ਜੇਨੇਵਾ (ਸਵਿਟਜ਼ਰਲੈਂਡ), 10 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤ ਦੀ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਜੱਦੋ-ਜਹਿਦ ਕਰਦੀ ਉੱਘੀ ਹਸਤੀ ਡਾ. ਹਰਸ਼ਿੰਦਰ ਕੌਰ ਨੇ ਵਰਲਡ ਕੌਂਸਲ ਆਫ਼ ਚਰਚਿਜ਼ ਵਿਖੇ ਲਿੰਗਕ ਨਿਆਂ ਦੇ ਮੁੱਦੇ ਉੱਤੇ ਆਪਣੇ ਵਿਚਾਰ ਧੜੱਲੇ ਨਾਲ ਪੇਸ਼ ਕੀਤੇ। ਵਰਲਡ ਕੌਂਸਲ ਆਫ਼ ਚਰਿਚਜ਼ ਦੀ ਮਨੁੱਖੀ ਹੱਕਾਂ ਬਾਰੇ ਅਧਿਕਾਰੀ ਜੈਨੀਫਰ ਫਿਲਪੋਟ ਨਿਸੇਨ ਨੇ ਡਾ. ਹਰਸ਼ਿੰਦਰ ਕੌਰ ਦੀ ਜਾਣ ਪਛਾਣ ਕਰਾਉਂਦਿਆਂ ਦੱਸਿਆ ਕਿ ਡਾ. ਹਰਸ਼ਿੰਦਰ ਕੌਰ ਬੀਤੇ 26 ਵਰ੍ਹਿਆਂ ਤੋਂ...
News
ਫਿਰੋਜ਼ਪੁਰ, ਫਾਜਿਲਕਾ 10 ਜੁਲਾਈ (ਸੰਦੀਪ ਕੰਬੋਜ ਜਈਆ ) : ਧੀਆਂ ਸਮਾਜ ਦੇ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਘੱਟ ਨਹੀਂ ਹਨ ਅਤੇ ਧੀਆਂ ਨੇ ਵੱਖ-ਵੱਖ ਖੇਤਰਾਂ ਵਿਚ ਮੁਕਾਮ ਹਾਸਲ ਕਰਕੇ ਦੇਸ਼ ਅਤੇ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ (ਜੇਲ੍ਹਾਂ) ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਹਰੀਸ਼ ਹੋਟਲ ਵਿਖੇ ਜ਼ਿਲ੍ਹੇ ਦੀਆਂ ਧੀਆਂ ਲਈ ਆਯੋਜਿਤ ਸਨਮਾਨਿਤ ਸਮਾਰੋਹ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ...
ਮੋਗਾ,10 ਜੁਲਾਈ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਜਿਲਾ ਮੋਗਾ ਅੰਦਰ ਵਿਸ਼ਵ ਅਬਾਦੀ ਦਿਵਸ ਸਬੰਧੀ ਇਕ ਜਾਗਰੂਕਤਾ ਪੈਂਫਲਿਟ ਰੀਲੀਜ਼ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ ਜਸਪ੍ਰੀਤ ਕੌਰ ਸੇਖੋਂ ਨੇ ਕਿਹਾ ਕਿ ਵੱਧਦੀ ਅਬਾਦੀ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ ਜੋ ਕਿ ਦੇਸ਼ ਅੰਦਰ ਬਹੁਤ ਸਾਰੀਆ ਸਮਾਜਿਕ ਕੁਰੀਤੀਆਂ ਨੂੰ ਜਨਮ ਦਿੰਦੀ ਹੈ। ਇਸ ਲਈ ਅਬਾਦੀ ਤੇ ਕੰਟਰੋਲ ਕਰਕੇ ਦੇਸ਼ ਅੰਦਰ ਤਰੱਕੀ ਦੇ ਰਾਹ ਖੁਲਦੇ ਹਨ। ਇਸ ਮੌਕੇ ਡਾ ਰੁਪਿੰਦਰ ਕੌਰ...
ਸੰਗਰੂਰ,10 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਸੰਗਰੂਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਇਟ ਵੇਅ ਸੰਗਰੂਰ ਵੱਲੋਂ ਇੱਕ ਵਾਰ ਫਿਰ ਪੀ.ਟੀ.ਈ. ਵਿੱਚੋਂ ਸ਼ਾਨਦਾਰ ਨਤੀਜੇ ਦਿੱਤੇ ਗਏ। ਇਸ ਸੰਸਥਾ ਦੇ ਵਿਦਿਆਰਥੀ ਰਜਵੰਤ ਸਿੰਘ ਸਪੁੱਤਰ ਸੁਖਵਿੰਦਰ ਸਿੰਘ,ਪਿੰਡ ਧੂਰਕੋਟ ਟਾਹੀਵਾਲਾ ਨੇ ਲਿਸਨਿੰਗ 49 (5.5) ਬੈਂਡ,ਰਾਈਟਿੰਗ ਚੋਂ 55 (6.0) ਬੈਂਡ, ਸਪੀਕਿੰਗ ਚੋਂ 55 (6.0) ਬੈਂਡ ਅਤੇ ਰੀਡਿੰਗ ਵਿੱਚੋਂ 58 (6.5) ਬੈਂਡ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸੰਸਥਾ ਦਾ ਨਾਮ...
ਚੰਡੀਗੜ,10 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਤਿੰਨ ਵਾਰ ਦੇ ਓਲੰਪਿਕ ਸੋਨ ਤਗਮਾ ਜੇਤੂ ਉੱਘੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਂ ਦੀ ਭਾਰਤ ਰਤਨ ਦੇਣ ਲਈ ਸਿਫ਼ਾਰਸ਼ ਕਰਨਗੇ। ਮੁੱਖ ਮੰਤਰੀ ਕੱਲ ਸਾਬਕਾ ਹਾਕੀ ਖਿਡਾਰੀ ਨੂੰ ਪੀ.ਜੀ.ਆਈ ਵਿਖੇ ਮਿਲੇ ਅਤੇ ਉਨਾਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਦਾਨ ਕੀਤਾ ਜੋ ਕਿ ਬਿਮਾਰ ਹੋਣ ਕਾਰਨ ਉਥੇ ਜੇਰੇ ਇਲਾਜ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਨੇ...
ਚੰਡੀਗੜ੍ਹ, 10 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਨਿਰਮਾਣ ਵਿਭਾਗ ਦੇ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਕਾਨੂੰਨੀ ਵਾਰਸਾਂ ਨੂੰ ਤਰਸ ਦੇ ਅਧਾਰ 'ਤੇ ਨੌਕਰੀਆਂ ਦੇਣ ਸਬੰਧੀ ਸਮੁੱਚੇ ਬੈਕਲਾਗ ਨੂੰ ਭਰਦਿਆਂ, ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ 80 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਡੀਲ ਕਰਨ ਸਮੇਂ...
ਮੋਗਾ 10 ਜੁਲਾਈ:(ਜ਼ਸ਼ਨ):ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਦੁਨੇਕੇ ਵਿਖੇ ਪ੍ਰਧਾਨ ਮੰਤਰੀ ਰੁਜ਼ਗਾਰ ਉੱਨਤੀ ਪ੍ਰੋਗਰਾਮ ਤਹਿਤ ਇੰਟਰਪ੍ਰੀਨਿਊਰ ਡਿਵੈਲਪਮੈਟ ਪ੍ਰੋਗਰਾਮ (ਉੱਦਮੀ ਜਾਗਰੂਕਤਾ) ਦੇ ਬੈਚ 182 ਦੇ 10 ਸਿੱਖਿਆਰਥੀਆਂ ਨੁੰ ਆਰਸੇਟੀ ਡਾਇਰੈਕਟਰ ਵਿਕਾਸ ਡਢਵਾਲ ਨੇ ਸਰਟੀਫਿਕੇਟ ਵੰਡੇ। ਇਸ ਪ੍ਰੋਗਰਾਮ ਵਿੱਚ ਕੁਨਾਲ ਕਾਲੀਆ ਮੈਨੇਜਰ ਪੰਜਾਬ ਐਡ ਸਿੰਧ ਬੈਕ ਡਰੋਲੀ ਭਾਈ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਡਾਇਰੈਕਟਰ ਸੀ.ਪੀ. ਸਿੰਘ ਵੀ ਮੌਜੂਦ...
ਮੋਗਾ,10 ਜੁਲਾਈ (ਜਸ਼ਨ) : ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ,ਸੱਤਵੀਂ, ਨੌਵੀਂ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਮੀਰੀ ਪੀਰੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ...
ਮੋਗਾ 10 ਜੁਲਾਈ (ਜਸ਼ਨ): ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇਅ ਏਅਰਲਿੰਕਸ ਕਈ ਸਾਲਾਂ ਤੋਂ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਦੇ ਨਾਲ ਨਾਲ ਆਈਲਜ਼ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਵਧੀਆ ਭੂਮਿਕਾ ਨਿਭਾਅ ਰਹੀ ਹੈ । ਇਸੇ ਤਰਾਂ ਇਸ ਵਾਰ ਫਿਰ ਰਾਈਟ ਵੇਅ ਏਅਰਲਿੰਕਸ ਮੋਗਾ ਨੇ ਬੀਰਪਾਲ ਕੌਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਵਿਚ ਉੱਚ ਸਿੱਖਿਆ ਹਾਸਲ ਕਰਨ ਦਾ ਸੁਪਨਾ ਸਾਕਾਰ ਕੀਤਾ ਹੈ । ਸੰਸਥਾ ਦੇ ਡਾਇਰੈਕਟਰ ਸ਼੍ਰੀ ਦੇਵ...
ਮੋਗਾ 9 ਜੁਲਾਈ: (INTERNATIONAL PUNJABI NEWS BUREAU) :ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਸ੍ਰੀ ਰਜਿੰਦਰ ਬਤਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੋਗਾ ਪਰਮਜੀਤ ਕੌਰ ਅਤੇ ਉਪ ਕਪਤਾਨ ਪੁਲਿਸ ਮੋਗਾ ਬਰਿੰਦਰ ਸਿੰਘ ਗਿੱਲ ਵੱਲੋ ਜ਼ਿਲਾ ਇੰਸਪੈਕਸ਼ਨ ਕਮੇਟੀ ਨਾਲ ਅਚਨਚੇਤ ਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਮੈਮੋਰੀਅਲ ਸਕੂਲ, ਭਿੰਡਰ ਕਲਾਂ ਦੀ ਚੈਕਿੰਗ...

