News

ਚੰਡੀਗੜ, 13 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਇਕ ਸੁਹਿਰਦ ਪਹਿਲ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ 5178 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਸਾਲ 2014-15 ਅਤੇ 2016 ਵਿਚ ਪੇਂਡੂ ਖੇਤਰਾਂ ਦੇ ਸਕੂਲਾਂ ਲਈ ਮਾਸਟਰ ਕਾਡਰ ਦੇ 5178 ਅਧਿਆਪਕਾਂ ਦੀ ਭਰਤੀ ਕੀਤੀ ਸੀ। ਇਹਨਾਂ ਅਧਿਆਪਕਾਂ ਦੀ ਭਰਤੀ 3 ਸਾਲਾਂ ਲਈ ਠੇਕੇ ਆਧਾਰ ‘...
ਚੰਡੀਗੜ, 13 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ 1 ਜੁਲਾਈ, 2019 ਤੋਂ ‘ਸਰਬੱਤ ਸਿਹਤ ਬੀਮਾ ਯੋਜਨਾ‘ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਬਣਾਈ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ ਜੋ ਸੂਬੇ ਦੇ ਲੋਕਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਜਿਸ ਤਹਿਤ ਪੰਜਾਬ ਦੇ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਸੇਵਾਵਾਂ ਮੁਹੱਈਆ...
ਚੰਡੀਗੜ, 13 ਜੂਨ: ਸੂਬੇ ਭਰ ਵਿਚ ਗੈਰ ਵਰਤੋਂ ਵਾਲੇ ਜਾਂ ਖੁੱਲੇ ਪਏ ਬੋਰਵੈੱਲਾਂ ਨੂੰ ਤੁਰੰਤ ਬੰਦ ਕਰਨ ਲਈ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਕਦਮ ਚੁੱਕਣ ਲਈ ਪੱਤਰ ਜਾਰੀ ਕੀਤਾ ਗਿਆ ਤਾਂ ਜੋ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਨਾਲ ਸੂਬੇ ਵਿੱਚ ਸਾਰੇ ਖੁੱਲੇ ਪਏ ਬੋਰਵੈਲਾਂ ਨੂੰ ਭਰਿਆ ਜਾ ਸਕੇ। ਇਹ ਪ੍ਰਗਟਾਵਾ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਕੇ.ਐਸ.ਪੰਨੂੰ ਨੇ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ...
ਮੋਗਾ 13 ਜੂਨ(ਜਸ਼ਨ): ‘ਬੇਟੀ ਬਚਾੳ ਬੇਟੀ ਪੜਾਓ‘ ਸਕੀਮ ਤਹਿਤ ਕੁੱਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋ ਗੈਰ ਕਾਨੂੰਨੀ ਢੰਗ ਨਾਲ ਵੇਚੇ ਜਾ ਰਹੇ ਨਕਲੀ ਫ਼ਾਰਮਾਂ ਬਾਰੇ ਗ੍ਰਾਮ ਪੰਚਾਇਤਾਂ ਲੋੋਕਾਂ ਨੂੰ ਜਾਗਰੂਕ ਕਰਨ। ਇਹ ਪ੍ਰੇਰਣਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ ਨੇ ਜ਼ਿਲੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇ ਨਾਮ ਹੇਠ ਕੁੱਝ ਗਲਤ ਅਨਸਰਾਂ ਵੱਲੋ ‘ਬੇਟੀ ਬਚਾੳ ਬੇਟੀ ਪੜਾਓ‘...
ਮੋਗਾ 13 ਜੂਨ:(ਜਸ਼ਨ):ਜ਼ਿਲੇ ਅੰਦਰ 26 ਜੂਨ ਨੂੰ ਅੰਤਰ ਰਾਸ਼ਟਰੀ ਨਸ਼ਾ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ‘ਤੇ ਜ਼ਿਲਾ ਪੱਧਰੀ ਨਸ਼ਾ ਮੁਕਤੀ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਸਾਰੇ ਵਿਭਾਗਾਂ ਦੀ ਸ਼ਮੂਲੀਅਤ ਨਾਲ ਜ਼ਿਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸੂਬੇ ਵਿੱਚੋਂ ਹਰ ਤਰਾਂ ਦੇ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ‘ਡੈਪੋ’ ਪ੍ਰੋਗਰਾਮ...
ਚੰਡੀਗੜ, 12 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ) ਵੱਲੋਂ ਆਈਏਐਫ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਸਾਂਝੇ ਉੱਦਮ ਤਹਿਤ ਨਿਊ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਇਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਕਾਰਜ ਵਾਸਤੇ ਪਹਿਲਾਂ ਐਮ.ਓ.ਸੀ.ਏ. ਅਤੇ ਏਅਰਪੋਰਟਜ਼ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨਾਲ ਸਮਝੌਤਾ ਕੀਤਾ ਗਿਆ ਸੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਮੋਗਾ, 13 ਜੂਨ (ਜਸ਼ਨ): ਮੋਗਾ ਦੇ ਵਾਰਡ ਨੰਬਰ 20 ਦੀ ਚੋਣ ਬਿਨਾ ਮੁਕਾਬਲਾ ਕਾਂਗਰਸੀ ਉਮੀਦਵਾਰ ਤਰਸੇਮ ਸਿੰਘ ਨੇ ਜਿੱਤ ਲਈ ਹੈ, ਇਸ ਮੌਕੇ ਤੇ ਜੇਤੂ ਉਮੀਦਵਾਰ ਤਰਸੇਮ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਮੋਗਾ ਦੇ ਕਾਂਗਰਸੀ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਸੂਬਾ ਸਕੱਤਰ ਰਵੀ ਗਰੇਵਾਲ, ਰਾਮਪਾਲ ਧਵਨ, ਨਿਰਮਲ ਸਿੰਘ ਬੁਲੇਟ ਏਜੰਸੀ ਵਾਲੇ, ਕੁਲਵਿੰਦਰ ਸਿੰਘ ਚੱਕੀਆਂ, ਧੀਰਜ ਕੁਮਾਰ...
Tags: PUNJAB CONGRESS
ਚੰਡੀਗੜ੍ਹ, 13 ਜੂਨ (ਜਸ਼ਨ):ਪੰਜਾਬ ਵਿਜੀਲੈਂਸ ਬਿਊਰੋ ਨੇ ਕਰ ਵਿਭਾਗ ਦੇ ਦਫਤਰ ਕੋਟਕਪੂਰਾ, ਫਰੀਦਕੋਟ ਵਿਖੇ ਤਾਇਨਾਤ ਕਰ ਇੰਸਪੈਕਟਰ, ਜਸਪਾਲ ਹਾਂਡਾ ਨੂੰ 25,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਉਕਤ ਸੇਲਜ਼ ਟੈਕਸ ਇੰਸਪੈਕਟਰ ਨੂੰ ਸ਼ਿਕਾਇਕਕਰਤਾ ਅੰਕੁਰ ਵਾਸੀ ਢਿਲੋਂ ਕਲੋਨੀ, ਫਰੀਦਕੋਟ ਦੀ ਸ਼ਿਕਾਇਤ 'ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ...
Tags: VIGILANCE BUREAU PUNJAB
ਮੋਗਾ ,13 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗੋਲਡਨ ਟਰੈਵਲ ਅਡਵਾਇਜਰ ਮੋਗਾ ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਕੈਨੇਡਾ ਅਤੇ ਹੋਰ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਇਸੇ ਕੜੀ ਤਹਿਤ ਹਰਪਾਲ ਸਿੰਘ ਸੰਘਾ ਅਤੇ ਉਨਾਂ ਦੀ ਪਤਨੀ ਜਸਵਿੰਦਰ ਕੌਰ ਸੰਘਾ ਵਾਸੀ ਮੋਗਾ ਦਾ ਯੂ.ਕੇ. ਦਾ ਵੀਜ਼ਾ ਲਗਵਾ ਕੇ ਦਿੱਤਾ ਹੈ। ਗੋਲਡਨ ਟਰੈਵਲ ਅਡਵਾਇਜਰ ਦੇ ਐਮ. ਡੀ. ਸ਼੍ਰੀ ਸੁਭਾਸ਼ ਪਲਤਾ ਨੇ...
Tags: GOLDEN TRAVEL ADVISOR
ਮੋਗਾ 12 ਜੂਨ: (ਜਸ਼ਨ) :ਅਸਿਸਟੈਂਟ ਕਮਿਸ਼ਨਰ ਲਾਲ ਬਿਸ਼ਵਾਸ ਬੈਂਸ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ,ਡਿਪਾਰਟਮੈਂਟ ਆਫ ਇੰਮਪਾਵਰਮੈਂਟ ਆਫ ਪਰਸਨਜ਼ ਵਿਦ ਡਿਸਐਬਿਲਟੀ,ਗੌਰਮਿੰਟ ਆਫ ਇੰਡੀਆ ਦੇ ਅਦਾਰੇ ਅਲਿਮਕੋ (ਆਰਟੀਫਿੱੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇੱਨ ਆਫ਼ ਇੰਡੀਆ) ਵੱਲੋਂ ਦਿਵਿਆਂਗਾ ਨੂੰ ਨਕਲੀ ਅੰਗ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ 13 ਅਤੇ 14 ਜੂਨ ਨੂੰ ਲਗਾਇਆ ਜਾ ਰਿਹਾ ਹੈ, ਜਿਸ...

Pages