ਚੰਡੀਗੜ, 15 ਜੁਲਾਈ ‘‘ਅਮਰਜੀਤ ਗੁਰਦਾਸਪੁਰੀ ਸਾਫ ਸੁਥਰੀ, ਸਾਰਥਿਕ ਤੇ ਲੋਕ ਹਿੱਤਾਂ ਦੀ ਗਾਇਕੀ ਦਾ ਮੁਜੱਸਮਾ ਹੈ ਜਿਸ ਦੀ ਗਾਇਕੀ ਦੀ ਪ੍ਰੰਪਰਾ ਨੂੰ ਅੱਗੇ ਤੋਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਲੋਕ ਗਾਇਕ ਦੀ ਜੀਵਨੀ ਤੋਂ ਅਜੋਕੀ ਪੀੜੀ ਦੇ ਗਾਇਕ ਸੇਧ ਲੈ ਕੇ ਕਲਾ ਤੇ ਸੱਭਿਆਚਾਰ ਖੇਤਰ ਨੂੰ ਹੋਰ ਅਮੀਰੀ ਬਖ਼ਸ਼ ਸਕਦੇ ਹਨ। ਅਮਰਜੀਤ ਗੁਰਦਾਸਪੁਰੀ ਵਲੋਂ ਜੋ ਪੰਜਾਬੀ ਗਾਇਕੀ ਖੇਤਰ ਵਿਚ ਨਿਵੇਕਲੀਆਂ ਪੈੜਾਂ ਪਾਈਆਂ, ਉਹ ਬਹੁਤ ਸਾਰੇ ਲੋਕਾਂ ਦਾ ਰਾਹ ਦਸੇਰਾ ਵੀ ਬਣ ਰਹੀਆਂ ਹਨ...
News
ਚੰਡੀਗੜ੍ਹ, 15 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਕਲਾਨੌਰ ਵਿਖੇ ਅਤਿ ਆਧੁਨਿਕ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਬਣਾਉਣ ਜਾ ਰਹੀ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ...
ਕੋਟਈਸੇ ਖਾਂ,15 ਜੁਲਾਈ (ਜਸ਼ਨ): ਨਗਰ ਪੰਚਾਇਤ ਕੋਟ-ਈਸੇ-ਖਾਂ ਜ਼ਿਲਾ ਮੋਗਾ ਦੀ ਨਵੇਂ ਸਿਰਿਓਂ ਵਾਰਡਬੰਦੀ ਤਜਵੀਜ਼ ਤੇ ਵਿਚਾਰ ਕਰਨ ਲਈ ਡਿਲਿਮੀਟੇਸ਼ਨ ਬੋਰਡ ਦੀ ਮੀਟਿੰਗ ਅੱਜ ਚੇਅਰਮੈਨ ਕਮ ਉਪ ਮੰਡਲ ਮੈਜਿਸਟਰੇਟ ਧਰਮਕੋਟ ਦੀ ਪ੍ਰਧਾਨਗੀ ਹੇਠ ਦਫਤਰ ਨਗਰ ਪੰਚਾਇਤ ਵਿਖੇ ਹੋਈ, ਜਿਸ ਵਿੱਚ ਡਿਲਿਮੀਟੇਸ਼ਨ ਬੋਰਡ ਦੇ ਮੈਂਬਰ ਵਜੋਂ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ, ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਨਾਮਜ਼ਦ ਉਪ ਮੰਡਲ ਮੈਜਿਸਟਰੇਟ ਧਰਮਕੋਟ, ਜੁਆਇੰਟ ਡਿਪਟੀ ਡਾਇਰੈਕਟਰ ਸਥਾਨਕ...
ਜ਼ੀਰਕਪੁਰ,15 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀਆਂ ਹਦਾਇਤਾਂ ਉਤੇ ਇੱਥੇ ਮਾਨਵ ਮੰਗਲ ਸਮਾਰਟ ਵਰਲਡ ਸਕੂਲ ਵਿੱਚ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੰਤਵ ਆਵਾਜਾਈ ਨਿਯਮਾਂ ਅਤੇ ਪੰਜਾਬ ਪੁਲੀਸ ਦੇ ਟਰੈਫਿਕ ਸਿੱਖਿਆ ਸੈੱਲ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਐਸ.ਡੀ.ਐਮ. ਡੇਰਾਬੱਸੀ ਪੂਜਾ ਸਿਆਲ ਨੇ ਕਿਹਾ ਕਿ ਆਮ ਲੋਕਾਂ ਨੂੰ ਆਵਾਜਾਈ...
ਮੋਗਾ,15 ਜੁਲਾਈ (ਜਸ਼ਨ): ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਮੋਗਾ ਜਿਲੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਰੋਸ ਧਰਨੇ ਵਿੱਚ ਸ਼ਾਮਲ ਹੋਣ ਤੇ ਸਮੂਹ ਵਰਕਰਾਂ ਦਾ ਵਿਸ਼ੇਸ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਵਰਕਰਾਂ ਵੱਲੋਂ ਮਿਲੇ ਸਹਿਯੋਗ ਨਾਲ ਰੋਸ ਧਰਨਾ ਰੋਸ ਰੈਲੀ ਦਾ ਰੂਪ ਧਾਰਨ ਕਰ ਗਿਆ ਜਿਸ ਲਈ ਉਹ ਸੰਗਤ ਦਾ ਕੋਟਨਿ ਕੋਟਨਿ ਧੰਨਵਾਦ ਕਰਦੇ ਹਨ। ਜੱਥੇਦਾਰ ਤੋਤਾ ਸਿੰਘ ਨੇ ਆਖਿਆ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਇੱਕਠੀਆਂ ਹੋਈਆਂ ਸੰਗਤਾਂ ਨੇ ਰੋਸ ਧਰਨੇ ਤੋਂ ਬਾਅਦ ਰੋਸ...
ਮੋਗਾ,15 ਜੁਲਾਈ:(ਜਸ਼ਨ): ਸਰਕਾਰੀ ਸਕੂਲਾਂ ਨੂੰ ‘ਸਮਾਰਟ ਸਕੂਲਾਂ‘ ਵਿੱਚ ਤਬਦੀਲ ਕਰਨ ਲਈ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਯੋਗਦਾਨ ਪਾਉਦਿਆਂ, ਸਕੂਲ ਦੇ ਸਟਾਫ, ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਨੇ ਨਿਹਾਲ ਸਿੰਘ ਵਾਲਾ ਸਬ-ਡਿਵੀਜ਼ਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਿਲਾਸਪੁਰ ਦੇ ਆਧੁਨੀਕਰਨ ਲਈ ਲਗਭਗ 40 ਲੱਖ ਰੁਪਏ ਖਰਚ ਕੀਤੇ ਹਨ। ਅੱਠ ਏਕੜ ਤੋਂ ਵੱਧ ਜ਼ਮੀਨ ‘ਤੇ ਬਣੇ ਇਸ ਸਕੂਲ ਵਿੱਚ ਬਿਹਤਰੀਨ ਫੁੱਟਬਾਲ ਅਤੇ ਅਥਲੈਟਿਕਸ ਸਟੇਡੀਅਮ ਹੈ ਜਿਹੜਾ ਕਿ ਚਾਰ ਏਕੜ ਜ਼ਮੀਨ‘...
ਚੰਡੀਗੜ੍ਹ,14 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਦੁਪਹਿਰ 2 ਵਜੇ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ।ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਇਸ ਕੋਰ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਬੇਹੱਦ...
ਚੰਡੀਗੜ੍ਹ, 14 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਸਪੋਰਟ ਦੀ ਸ਼ਰਤ ਵੀ ਹਟਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਪੇਂਡੂ ਇਲਾਕਿਆਂ ਤੋਂ ਵੀ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ...
ਮੋਗਾ ,14 ਜੁਲਾਈ (ਜਸ਼ਨ): ਅੱਜ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਆਗੂਆਂ ਦੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾਈ ਜ.ਸਕੱਤਰ ਬਲਕਾਰ ਵਲਟੋਹਾ ਨੇ ਪਿਛਲੇ ਸਮੇਂ ਦੌਰਾਨ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਲੜੇ ਗਏ ਸੰਘਰਸ਼ ਦੌਰਾਨ ਜਥੇਬੰਦੀ ਵੱਲੋਂ ਨਿਭਾਈ ਗਈ ਭੂਮਿਕਾ ਬਾਰੇ ਚਰਚਾ ਕਰਦਿਆਂ ਮੌਜੂਦਾ...
ਮੋਗਾ 14 ਜੁਲਾਈ (ਜਸ਼ਨ): : ਸ਼੍ਰੀ ਗੁਰੂ ਅਰਜਣ ਦੇਵ ਜੀ ਕਲੱਬ ਮੋਗਾ ਵੱਲੋਂ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਚੌਥਾ ਮੁਫਤ ਜਾਂਚ ਕੈਂਪ ਗੁਰਦੁਆਰਾ ਮਾਈ ਜਾਨਕੀ ਜੀ, ਗੁਰੂ ਅਰਜਣ ਦੇਵ ਨਗਰ ਮੋਗਾ ਵਿਖੇ ਲਗਾਇਆ, ਜਿਸ ਵਿੱਚ ਵੱਖ ਵੱਖ ਬਿਮਾਰੀਆਂ ਦੇ 450 ਦੇ ਕਰੀਬ ਮਰੀਜਾਂ ਦੀ ਮੁਫਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜਾਂ ਦੇ ਹੈਪੇਟਾਈਟਸ ਬੀ ਅਤੇ ਸੀ, ਬੀ.ਪੀ., ਬਲੱਡ ਸ਼ੂਗਰ, ਈ.ਸੀ.ਜੀ. ਅਤੇ ਬੀ.ਐਮ.ਡੀ. ਟੈਸਟ ਮੁਫਤ ਕੀਤੇ ਗਏ। ਇਸ ਕੈਂਪ ਵਿੱਚ ਫੋਰਟਿਸ ਹਸਪਤਾਲ...

