News

(‘ਪਿਤਾ ਦਿਵਸ ’ਤੇ ਵਿਸ਼ੇਸ਼ )------- ਮੋਗਾ,15 ਜੂਨ (ਸੁਰਜੀਤ ਸਿੰਘ ਕਾਉਂਕੇ): ਸਿੱਖਿਆ ਜਗਤ ਨੂੰ ਸਮਰਪਿਤ ਸ੍ਰ. ਗੁਰਦੇਵ ਸਿੰਘ ਅਜਿਹੇ ਸਿੱਖਿਆ ਸ਼ਾਸਤਰੀ ਹਨ ਜੋ ਇਕ ਵਿਅਕਤੀ ਨਹੀਂ ਸਗੋਂ ਸਮਾਜ ਨੂੰ ਸੇਧ ਦੇਣ ਵਾਲੀ ਸੰਸਥਾ ਹਨ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਵੱਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇੱਕ ਸਾਧਾਰਨ ਪਰਿਵਾਰ ਵਿੱਚ ਜਨਮ ਲੈ ਕੇ ਮਿਹਨਤ ਨਾਲ ਬੀ ਏ ਕਰਨ ਤੋਂ ਬਾਅਦ ਮਾਰਕਫੈੱਡ ਵਿੱਚ ਇੰਸਪੈਕਟਰ ਦੀ ਨੌਕਰੀ ਉਪਰੰਤ ਅਧਿਆਪਕਾ ਇੰਦਰਜੀਤ ਕੌਰ ਨਾਲ ਵਿਆਹ ਹੋਣ ਤੋਂ...
ਕੋਟਕਪੂਰਾ, 15 ਜੂਨ (ਟਿੰਕੂ ਕੁਮਾਰ) :- ਗੁਰੂ ਸਾਹਿਬਾਨ ਦਾ ਜੀਵਨ, ਫਲਸਫਾ ਪੜ ਕੇ ਅਤੇ ਸਿਧਾਂਤ ਤੇ ਮਰਿਆਦਾ ਦੇਖ ਕੇ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਗੁਰੂ ਸਾਹਿਬਾਨ ਸੰਗਤ ਦੇ ਦਰਸ਼ਨ ਅਤੇ ਸੇਵਾ ਕਰਕੇ ਸੰਗਤ ਨੂੰ ਜਿੱਥੇ ਮਾਣ ਸਨਮਾਨ ਦਿੰਦੇ ਸਨ, ਉੱਥੇ ਖੁਦ ਵੀ ਆਨੰਦ ਮਹਿਸੂਸ ਕਰਦੇ ਸਨ ਪਰ ਵਰਤਮਾਨ ਸਮੇਂ ਦੇ ਪਖੰਡੀ ਬਾਬੇ ਸੰਗਤ ਦੀ ਸੇਵਾ ਦੇ ਨਾਮ ’ਤੇ ਲੁੱਟ ਕਰ ਰਹੇ ਹਨ ਅਤੇ ਪਖੰਡੀਆਂ ਵਲੋਂ ਆਪਣੇ ਕਥਿੱਤ ਸ਼ਰਧਾਲੂਆਂ ਦੇ ਸ਼ੋਸ਼ਣ ਦੀਆਂ ਖਬਰਾਂ ਵੀ ਅਕਸਰ ਪੜਨ ਸੁਣਨ...
ਮੋਗਾ 15 ਜੂਨ:(ਜਸ਼ਨ):ਪੰਜਾਬ ਸਰਕਾਰ ਵੱਲੋਂ ਆਰੰਭੇ ਗਏ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋ ਸਾਂਝੇ ਤੌਰ ਤੇ ਪੌਲੀਥੀਨ ਲਿਫ਼ਾਫਿਆਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ 12 ਦੁਕਾਨਾਂ ‘ਤੇ ਛਾਪੇਮਾਰੀ ਕਰਕੇ 272.700 ਕਿਲੋਗ੍ਰਾਮ ਪੌਲੀਥੀਨ ਦੇ ਥੈਲੇ ਜ਼ਬਤ ਕੀਤੇ ਗਏ। ਇਸ ਬਾਰੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਾਇਕ...
Tags: NAGAR NIGAM MOGA
ਮੋਗਾ,15 ਜੂਨ :(ਜਸ਼ਨ): ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਖਚਾ ਖਚ ਭਰੇ ਕਾ. ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਸੂਬਾ ਪੱਧਰੀ ਵਿਸ਼ਾਲ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਵਿੱਚ ਪਮਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਤੋਂ ਇਲਾਵਾ ਬਿਜਲੀ ਬੋਰਡ, ਪੀ.ਆਰ.ਟੀ.ਸੀ., ਆਂਗਣਵਾੜੀ ਆਸ਼ਾ ਵਰਕਰਜ਼, ਮਿਡ-ਡੇ-ਮੀਲ ਵਰਕਰਜ਼ ਅਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਤੇ ਆਊਟਸੋਰਸ...
ਮੁਹਾਲੀ, 15 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਓਲੰਪਿਕ ਐਸੋਸੀਏਸ਼ਨ (ਪੀ ਓ ਏ) ਦੇ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਸਵੈ ਇੱਛਾ ਨਾਲ ਆਪਣੇ ਅਹੁਦਾ ਛੱਡਣ ਤੋਂ ਬਾਅਦ ਮੀਤ ਪ੍ਰਧਾਨ ਸ੍ਰੀ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦੀ ਚੋਣ ਤੱਕ ਵਰਕਿੰਗ ਪ੍ਰਧਾਨ ਨਾਮਜ਼ਦ ਕਰ ਦਿੱਤਾ। ਅੱਜ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੀ ਓ ਏ ਦੀ ਕਾਰਜਕਾਰਨੀ ਮੀਟਿੰਗ ਤੇ ਸਾਲਾਨਾ ਜਨਰਲ ਹਾਊਸ ਵਿੱਚ ਸ. ਢੀਂਡਸਾ ਵੱਲੋਂ 41 ਸਾਲ ਪ੍ਰਧਾਨ ਵਜੋਂ ਨਿਭਾਈਆਂ ਸੇਵਾਵਾਂ ਦੀ...
ਅੰਮ੍ਰਿਤਸਰ/ ਜੰਡਿਆਲਾ ਗੁਰੂ 15 ਜੂਨ (ਰਾਮ ਸ਼ਰਨਜੀਤ ਸਿੰਘ, ਸੁਖਜਿੰਦਰ ਸਿੰਘ ) ਰੋਜੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਪੁੱਜੇ 24 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ ਸੀ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸ਼੍ਰੀ ਗੁਰੂ ਰਾਮਦਾਸ...
ਮੋਗਾ ,15 ਜੂਨ: (ਜਸ਼ਨ):ਗੋਲਡਨ ਟਰੈਵਲ ਐਡਵਾਈਜ਼ਰ ਨੇ ਹਾਕਮ ਸਿੰਘ ਅਤੇ ਉਨਾਂ ਦੀ ਪਤਨੀ ਰਾਜਪਾਲ ਕੌਰ ਵਾਸੀ ਰਾਮਾ ਜਿਲਾ ਮੋਗਾ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ਕੀਤਾ|ਐਮ.ਡੀ. ਸੁਭਾਸ਼ ਪਲਤਾ ਜੀ ਨੇ ਉਨਾਂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |ਉਨ੍ਹਾਂ ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲਡਨ ਟਰੈਵਲ ਐਡਵਾਈਜ਼ਰ ਪਿਛਲੇ ਕਈ ਦਹਾਕਿਆਂ ਤੋਂ...
Tags: GOLDEN TRAVEL ADVISOR
ਮੋਗਾ, 14 ਜੂਨ (ਜਸ਼ਨ)- ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਇੰਚਾਰਜ ਇੰਸਪੈਕਟਰ ਰਾਮ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਤੇ ਹੈਡ ਕਾਂਸਟੇਬਲ ਗੁਰਿੰਦਰ ਸਿੰਘ ਅਤੇ ਕਾਂਸਟੇਬਲ ਗੁਰਭੇਜ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ। ਡਾ. ਹਰਜੋਤ ਕਮਲ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਟ੍ਰੈਫਿਕ ਨਿਯਮਾਂ ਦਾ...
Tags: PUNJAB CONGRESS
ਮੋਗਾ,14 ਜੂਨ (ਜਸ਼ਨ):ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇੜੇ ਬੱਸ ਸਟੈਂਡ, ਅੰਮਿ੍ਰਤਸਰ ਰੋਡ ਮੋਗਾ ਲਗਾਤਾਰ ਇਕ ਤੋਂ ਬਾਅਦ ਸਫਲਤਾ ਪ੍ਰਾਪਤ ਕਰਕੇ ਨਿਰਾਸ਼ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋ ਚੁੱਕੀ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੰਸਥਾ ਨੇ ਸ: ਬੰਤ ਸਿੰਘ ਅਤੇ ਉਹਨਾਂ ਦੀ ਪਤਨੀ ਹਰਪਾਲ ਕੌਰ,ਵਾਸੀ ਪੱਤੀ ਸੰਧੂ,ਜਗਰਾਊਂ ਦਾ ਯੂ.ਕੇ. ਦਾ 15 ਦਿਨਾਂ ਵਿੱਚ ਵਿਜ਼ਟਰ ਵੀਜ਼ਾ ਲਗਵਾ ਕੇ...
Tags: UNIVERSAL FIRST CHOICE EDUCATIONS
ਚੰਡੀਗੜ, 14 ਜੂਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੇ ਸਮੂਹ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਇਨਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਵਿਖੇ ਕਮੇਟੀ ਰੂਮ ਵਿਖੇ ਚੱਲੀ ਮੈਰਾਥਨ ਮੀਟਿੰਗ ਵਿੱਚ...

Pages