ਮੋਗਾ,16 ਜੁਲਾਈ (ਜਸ਼ਨ): ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੀ ਨਵੀਂ ਟੀਮ ਦੀ ਤਾਜਪੋਸ਼ੀ ਦਾ ਸਮਾਗਮ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਲਾਇਨ ਦਰਸ਼ਨ ਗਰਗ , ਸੈਕਟਰੀ ਲਾਇਨ ਦੀਪਕ ਜਿੰਦਲ ਅਤੇ ਕੈਸ਼ੀਅਰ ਰਾਜਨ ਗਰਗ ਦੀ ਤਾਜਪੋਸ਼ੀ ਕੀਤੀ ਗਈ। ਇਸ ਚੋਣ ਸਮਾਗਮ ਵਿਚ ਪਾਸਟ ਗਵਰਨਰ ਲਾਇਨ ਪ੍ਰੀਤ ਕੰਵਰ ਸਿੰਘ ਨੇ ਪਰਿਵਾਰ ਸਮੇਤ ਸ਼ਿਰਕਤ ਕੀਤੀ । ਉਹਨਾਂ ਨੇ ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੇ ਪਿਛਲੇ ਸਾਲ ਦੇ ਕੀਤੇ ਕੰਮਾਂ ਦੀ ਸਲਾਹੁਤਾ ਕੀਤੀ । ਉਹਨਾਂ ਨੇ ਪ੍ਰਧਾਨ ਸਾਹਿਬ ਅਤੇ...
News
ਚੰਡੀਗੜ, 16 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਕਿਸੇ ਵੀ ਥਾਂ ’ਤੇ ਗੈਰ-ਮਿਆਰੀ ਖੇਤੀ ਸਮੱਗਰੀ ਦੀ ਹੁੰਦੀ ਵਿਕਰੀ ਬਾਰੇ ਇਸ ਸਹਾਇਤਾ ਨੰਬਰ ’ਤੇ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਇਨਾਂ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ...
ਮੋਗਾ,16 ਜੁਲਾਈ (ਜਸ਼ਨ): 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਰਨਲ ਅਨੁਪਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਹਵਾਲਦਾਰ ਅਜੇ ਕੁਮਾਰ ਦੀ ਹਾਜ਼ਰੀ ਵਿੱਚ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਦੇ ਐੱਨ.ਸੀ.ਸੀ ਕੈਡਿਟਸ ਵੱਲੋਂ ਜਲ ਬਚਾਓ ਰੈਲੀ ਕੱਢੀ ਗਈ । ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਹ ਰੈਲੀ ਸਕੂਲ ਤੋਂ ਚੱਲ ਕੇ ਕੋਟ-ਈਸੇ-ਖਾਂ ਦੇ ਮੇਨ ਚੌਕ ਵਿੱਚ ਪਾਣੀ ਬਚਾਓ...
ਮੋਗਾ, 16 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਗੁਰੂ ਪੂਜਾ ਦਾ ਉਤਸਵ ਬੜੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਧਾਰਮਿਕ ਗੀਤ ਪੇਸ਼ ਕਰਕੇ ਕੀਤੀ। ਇਸ ਸਮੇਂ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਗੁਰੂ ਪੂਜਾ ਗੁਰੂ-ਸਿੱਖਿਅਕ ਪਰੰਪਰਾ ਦਾ ਪ੍ਰਤੀਕ ਹੈ। ਇਹ ਗੁਰੂ ਪੂਜਾ ਆਪ ਦੇ ਜੀਵਨ ਨੂੰ ਦਰਸਾਉਦੀ ਹੈ ਅਤੇ ਜੀਵਨ ਦੀ ਪੇਸ਼ਕਸ਼...
ਮੋਗਾ,16 ਜੁਲਾਈ:(ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਸਕੂਲ ਪੱਧਰ ਤੇ ‘ਤੇ ਵਿਦਿਆਰਥੀਆਂ ਦੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸੈ) ਪਰਦੀਪ ਸ਼ਰਮਾ ਨੇ ਦੱਸਿਆ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਕਰਵਾਏ ਗਏ ਇਹ ਪੁਸਤਕ ਸਮੀਖਿਆ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਖਿਆਵਾਂ ਅਤੇ...
ਨੱਥੂਵਾਲਾ ਗਰਬੀ , 16 ਜੁਲਾਈ (ਪੱਤਰ ਪਰੇਰਕ)-ਸਾਉਣ ਮਹੀਨੇ ਦੀ ਸ਼ੁਰੂਆਤ ਹੋਣ ਦੇ ਨਾਲ ਹੀ ਪੰਜਾਬ ਵਿੱਚ ਬਰਸਾਤ ਨੇ ਵੀ ਜੋਰ ਫੜ ਲਿਆ ਹੈ, ਜਿੱਥੇ ਇਹ ਬਰਸਾਤ ਝੋਨੇ ਦੀ ਫਸਲ ਵਾਸਤੇ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ ਉੱਥੇ ਹੀ ਪੰਜਾਬ ਦੇ ਡਰੇਨੇਜ਼ ਵਿਭਾਗ ਦੇ ਅਵੇਸਲੇਪਣ ਕਾਰਨ ਲੰਗੇਆਣਾ ਡਰੇਨ ਪੂਰੀ ਤਰਾਂ ਸੰਗਾੜਾ ਬੂਟੀ ਨਾਲ ਭਰੀ ਹੋਈ ਹੈ ਅਤੇ ਬਰਸਾਤੀ ਸੀਜ਼ਨ ਦੇ ਚੱਲਦਿਆਂ ਲੋਕਾਂ ਦੀਆਂ ਫਸਲਾਂ ਬਰਬਾਦ ਹੋਣ ਦਾ ਡਰ ਵੀ ਬਣਿਆ ਹੋਇਆ ਹੈ। ਇਲਾਕੇ ਦੇ ਕਿਸਾਨਾਂ ਦਾ ਆਖਣਾ ਹੈ ਕਿ...
ਮੋਗਾ 15 ਜੁਲਾਈ (ਜਸ਼ਨ): ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪਿੰਡ ਪਿੰਡ ਗੁਰੂ ਨਾਨਕ ਬਗੀਚੀਆਂ ਬਣਾਉਣ ਦੀ ਇਸ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਮੋਗਾ ਡਾ. ਹਰਜੋਤ ਕਮਲ ਸਿੰਘ ਨੇ ਮੋਗਾ ਹਲਕੇ ਦੇ ਪਿੰਡ ਘੱਲਕਲਾਂ ਵਿਖੇ ਜੰਗਲਾਤ ਵਿਭਾਗ ਵੱਲੋ ਕਰਵਾਏ ਗਏ ਸਮਾਗਮ ਦੌਰਾਨ 17 ਪਿੰਡਾਂ ਦੀਆਂ ਪੰਚਾਇਤਾਂ ਨੂੰ ਬੂਟਿਆਂ ਦੀ ਵੰਡ...
ਮੋਗਾ 15 ਜੁਲਾਈ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋ ਸਕੂਲੀ ਬੱਚਿਆਂ ਵਿੱਚ ਪਾਣੀ ਦੇ ਘਟ ਰਹੇ ਪੱਧਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅੱਜ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾਏ ਗਏ। ਸਹਾਇਕ ਸਿੱਖਿਆ ਅਫ਼ਸਰ (ਸੈ) ਸ੍ਰੀ ਪਗਰਟ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਪਾਣੀ ਦੀ ਸੰਭਾਲ ਦੇ ਵਿਸ਼ੇ ਤਹਿਤ ਤਿੰਨ ਤਰਾਂ ਦੇ ਮੁਕਾਬਲੇ ਕਰਵਾਏ ਗਏ...
ਮੋਗਾ,15 ਜੁਲਾਈ (ਜਸ਼ਨ) :ਪੌਦੇ ਧਰਤੀ ਉਪਰ ਮਨੁੱਖਤਾ ਦੀ ਹੋਂਦ ਬਣਾਈ ਰੱਖਣ ਲਈ ਬਹੁਤ ਜਰੂਰੀ ਹਨ, ਕਿਉਂਕਿ ਇਹ ਆਕਸੀਜ਼ਨ ਪੈਦਾ ਕਰਦੇ ਹਨ, ਜੋ ਮਨੁੱਖ ਦੇ ਜਿਉਂਦੇ ਰਹਿਣ ਲਈ ਜਰੂਰੀ ਹੈ ਅਤੇ ਵਾਤਾਵਰਣ ਵਿੱਚ ਮੌਜੂਦ ਕਾਰਬਨ ਡਾਈਆਕਸਾਈਡ ਨੂੰ ਸੋਖਦੇ ਹਨ, ਜੋ ਕਿ ਮਨੁੱਖੀ ਸਿਹਤ ਲਈ ਘਾਤਕ ਹੈ ਪਰ ਬਹੁਤ ਘੱਟ ਲੋਕ ਇਸ ਪ੍ਤੀ ਜਾਗਰੂਕ ਹਨ ਕਿ ਪੌਦੇ ਧਰਤੀ ਨੂੰ ਖੁਰਨ ਤੋਂ ਬਚਾਉਣ ਲਈ ਅਤੇ ਪਸ਼ੂ ਪੰਛੀਆਂ ਅਤੇ ਜੀਵ ਜੰਤੂਆਂ ਲਈ ਵੀ ਉਨੇ ਹੀ ਜਰੂਰੀ ਹਨ ਕਿਉਂਕਿ ਜੀਵ ਜੰਤੂਆਂ ਦੀਆਂ ਲੋੜਾ ਵੀ...
ਮੋਗਾ 15 ਜੁਲਾਈ: (ਜਸ਼ਨ):ਭਾਰਤ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲਾ ਅਤੇ ਦਿਵਿਆਂਗ ਸਸ਼ਕਤੀਕਰਨ ਵਿਭਾਗ ਤਹਿਤ ਅਲਿਮਕੋ ਵੱਲੋ ਅੱਜ ਭੁਪਿੰਦਰਾ ਖਾਲਸਾ ਸੀਨੀਅਰ ਸੇੈਕੰਡਰੀ ਸਕੂਲ ਮੋਗਾ ਵਿਖੇ 270 ਦੇ ਕਰੀਬ ਦਿਵਿਆਂਗ ਵਿਅਕਤੀਆਂ ਨੂੰ 25 ਲੱਖ ਰੁਪਏ ਦੇ 301 ਨਕਲੀ ਅੰਗ ਅਤੇ ਹੋਰ ਯੰਤਰ ਮੁਹੱਈਆ ਕਰਵਾਏ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਲਾਲ ਵਿਸ਼ਵਾਸ ਬੈਂਸ, ਅਲਿਮਕੋ ਦੇ ਨੋਡਲ ਅਫ਼ਸਰ ਅਸੋਕ ਸਾਹੂ ਅਤੇ ਸੀ.ਡਬਲਯੂ.ਸੀ. ਦੇ ਮੈਨੇਜਰ ਧੀਰਜ ਕੁਮਾਰ ਵੱਲੋ ਨਕਲੀ ਅੰਗ ਅਤੇ ਹੋਰ ਯੰਤਰ...

