News

ਮੋਗਾ,17 ਜੁਲਾਈ (ਲਛਮਣਜੀਤ ਸਿੰਘ ਪੁਰਬਾ): ਅੱਜ ਸਵੇਰੇ ਲੁਧਿਆਣਾ ਕੋਟਕਪੂਰਾ ਰੋਡ ’ਤੇ ਟਾਟਾ 407 ਗੱਡੀ ਅਚਾਨਕ ਅਵਾਰਾ ਪਸ਼ੂ ਨਾਲ ਜਾ ਟਕਰਾਈ ਜਿਸ ਨਾਲ ਗਾਂ ਦੀ ਮੌਤ ਹੋ ਗਈ ਅਤੇ ਗੱਡੀ ਦੇ ਪਰਖੱਚੇ ਉੱਡ ਗਏ ਜਦਕਿ ਗੱਡੀ ਦਾ ਡਰਾਈਵਰ ਵਾਲ ਵਾਲ ਬੱਚ ਗਿਆ। ਇਹ ਹਾਦਸਾ ਸਵੇਰ 6.30 ਵਜੇ ਵਾਪਰਿਆ ਜਦੋਂ ਸਾਬਣ ਨਾਲ ਭਰੀ ਟਾਟਾ 407 ਲੁਧਿਆਣਾ ਤੋਂ ਕੋਟਕਪੂਰਾ ਜਾ ਰਹੀ ਸੀ ਅਚਾਨਕ ਆਸਿਓਂ ਪਾਸਿਓਂ ਅਵਾਰਾ ਪਸ਼ੂ ਗੱਡੀ ਦੇ ਸਾਹਮਣੇ ਆ ਗਿਆ ਜਿਸ ਕਾਰਨ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ।...
Tags: ACCIDENT
ਧਰਮਕੋਟ ,17 ਜੁਲਾਈ (ਜਸ਼ਨ): ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਐੱਲ ਐੱਲ ਬੀ (ਤਿੰਨ ਸਾਲ) ਅਤੇ ਬੀ ਏ ਐੱਲ ਐੱਲ ਬੀ (ਪੰਜ ਸਾਲ) ਦਾ ਨਤੀਜਾ ਐਲਾਨ ਦਿੱਤਾ ਗਿਆ ਹੈ । ਇਹਨਾਂ ਐਲਾਨੇ ਨਤੀਜਿਆਂ ਦੌਰਾਨ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਵਿਚ ਕਾਲਜ ਦੇ ਐੱਲ ਐੱਲ ਬੀ ਸਮੈਸਟਰ ਛੇਵਾਂ ਦੇ ਵਿਦਿਆਰਥੀ ਸ਼ਗੁਨ ਗੋਇਲ ਨੇ 1899 ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਉਰਵਸ਼ੀ ਨੇ 1809 ਅੰਕਾਂ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ ।...
ਮੋਗਾ,17 ਜੁਲਾਈ (ਜਸ਼ਨ)- ‘ਰਾਈਟ ਵੇ ਏਅਰਲਿੰਕਸ’ ਕਈ ਸਾਲਾਂ ਤੋਂ ਆਇਲਜ਼ ਅਤੇ ਇੰਮੀਗਰੇਸ਼ਨ ਦੇ ਖੇਤਰ ਵਿਚ ਆਪਣੀਆਂ ਵਧੀਆ ਸੇਵਾਵਾਂ ਸਦਕਾ ਵਿਦੇਸ਼ੀਂ ਪੜਾਈ ਕਰਨ ਦੇ ਚਾਹਵਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਮਾਲਵੇ ਖੇਤਰ ਦੀ ਪ੍ਰਸਿੱਧ ਸੰਸਥਾ ‘ਰਾਈਟ ਵੇ ਏਅਰਲਿੰਕਸ’ ਨੇ ਇਸ ਵਾਰ ਸੁਖਦੇਵ ਸਿੰਘ ਪੁੱਤਰ ਸਰਵਨ ਸਿੰਘ ਅਤੇ ਬਲਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੋਗਾ ਦਾ 7 ਦਿਨਾਂ ਵਿਚ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੇ ਡਾਇਰੈਕਟਰ ਦੇਵਪਿ੍ਰਆ ਤਿਆਗੀ...
Tags: RIGHTWAY AIRLINKS
ਚੰਡੀਗੜ,16 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ। ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਹੈ।****ਨਵੀਆਂ ਅਤੇ...
ਚੰਡੀਗੜ, 16 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਪਟਵਾਰੀ ਰਜਿੰਦਰ ਸਿੰਘ ਨੰੂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਰਜਿੰਦਰ ਸਿੰਘ ਨੰੂ ਸ਼ਿਕਾਇਤਕਰਤਾ ਬੂਟਾ ਸਿੰਘ ਵਾਸੀ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ’ਤੇ 4,000 ਰੁਪਏ ਦੀ ਰਿਸ਼ਵਤ...
Tags: VIGILANCE BUREAU PUNJAB
ਧਰਮਕੋਟ ,16 ਜੁਲਾਈ (ਜਸ਼ਨ):ਧਰਮਕੋਟ ਵਿਖੇ ਆਈਲਜ਼ ਅਤੇ ਇੰਮੀਗਰੇਸ਼ਨ ਦੀਆਂ ਸੇਵਾਵਾਂ ਦੇ ਰਹੀ ਸੰਸਥਾ ਕਰਵ ਪਲੱਸ ਨੇ ਹੁਣ ਧਰਮਕੋਟ ਦੇ ਨਾਲ ਨਾਲ ਮੋਗਾ ਵਿਖੇ ਵੀ ਆਪਣਾ ਦਫਤਰ ਖੋਲਦਿਆਂ ਇਲਾਕਾ ਵਾਸੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਉਣੀਆਂ ਆਰੰਭ ਦਿੱਤੀਆਂ ਹਨ । ਕਰਵ ਪਲੱਸ ਦੇ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ,ਡਾਇਰੈਕਟਰ ਰਾਜਵੀਰ ਸਿੰਘ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰਵ ਪਲੱਸ ਵੱਲੋਂ...
Tags: CURVE PLUS DHARAMKOT
ਬਾਘਾਪੁਰਾਣਾ,16 ਜੁਲਾਈ (ਜਸ਼ਨ):- ਧਰਮ,ਕੌਮ ਤੇ ਮਾਨਵਤਾ ਦੀ ਭਲਾਈ ਦੇ ਲਈ ਮੌਤ ਨੂੰ ਹੱਸ ਕੇ ਕਬੂਲ ਕਰਨ ਵਾਲੇ ਨੂੰ ਸ਼ਹੀਦ ਕਿਹਾ ਜਾਂਦਾ ਹੈ।ਸਿੱਖ ਇਤਿਹਾਸ ਅਜਿਹੀਆਂ ਸ਼ਹੀਦੀਆਂ ਦੇ ਕੀਮਤੀ ਖਜ਼ਾਨਿਆਂ ਨਾਲ ਭਰਿਆ ਪਿਆ ਹੈ। ਸਿੱਖ ਧਰਮ ਦੀ ਨੀਂਹ ਹੀ ਕੁਰਬਾਨੀਆਂ ਤੋਂ ਸ਼ੁਰੂ ਹੁੰਦੀ ਹੈ ਇਸ ਵਿੱਚ ਕੋਈ ਅਤਿਕਥਨੀ ਨਹੀਂ ਕਿ ਸਿੱਖ ਇਤਿਹਾਸ ਸਹੀਦਾਂ ਦਾ ਇਤਿਹਾਸ ਹੈ। ਗੁਰੂ ਸ਼ਹੀਦ ਪਰੰਪਰਾ ਦਾ ਆਰੰਭ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਹੁੰਦਾ ਹੈ।ਭਾਈ ਤਾਰੂ ਸਿੰਘ ਅਠਾਰਵੀਂ...
ਨਵੀਂ ਦਿੱਲੀ, 16 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟਾਂ ’ਤੇ ਪ੍ਰਮਾਣੂ ਊਰਜਾ ਦੇ ਯੂਨਿਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਪਾਸੋਂ ਅਜੇ ਤੱਕ ਉਨਾਂ ਨੂੰ ਕੋਈ ਪ੍ਰਸਤਾਵ ਹਾਸਲ ਨਹੀਂ ਹੋਇਆ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਪੈਦਾ ਕਰਨ ਲਈ ਪ੍ਰਮਾਣੂ ਊਰਜਾ ਵਰਤਣ ਦੇ ਵਿਸ਼ੇ ’ਤੇ ਬਹੁਤ ਲੰਮੇ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ ਪਰ ਅਜੇ...
Tags: GOVERNMENT OF PUNJAB
ਮੋਗਾ, 16 ਜੁਲਾਈ (ਜਸ਼ਨ): ਪੰਜਾਬ ਸਰਕਾਰ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਪਿੰਡ-ਪਿੰਡ ਗੁਰੂ ਨਾਨਕ ਬਗੀਚੀਆਂ ਬਣਾਉਣ ਦੀ ਮੁਹਿੰਮ ਤਹਿਤ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵੱਲੋਂ ਪੰਚਾਇਤਾਂ ਨੂੰ ਬੂਟਿਆਂ ਦੀ ਵੰਡ ਕੀਤੀ ਜਾ ਰਹੀ ਹੈ...
Tags: GOVERNMENT OF PUNJAB
ਦਿੱਲੀ,16 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰਾਂ ਨਾਲ ਪਾਰਲੀਮੈਂਟ ਹਾਊਸ ਦੇ ਕੇਂਦਰੀ ਹਾਲ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੂੰ ਛੱਡ ਕੇ ਪੰਜਾਬ ਤੋਂ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਮੌਜੂਦ ਸਨ। ਮੁੱਖ ਮੰਤਰੀ ਨੇ ਇਨਾਂ ਲੋਕ ਸਭਾ ਮੈਂਬਰਾਂ ਨਾਲ ਤਕਰੀਬਨ ਇਕ ਘੰਟੇ ਦਾ ਸਮਾਂ ਬਿਤਾਇਆ ਗਿਆ। ਇਸ...

Pages