News

ਮੋਗਾ,23 ਜੂਨ (ਜਸ਼ਨ): ਅੱਜ ਕੇਂਦਰੀ ਰਾਜ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਨੂੰ ਨਮਨ ਕਰਨ ਲਈ ਮੋਗਾ ਵਿਖੇ ਪਹੁੰਚੇ। ਮੋਗਾ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਸਟੇਟ ਮੈਂਬਰ ਤਿਰਲੋਚਨ ਸਿੰਘ ਗਿੱਲ ,ਮੋਹਨ ਲਾਲ ਸੇਠੀ ਅਤੇ ਜ਼ਿਲਾ ਪ੍ਰਧਾਨ ਵਿਨੇ ਸ਼ਰਮਾ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਗੈਸਟ ਹਾੳੂਸ ਵਿਚ ਪੁਲਿਸ ਦੀ ਟੁੱਕੜੀ ਵੱਲੋਂ ਕੇਂਦਰੀ ਮੰਤਰੀ ਨੂੰ ਸਲਾਮ ਦਿੱਤੀ ਗਈ । ਇਸ ਮੌਕੇ ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਅਤੇ...
ਮੋਗਾ,23 ਜੂਨ(ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ,ਨੇ ਗੁਰਚਰਨ ਸਿੰਘ ਸਿੱਧੂ ਅਤੇ ਬਲਵਿੰਦਰ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ ਗੁਰਚਰਨ ਸਿੰਘ ਸਿੱਧੂ ਦੇ ਸਪੁੱਤਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ...
Tags: GOLDEN EDUCATIONS MOGA
ਰਾਣਾ ਕੇ ਪੀ ਨੂੰ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ, ਸੁਸਾਇਟੀ ਲਈ 10 ਲੱਖ ਦੀ ਗਰਾਂਟ ਦਾ ਕੀਤਾ ਐਲਾਨ ਚੰਡੀਗੜ•, 23 ਜੂਨ: ਰਾਣਾ ਕੇ.ਪੀ ਸਿੰਘ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਮਹਾਰਾਣਾ ਪ੍ਰਤਾਪ ਹੋਸਟਲ, ਸੈਕਟਰ-25 ਵਿੱਚ ਕਰਵਾਏ ਇੱਕ ਸਮਾਰੋਹ ਦੌਰਾਨ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ ਗਿਆ। ਵਿਧਾਨ ਸਭਾ ਸਪੀਕਰ, ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ...
ਚੰਡੀਗੜ, 23 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਬਨਿਟ ਮੰਤਰੀ ਓ.ਪੀ ਸੋਨੀ ਕਿਹਾ ਕਿ ਮਨੁੱਖੀ ਇਤਿਹਾਸ ਵਿੱਚ ਓਲੰਪਿਕ ਖੇਡਾਂ ਨੇ ਆਲਮੀ ਸ਼ਾਂਤੀ ਤੇ ਸਦਭਾਵਨਾ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ। ਸ੍ਰੀ ਸੋਨੀ 23 ਜੂਨ,1894 ਨੂੰ ਸ਼ੁਰੂ ਹੋਈਆਂ 'ਮਾਡਰਨ ਓਲੰਪਿਕ ਗੇਮਜ਼' ਦੀ ਯਾਦ ਵਿੱਚ ਕਰਵਾਏ ਗਏ ਸਮਾਰੋਹ ਦੇ ਉਦਘਾਟਨ ਤੋਂ ਬਾਅਦ ਸੈਕਟਰ -42 ਦੇ ਹਾਕੀ ਸਟੇਡੀਅਮ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਇਸ ਮੌਕੇ ਸ੍ਰੀ ਸੋਨੀ ਨੇ ਸਾਰੇ ਖੇਡ ਪ੍ਰੇਮੀਆਂ...
ਚੰਡੀਗੜ, 23 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖ ਰੈਜੀਮੈਂਟ ਨਾਲ ਆਪਣੇ ਪਰਿਵਾਰ ਦੇ ਸਬੰਧਾਂ ਦੇ ਜਸ਼ਨ ਮਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲੀਅਨ ਅਤੇ ਭਾਰਤੀ ਫੌਜ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾਂ ਤੋਂ ਚਲੇ ਆ ਰਹੇ ਸਬੰਧਾਂ ਦੇ ਸੰਦਰਭ ਵਿੱਚ ਪਿਛਲੀ ਸ਼ਾਮ ਰੈਜੀਮੈਂਟ ਦੇ ਜਵਾਨਾਂ, ਜੂਨੀਅਰ ਕਮਿਸ਼ਨਡ ਅਫ਼ਸਰਾਂ ਅਤੇ ਅਫ਼ਸਰਾਂ ਦੀ ਮੇਜ਼ਬਾਨੀ ਕੀਤੀ। ਪਿਛਲੀ ਸ਼ਾਮ ਚੰਡੀਮੰਦਰ ਵਿੱਖੇ ਇਕ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਆਪਣੀਆਂ...
ਚੰਡੀਗੜ, 23 ਜੂਨ: ਹੁਸ਼ਿਆਰਪੁਰ ਦੇ ਪਿੰਡ ਮੋਤੀਆਂ ਵਾਸੀ ਅਸ਼ੋਕ ਕੁਮਾਰ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋ ਰਾਤ ਕਰੋੜਪਤੀ ਬਣ ਜਾਵੇਗਾ। ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਸੇਵਾਵਾਂ ਨਿਭਾਅ ਰਹੇ 30 ਸਾਲਾ ਅਸ਼ੋਕ ਕੁਮਾਰ ਦੀ ਮਾਲੀ ਤੰਗੀਆਂ-ਤੁਰਸ਼ੀਆਂ ਦਾ ਪੰਜਾਬ ਸਰਕਾਰ ਦੇ ਲੋਹੜੀ ਬੰਪਰ-2019 ਨੇ ਅੰਤ ਕਰ ਦਿੱਤਾ ਹੈ, ਜਿਸ ਦੀ ਟਿਕਟ ਖਰੀਦ ਕੇ ਉਹ ਭੁੱਲ ਗਿਆ ਸੀ। ਪੰਜਾਬ ਲਾਟਰੀਜ਼ ਵਿਭਾਗ ਨੇ ਜਦੋਂ 2 ਕਰੋੜ ਰੁਪਏ ਦਾ ਇਨਾਮ ਨਿਕਲਣ ਬਾਰੇ ਫੋਨ ਕੀਤਾ ਤਾਂ...
ਨੱਥੂਵਾਲਾ ਗਰਬੀ, 23 ਜੂਨ (ਪੱਤਰ ਪਰੇਰਕ)- ਪਿੰਡਾਂ ਦੇ ਲੋਕਾਂ ਨੂੰ ਵਧੀਆ ਬੱਸ ਸਰਵਿਸ ਦੇਣ ਵਾਸਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪੇਂਡੂ ਬੱਸ ਸਰਵਿਸ ਦੇ ਤਹਿਤ ਪਿੰਡਾਂ ਵਿੱਚ ਸਰਕਾਰੀ ਮਿੰਨੀ ਬੱਸਾਂ ਚਲਾਈਆਂ ਗਈਆਂ ਸਨ।ਜਿਸ ਦੇ ਤਹਿਤ ਮੋਗਾ ਡੀਪੂ ਵੱਲੋਂ ਇੱਕ ਪਰਮਿਟ ਭਲੂਰ ਤੋਂ ਮੋਗਾ ਸ਼ੁਰੂ ਕੀਤਾ ਗਿਆ ਸੀ ਇਸ ਨੂੰ ਕਿਸੇ ਵੀ ਕੀਮਤ ਤੇ ਬੰਦ ਨਹੀ ਹੋਣ ਦਿੱਤਾ ਜਾਵੇਗਾ ਇੰਨਾ੍ਹ ਗੱਲਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ੍ਹ ਪ੍ਰਧਾਨ ਅਤੇ ਹਲਕਾ ਇੰਚਾਰਜ਼ ਬਾਘਾਪੁਰਾਣਾ...
ਨੱਥੂਵਾਲਾ ਗਰਬੀ, 23 ਜੂਨ (ਪੱਤਰ ਪਰੇਰਕ )- ਮੋਗਾ ਜ਼ਿਲ੍ਹੇ ਦੇ ਪਿੰਡ ਮਾਹਲਾ ਕਲਾਂ ਦੇ ਸ਼ਹੀਦ ਸੂਬੇਦਾਰ ਪਰਮਵੀਰ ਚੱਕਰ ਵਿਜੇਤਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਡ-ਡੇ-ਮੀਲ ਦਾ ਖਾਣਾ ਤਿਆਰ ਕਰਨ ਲਈ ਸ਼ੈੱਡ ਬਣਾਉਣ ਵਾਸਤੇ ਪਿੰਡ ਦੇ ਹੀ ਬਰਾੜ ਪਰਿਵਾਰ ਵੱਲੋਂ 52000 ਹਜਾਰ ਰੁਪਏ ਦਿੱਤੇ ਗਏ ਹਨ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ਰੰਸੀਪਲ ਸ: ਫੱਗਣ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵ: ਮਾਤਾ ਕਰਤਾਰ ਕੌਰ ਮਾਹਲਾ ਦੀ ਯਾਦ ਵਿੱਚ ੳਹਨਾਂ ਦੇ ਸਪੁੱਤਰਾਂ ਸਵ...
ਚੰਡੀਗੜ੍ਹ 23 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਰਾਜ ਵਿੱਚ ਗੱਤਕਾ ਖੇਡ ਸਰਗਰਮੀਆਂ ਨੂੰ ਹੋਰ ਤੇਜ ਕਰਨ ਸਬੰਧੀ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਜਰੂਰੀ ਮੀਟਿੰਗ ਪੰਜਾਬ ਦੇ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅੰਦਰ ਜ਼ਿਲ੍ਹਾ ਪੱਧਰੀ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਾਉਣ, ਰੈਫਰੀ ਕੈਂਪ ਲਗਾਉਣ ਅਤੇ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਕਰਾਉਣ ਸਬੰਧੀ ਵਿਚਾਰਾਂ ਹੋਈਆਂ। ਇਸ ਮੀਟਿੰਗ ਦੌਰਾਨ ਅਜੇ ਸਿੰਘ ਲਿਬੜਾ ਨੇ ਐਸੋਸੀਏਸਨ...
ਮੋਗਾ, 23 ਜੂਨ-(ਜਸ਼ਨ): ਡਿਪਟੀ ਕਮਿਸਨਰ ਮੋਗਾ ਸ੍ਰੀ ਸੰਦੀਪ ਹੰਸ ਅਤੇ ਸੀਨੀਅਰ ਪੁਲਿਸ ਕਪਤਾਨ ਮੋਗਾ ਅਮਰਜੀਤ ਸਿੰਘ ਬਾਜਵਾ ਨੇ ਸਾਂਝੇ ਤੌਰ ਤੇ ਐਤਵਾਰ ਨੂੰ ਜਿਲੇ ਦੇ ਲੋਕਾਂ ਨੂੰ ਅਮਨ, ਕਾਨੂੰਨ ਅਤੇ ਸਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰ ਪਾਲ ਸਿੰਘ ਬਿੱਟੂ ਜੋ ਕਿ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜਮ...

Pages