News

ਸਮਾਣਾ/ਪਟਿਆਲਾ, 21 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਸ਼ਹਿਰ ਸਮਾਣਾ ਦਾ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ ਜਦੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਇੱਥੋਂ ਦੇ ਸਮਸ਼ਾਨਘਾਟ ਵਿਖੇ ਭਾਰਤੀ ਹਵਾਈ ਫ਼ੌਜ ਦੇ ਸ਼ਹੀਦ ਫਲਾਇਟ ਲੈਫਟੀਨੈਂਟ ਸ੍ਰੀ ਮੋਹਿਤ ਕੁਮਾਰ ਗਰਗ ਦੀ ਚਿਖਾ ਨੂੰ ਅਗਨੀ ਦਿਖਾਈ ਗਈ। ਸ੍ਰੀ ਗਰਗ ਪਿਛਲੇ ਦਿਨੀਂ ਭਾਰਤੀ ਹਵਾਈ ਸੈਨਾ ਦੇ ਐਨ.ਏ 32 ਜਹਾਜ ਨੂੰ ਅਸਾਮ ਦੇ ਜੋਰਾਹਟ ਖੇਤਰ ‘ਚ ਹਾਦਸਾ ਪੇਸ਼ ਆਉਣ ਕਾਰਨ ਸ਼ਹੀਦ ਹੋ ਗਏ ਸਨ ਤੇ ਅੱਜ ਭਾਰਤੀ ਹਵਾਈ ਫ਼ੌਜ ਵੱਲੋਂ...
ਚੰਡੀਗੜ੍ਹ 20 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ ਮੁਹੱਲਾ, ਫਿਰੋਜਪੁਰ ਦੀ ਸ਼ਿਕਾਇਤ ਉੱਤੇ...
ਸ਼ਿਲੌਂਗ (ਮੇਘਾਲਿਆ), 20 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਉੱਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੁਲਾਕਾਤ ਕਰ ਕੇ ਉਨ•ਾਂ ਨੂੰ ਇਸ ਚਿਰੋਕਣੇ ਮਸਲੇ ਦਾ ਛੇਤੀ ਤੇ ਸੁਖਾਵਾਂ ਹੱਲ ਕੱਢਣ ਦੀ ਅਪੀਲ ਕੀਤੀ। ਵਫ਼ਦ ਨੇ ਮੇਘਾਲਿਆ ਸਰਕਾਰ ਵੱਲੋਂ ਇਸ ਮੁੱਦੇ 'ਤੇ ਗਠਿਤ ਉੱਚ ਤਾਕਤੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਕਿਸੇ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ ਸਿੱਖ...
ਚੰਡੀਗੜ•, 20 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਅੱਜ ਇਥੇ ਪੰਜਾਬ ਅਤੇ ਚੰਡੀਗੜ• ਜਰਨਲਿਸਟ ਯੂਨੀਅਨ ਦੇ ਵਫਦ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਿਹਤ ਬੀਮਾ ਯੋਜਨਾ ਦੇ ਲਾਭ ਦੇਣ ਸਬੰਧੀ ਇਕ ਮੈਮੋਰੈਂਡਮ ਦਿੱਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਫਦ ਨੂੰ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਇਸ...
ਚੰਡੀਗੜ, 20 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਾਂਝੇ ਮੰਚ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ਨੂੰ ਆਖਿਆ ਹੈ। ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਲੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਗੁਰੂ...
ਚੰਡੀਗੜ, 20 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਲ ਮੰਤਰੀ ਪੰਜਾਬ, ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਮਾਲ ਵਿਭਾਗ ਦੇ ਕਰਮਚਾਰੀਆਂ ਦੇ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਸੁਲਝਾਉਣ ਦਾ ਪੁਰਜ਼ੋਰ ਭਰੋਸਾ ਦਿੱਤੇ ਜਾਣ ਮਗਰੋਂ ਪੰਜਾਬ ਰਾਜ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਤੁੰਰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। 18 ਜੂਨ ਤੋਂ ਡੀ.ਸੀ ਦਫ਼ਤਰ ਦੇ ਕਰਮਚਾਰੀ ਹੜਤਾਲ ‘ਤੇ ਸਨ ਜਿਸ ਨਾਲ ਸੂਬੇ ਭਰ ਵਿੱਚ ਕੰਮ-ਕਾਜ ਪ੍ਰਭਾਵਿਤ ਹੋ ਰਿਹਾ ਸੀ। ਅੱਜ ਸਿਵਲ...
ਮੋਗਾ,20 ਜੂਨ (ਜਸ਼ਨ): ਮੀਡੀਆ ਵਿਚ ਆਈ ਖਬਰ ਦਾ ਨੋਟਿਸ ਲੈਂਦਿਆਂ ਅੱਜ ਨਰੋਆ ਪੰਜਾਬ ਮੰਚ ਜਿਲਾ ਮੋਗਾ ਦੀ ਟੀਮ ਵੱਲੋਂ ਕਿਲੀ ਚਾਹਲਾਂ ਤੋਂ ਲੈ ਕੇ ਅਜੀਤਵਾਲ ਤੱਕ ਡਰੇਨ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਬੀਤੇ ਕੱਲ੍ਹ ਮੀਡੀਆ ਵਿੱਚ ਖਬਰ ਆਈ ਸੀ ਕਿ ਡਰੇਨ ਵਿਭਾਗ ਦੇ ਕਰਮਚਾਰੀਆਂ ਵੱਲੋਂ ਡਰੇਨ ਦੀ ਸਫਾਈ ਦੀ ਆੜ ਵਿੱਚ ਪਟਰੀ ਦੇ ਦੋਨੋਂ ਪਾਸੇ ਪਲੇ ਹੋਏ ਦਰੱਖਤਾਂ ਨੂੰ ਪੁੱਟਿਆ ਜਾ ਰਿਹਾ ਹੈ ਜਿਸ ਨੂੰ ਪੜ੍ਹ ਕੇ ਵਾਤਾਵਰਣ ਪ੍ਰੇਮੀਆਂ ਨੂੰ ਚਿੰਤਾ ਮਹਿਸੂਸ...
ਮੋਗਾ,20 ਜੂਨ (ਜਸ਼ਨ): ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਮੋਗਾ ਡੀ.ਸੀ. ਦਫਤਰ ਦੇ ਸਮੂਹ ਮੁਲਾਜਮਾਂ ਨੇ ਤੀਜੇ ਦਿਨ ਵੀ ਕਲਮ ਛੋੜ ਹੜਤਾਲ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਜਾਹਿਰ ਕੀਤਾ। ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਉਹਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਮੰਨਿਆਂ ਜਾਵੇ। ਇਸ ਮੌਕੇ ਜ਼ਿਲਾ ਪ੍ਰਧਾਨ ਜਸਕਰਨ ਸਿੰਘ, ਹਰਮੀਤ ਸਿੰਘ ਜਨਰਲ ਸੈਕਟਰੀ, ਪ੍ਰਵੀਨ ਕੁਮਾਰ ਕੈਸ਼ੀਅਰ, ਮੰਗਤ ਸਿੰਘ ਰੀਡਰ ਨੇ ਦੱਸਿਆ ਕਿ...
ਮੋਗਾ 20 ਜੂਨ:(ਜਸ਼ਨ): ਸੀਨੀਅਰ ਕਪਤਾਨ ਪੁਲਿਸ ਮੋਗਾ ਸ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲੇ ਦੇ ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਸਾਂਝ ਪ੍ਰਾਜੈਕਟ ਜ਼ਰੀਏ ਜ਼ਿਲਾ ਪੁਲਿਸ ਆਮ ਲੋਕਾਂ ਨਾਲ ਸਾਂਝ ਅਤੇ ਤਾਲ-ਮੇਲ ਵਧਾਉਣ ’ਚ ਸਫ਼ਲਤਾ ਪੂਰਵਿਕ ਸੇਵਾਵਾਂ ਨਿਭਾਅ ਰਹੀ ਹੈ। ਉਨਾਂ ਦੱਸਿਆ ਕਿ 1 ਜਨਵਰੀ, 2018 ਤੋਂ 31 ਮਈ, 2019 ਤੱਕ ਜ਼ਿਲੇ ਵਿੱਚ ਖੋਲੇ ਗਏ ਸਾਂਝ ਕੇਂਦਰਾਂ ਤੋਂ 1,87,135 ਵਿਅਕਤੀਆਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ।...
ਚੰਡੀਗੜ, 20 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਵਿਸ਼ੇਸ਼ ਤੌਰ ’ਤੇ ਸਰਹੱਦੀ ਤੇ ਦੂਰ ਦਰਾਡੇ ਦੇ ਇਲਾਕਿਆਂ ਵਿਚ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਲਈ ਮੈਡੀਕਲ ਅਫਸਰਾਂ ਦੀ ਡੈਪੂਟੇਸ਼ਨ ਨੂੰ ਰੱਦ ਕੀਤਾ ਜਾਵੇਗਾ। ਇਹ ਆਦੇਸ਼ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੱੁਧਵਾਰ ਨੂੰ ਕਲਿਆਣ ਭਵਨ ਵਿਖੇ ਸਮੂਹ ਸਿਵਲ ਸਰਜਨਾਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਦਿੱਤੇ। ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਵਲ...

Pages