਾਪਤੀ ਸਮਾਗਮ ਦਰਮਿਆਨ ਪਿੰਡ ਦੀਆਂ 400...
ਕੋਟਕਪੂਰਾ, 1 ਅਗਸਤ (ਟਿੰਕੂ ਕੁਮਾਰ) :-ਜਿਲੇ ਦੇ ਪਿੰਡ ਦੀਪ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਛੇਵੀਂ ਤੋਂ ਬਾਰਵੀਂ ਤੱਕ ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਕੇ.ਸੀ. ਪਰਾਸ਼ਰ ਐਸਐਚਓ ਬਠਿੰਡਾ ਅਤੇ ਵਿਸ਼ੇਸ਼ ਮਹਿਮਾਨ ਐਡਵੋਕੇਟ ਗੁਰਬਚਨ...
ਕੋਟਕਪੂਰਾ, 1 ਅਗਸਤ (ਟਿੰਕੂ ਕੁਮਾਰ) :- ਸਥਾਨਕ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਭਰਵੀਂ ਇਕੱਤਰਤਾ ’ਚ ਜਗਤਾਰ ਸਿੰਘ ਗਿੱਲ ਦੀ ਵਾਰਤਿਕ ਪੁਸਤਕ ‘ਸਿਵਿਆਂ ਦੀ ਸਿਆਸਤ’ ਦੇ ਲੋਕ ਅਰਪਣ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਆਪਣੇ ਸੰਬੋਧਨ ਦੌਰਾਨ ਮੁੱਖ ਵਕਤਾ ਵਜੋਂ ਪੁੱਜੇ ਉੱਘੇ ਸ਼ਾਇਰ ਤੇ ਚਿੰਤਕ ਡਾ. ਦੇਵਿੰਦਰ ਸੈਫੀ ਨੇ ਪੁਸਤਕ ਦੀ ਆਲੋਚਨਾਤਮਕ ਪੜਚੋਲ ਕਰਦਿਆਂ ਨਵੇਂ ਵਿਸ਼ਿਆਂ ਨੂੰ ਲਿਖਤ ਰੂਪ ’ਚ...
ਮੋਗਾ ,1 ਅਗਸਤ (ਜਸ਼ਨ): ਤਿੰਨ ਤਲਾਕ ਦੇ ਖਿਲਾਫ ਕਾਨੂੰਨ ਬਣਨਾ ਭਾਰਤ ਵਾਸੀਆਂ ਦੀ ਸੰਵਿਧਾਨਕ ਲੋੜ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਪਾਸ ਕਰਕੇ ਮੁਸਲਮਾਨ ਔਰਤਾਂ ਦੀ ਤਰੱਕੀ ਲਈ ਰਸਤਾ ਖੋਲਿਆ ਹੈ। ਲੋਕ ਸੇਵਾ ਸੰਗਠਣ ਪੰਜਾਬ (ਰਜਿ:) ਦੇ ਪ੍ਰਧਾਨ ਸ਼੍ਰੀ ਕੇ.ਪੀ. ਬਾਵਾ ਨੇ ਕੇਂਦਰ ਸਰਕਾਰ ਦਾ ਧੰਨਵਾਦ ਹੀ ਨਹੀਂ ਕੀਤਾ ਸਗੋਂ ਹਿੰਦੋਸਤਾਨ ਦੀ ਹਰ ਮੁਸਲਮਾਨ ਔਰਤਾਂ ਨੂੰ ਇਸ ਗੱਲ ਦੀ ਵਧਾਈ ਵੀ ਦਿੱਤੀ ਹੈ। ਸ਼੍ਰੀ ਬਾਵਾ ਨੇ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ...
ਕੋਟ ਈਸੇਖਾਂ,1 ਅਗਸਤ (ਜਸ਼ਨ):ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜਾਈ ਦੇ ਨਾਲ-ਨਾਲ ਪੰਜਾਬੀ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸਾਵਣ ਦਾ ਹਰਮਨਪਿਆਰਾ ਤਿਉਹਾਰ ਤੀਆਂ ਧੁੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਲੜਕੇ-ਲੜਕੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਬਹੁਤ ਹੀ ਸੁੰਦਰ ਲੱਗ ਰਹੇ ਸਨ। ਇਸ ਦੌਰਾਨ ਲੜਕੀਆਂ ਨੇ ਲੋਕ ਗੀਤ,ਗਿੱਧਾ ਪਾ ਕੇ ਧਮਾਲਾ ਪਾਈਆਂ। ਵਿਦਿਆਰਥੀ ਆਪਣੀਆਂ ਮਾਵਾਂ ਵੱਲੋਂ ਤਿਆਰ ਕੀਤੇ ਖੀਰ-ਪੂੜੇ ਲੈ ਕੇ ਆਏ ਸਨ।...
ਚੰਡੀਗੜ, 30 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਕਾਹਲਪੁਣੇ 'ਚ ਕੀਤੀ ਕਾਰਵਾਈ ਦੱਸਦਿਆਂ ਰੱਦ ਕਰ ਦਿੱਤਾ। ਉਨ•ਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ ਜਿਸ ਕਰਕੇ ਇਸ ਰਿਪੋਰਟ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਤਾਂ ਕਿ ਇਸ ਮਾਮਲੇ ਦੀ ਵਿਸਥਾਰਤ ਜਾਂਚ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ...
ਮੋਗਾ,31 ਜੁਲਾਈ (ਲਛਮਣਜੀਤ ਸਿੰਘ ਪੁਰਬਾ): ਨਾਰਕੋਟਿਕ ਸੈੱਲ ਮੋਗਾ ਨੇ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਨਸ਼ੇ ਦੇ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਅੱਜ ਤੜਕਸਾਰਸਾਰ ਪੋਸਤ ਨਾਲ ਭਰੇ ਟਰੱਕ ਨੂੰ ਡਰਾਈਵਰ ਸਮੇਤ ਕਾਬੂ ਕਰ ਲਿਆ। ਸ. ਹਰਿੰਦਰਪਾਲ ਸਿੰਘ ਪਰਮਾਰ ਐੱਸ ਪੀ ਡੀ ਨੇ ਅੱਜ ਸ਼ਾਮ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਐੱਸ ਪੀ ਮੋਗਾ ਸ.ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ਤਹਿਤ ਅੱਜ ਤੜਕੇ 4 ਵਜੇ ਸਹਾਇਕ ਥਾਣੇਦਾਰ...
Tags: PUNJAB POLICE
ਮੋਗਾ,31 ਜੁਲਾਈ (ਲਛਮਣਜੀਤ ਪੁਰਬਾ): ਅੱਜ ਮੋਗਾ ਪੁਲਿਸ ਨੇ ਉਸ ਵੇਲੇ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਦੋ ਨੌਜਵਾਨਾਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ। ਮੋਗਾ ਜ਼ਿਲੇ ਦੇ ਐਸ ਐਸ ਪੀ ਸ. ਅਮਰਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ,ਸ. ਹਰਿੰਦਰਪਾਲ ਸਿੰਘ ਪਰਮਾਰ ਐੱਸ ਪੀ (ਆਈ) ਅਤੇ ਪਰਮਜੀਤ ਸਿੰਘ ਡੀ ਐਸ ਪੀ ਸਿਟੀ ਦੇ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਲੁੱਟਾਂ ਖੋਹਾਂ ਅਤੇ ਚੋਰੀਆਂ ਲਈ ਜ਼ਿੰਮੇਵਾਰ ਗਰੋਹਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ...
Tags: PUNJAB POLICE
ਮੋਗਾ,31 ਜੁਲਾਈ (ਜਸ਼ਨ):ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਪੰਜਾਬ ਸ੍ਰ ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ ਜਸਪ੍ਰੀਤ ਕੌਰ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪੱਧਰ ਤੇ ਹੈਪਾਟਾਈਟਸ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਵਰਕਸ਼ਾਪ ਦੌਰਾਨ ਡਾ ਜਸਵੰਤ ਸਿੰਘ ਸਹਾਇਕ ਸਿਵਲ ਸਰਜਨ ਮੋਗਾ ਮੁੱਖ ਮਹਿਮਾਨ ਵਜੋਂ ਪਹੁੰਚੇ। ਹੈਪਾਟਾਈਟਸ ਜਿਗਰ ਦੀ ਬਿਮਾਰੀ ਹੈ ਜਿਹੜੀ ਕਿ ਵਾਇਰਸ ਕਾਰਨ ਫੈਲਦੀ ਹੈ ਇਹ ਬਿਮਾਰੀ ਬਹੁਤ ਖਤਰਨਾਕ...

Pages