ਚੰਡੀਗੜ, 6 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਸਭਾ ਚੋਣਾਂ ਪਿਛੋਂ ਮੰਤਰੀ ਮੰਡਲ ਦੀ ਆਪਣੀ ਪਹਿਲੀ ਮੀਟਿੰਗ ਤੋਂ ਕੁਝ ਘੰਟੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਸ਼ਾਮ ਨਾਲ ਆਪਣੇ ਬਹੁਤ ਸਾਰੇ ਮੰਤਰੀਆਂ ਦੇ ਵਿਭਾਗਾਂ ਵਿਚ ਰੱਦੋ-ਬਦਲ ਕਰ ਦਿੱਤੀ ਹੈ ਅਤੇ ਕੁਝ ਅਹਿਮ ਮੰਤਰੀਆਂ ਦੇ ਵਿਭਾਗਾਂ ਵਿਚ ਮਹੱਤਵਪੂਰਨ ਤਬਦੀਲੀਆਂ ਕੀਤੀਆਂ ਗਈਆਂ ਹਨ। ਚਾਰ ਮੰਤਰੀਆਂ ਨੂੰ ਛੱਡ ਕੇ ਬਾਕੀ ਸਾਰੇ ਮੰਤਰੀਆਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਗਈ ਹੈ।...
News
ਚੰਡੀਗੜ੍ਹ, 6 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਨੇ ਅੱਜ 14 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ।ਬੁਲਾਰੇ ਅਨੁਸਾਰ 14 ਆਈ.ਏ.ਐਸ. ਅਧਿਕਾਰੀਆਂ ਵਿਚ ਸ੍ਰੀਮਤੀ ਸੀਮਾ ਜੈਨ, ਆਈ.ਏ.ਐਸ ਨੂੰ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਜਨਤਕ ਸ਼ਿਕਾਇਤ ਨਿਵਾਰਨ, ਵਾਧੂ ਚਾਰਜ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸ੍ਰੀ ਦਿਪਿੰਦਰ ਸਿੰਘ, ਆਈ.ਏ.ਐਸ ਨੂੰ ਸਕੱਤਰ, ਚੋਣਾਂ ਅਤੇ ਵਾਧੂ ਚਾਰਜ...
ਮੋਗਾ,6 ਜੂਨ (ਜਸ਼ਨ): ਸ਼ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸਰਪੰਚ ਅਮਰਜੀਤ ਸਿੰਘ ਗਿੱਲ ਲੰਢੇਕੇ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆਂ ਜਦੋਂ ਉਹਨਾਂ ਦੇ ਪਿਤਾ ਸ੍ਰ. ਜੀਵਨ ਸਿੰਘ ਗਿੱਲ ਅੱਜ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਉਹ 90 ਵਰਿਆਂ ਦੇ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਉਹ ਡੀ ਐੱਮ ਸੀ ਲੁਧਿਆਣਾ ਵਿਖ ਜੇਰੇ ਇਲਾਜ ਸਨ ਪਰ ਅੱਜ ਸਵੇਰੇ ਉਹਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਵੈਟੀਲੇਟਰ ’ਤੇ ਰੱਖਿਆ ਗਿਆ ਪਰ ਬਾਅਦ...
ਮੋਗਾ,6 ਜੂਨ (ਜਸ਼ਨ): ਅੱਜ ਮੋਗਾ ਦੇ ਖੂਨੀ ਮਸੀਤ ਇਲਾਕੇ ਨੇੜੇ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੀ ਘਟਨਾ ਵਾਪਰਨ ਨਾਲ ਸਿੱਖ ਜਗਤ ਵਿਚ ਰੋਸ ਦੀ ਲਹਿਰ ਪੈਦਾ ਹੋ ਗਈ । ਜ਼ਿਕਰਯੋਗ ਹੈ ਕਿ ਗੁਟਕਾ ਸਾਹਿਬ ਦੇ ਅੰਗ ਉਸੇ ਰਸਤੇ ’ਤੇ ਖਿਲਾਰੇ ਗਏ ਜਿਸ ਰਸਤੇ ਤੋਂ ਨਗਰ ਕੀਰਤਨ ਗੁਜ਼ਰਨਾ ਸੀ। ਜਿਵੇਂ ਹੀ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਸਿੱਖ ਜਥੇਬੰਦੀਆਂ ਘਟਨਾ ਸਥਾਨ ’ਤੇ ਇਕੱਤਰ ਹੋ ਗਈਆਂ । ਇਹਨਾਂ ਜੱਥੇਬੰਦੀਆਂ ਵਿਚ ਸਤਿਕਾਰ ਕਮੇਟੀ ,ਤਰਨਾ ਦਲ ,ਰਾਗੀ ਗਰੰਥੀ ਸਭਾ...
ਮੋਗਾ, 6 ਜੂਨ:(ਜਸ਼ਨ):ਪੰਜਾਬ ਸਰਕਾਰ ਵੱਲੋ ’’ਪੰਜਾਬ ਵਿਜ਼ਨ ਜੀਰੋ’’ ਮੁਹਿੰਮ ਤਹਿਤ ਜ਼ਿਲਾ ਮੋਗਾ ਨੂੰ ਜ਼ਿਲਾ ਰੋਡ ਸੇਫਟੀ ਇੰਜੀਨੀਅਰ (ਡੀ ਆਰ ਐੱਸ ਈ) ਸਮਰਪਿਤ ਕੀਤੇ ਜਾਣ ‘ਤੇ ਜ਼ਿਲਾ ਪ੍ਰਸ਼ਾਸਨ ਵੱਲੋ ਸੂਬੇਦਾਰ ਜੋਗਿੰਦਰ ਸਿੰਘ ਚੌਂਕ ਨੂੰ ਪਹਿਲ ਦੇ ਆਧਾਰ ‘ਤੇ ਟ੍ਰੈਫਿਕ ਮੁਕਤ ਰੋਡ ਵਜੋਂ ਵਿਕਸਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸ ਸਟੈਂਡ ਦੇ ਬਾਹਰ ਸਥਿਤ ਸੂਬੇਦਾਰ ਜੋਗਿੰਦਰ ਸਿੰਘ ਚੌਂਕ ਵਿੱਚ ਬੱਸਾਂ ਦੀ...
ਚੰਡੀਗੜ 6 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਸਕੱਤਰ ਅਮਨਦੀਪ ਸਿੰਘ ਨੂੰ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਅਮਨਦੀਪ ਸਿੰਘ ਨੰੂ ਸ਼ਿਕਾਇਤਕਰਤਾ ਗੁਰਕਮਲ ਸਿੰਘ, ਵਾਸੀ ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ।...
ਮੋਗਾ,6 ਜੂਨ (ਜਸ਼ਨ): ਪੰਜਾਬ ਭਰ ਦੇ ਲਗਭਗ 3564 ਪ੍ਰਾਇਮਰੀ ਅਤੇ 2354 ਅੱਪਰ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਆਪਸੀ ਸਹਿਯੋਗ ਅਤੇ ਸਵੈ-ਇੱਛਾ ਨਾਲ਼ ਲਗਾਏ ਜਾ ਰਹੇ ਸਮਰ-ਕੈਂਪ ਸਫ਼ਲਤਾਪੂਰਵਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ਼ ਚੱਲ ਰਹੇ ਹਨ। ਸਾਰੇ ਸਕੂਲਾਂ ਵਿਚੋਂ ਪਹੁੰਚ ਰਹੀਆਂ ਰਿਪੋਰਟਾਂ ਅਤੇ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਜਿਵੇਂ ਸਾਰੇ ਸਰਕਾਰੀ ਸਕੂਲਾਂ ਵਿਚ ਜਸ਼ਨ ਦਾ ਮਾਹੋਲ ਹੋਵੇ। ਇਹਨਾਂ ਸਮਰ-ਕੈਂਪਾਂ ਦੀ ਖਾਸ਼ੀਅਤ ਇਹ ਵੀ ਹੈ ਕਿ ਭਰ ਗਰਮੀ ਹੋਣ...
ਮੋਗਾ, 6 ਜੂਨ (ਜਸ਼ਨ) : ਮੋਗਾ ਦੇ ਕਸਬਾ ਕੋਟ ਈਸੇ ਖਾਂ ਦੇ ਨਾਲ ਲੱਗਦੇ ਪਿੰਡ ਚਿਰਾਗਸ਼ਾਹ ਵਾਲਾ ਵਿਖੇ ਬੀਤੀ ਸ਼ਾਮ 2 ਸਾਲਾ ਬੱਚੀ ਨਾਲ 50 ਸਾਲਾ ਵਿਅਕਤੀ ਵਲੋਂ ਬਲਾਤਕਾਰ ਕੀਤਾ ਗਿਆ । ਘਟਨਾ ਮੁਤਾਬਕ ਪੀੜਤ ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਬਾਜੇ ਕੇ ਪਿੰਡ ਰਹਿੰਦੇ ਹਨ ਪਰ ਪਿਛਲੇ ਹਫ਼ਤੇ ਉਹ ਆਪਣੀ ਨਨਾਣ ਕੋਲ ਚਿਰਾਗ ਸ਼ਾਹ ਵਾਲਾ ਪਿੰਡ ਆਈ ਹੋਈ ਸੀ। ਉਸ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਉਹ ਆਪਣੀ ਨਨਾਣ ਨਾਲ ਮਿੱਟੀ ਪਾਉਣ ਦਾ ਕੰਮ ਕਰ ਰਹੀ ਸੀ , ਉਸ ਵੇਲੇ ਉਸ...
ਮੋਗਾ,5 ਜੂਨ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ । ਪਿਛਲੇ ਦਿਨਾਂ ਵਿੱਚ ਸੰਸਥਾ ਅਨੇਕਾਂ ਹੀ ਓਪਨ ਵਰਕਰ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜਾ ਪ੍ਰਾਪਤ ਪਾਉਣ ਵਿੱਚ ਸਫਲ ਹੋਈ ਹੈ ਜਿੰਨਾਂ ਵਿੱਚੋਂ ਹਰਮੀਤ ਸਿੰਘ ਬਰਾੜ ਨਿਵਾਸੀ ਮੋਗਾ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਦਾ ਵੀਜਾ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਇਸ ਮੌਕੇ ਸੰਸਥਾ...
ਮੋਗਾ, 5 ਜੂਨ(ਜਸ਼ਨ)-ਮਾਲਵਾ ਖਿੱਤੇ ਦੀ ਹੱਬ ਵਜੋਂ ਜਾਣੇ ਜਾਂਦੇ ਮੋਗਾ ਸ਼ਹਿਰ ਦੀ ਨਾਮੀ ਸੰਸਥਾ ਗੋਲਡਨ ਟਰੈਵਲ ਨੇ ਪਤੀ ਪਤਨੀ ਦਾ ਕਨੇਡਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਪਿੰਡ ਕਾਲੀਏ ਵਾਲਾ ਮੋਗਾ ਦੇ ਵਸਨੀਕ ਰਾਜਪਾਲ ਸਿੰਘ ਅਤੇ ਅਮਨਦੀਪ ਕੌਰ ਦਾ ਕਨੇਡਾ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾ ਕਿਹਾ ਕਿ ਸੰਸਥਾ ਦੇ ਮਿਹਨਤੀ ਸਟਾਫ਼ ਨੇ ਉਨ੍ਹਾ ਦੀ ਫਾਈਲ ਨੂੰ ਇੰਨ੍ਹੇ ਚੰਗੇ ਤਰੀਕੇ...

