News

ਮੋਗਾ, 5 ਜੂਨ (ਜਸ਼ਨ)-ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਸਕੂਲ ਦੇ ਪਿੰ੍ਰਸੀਪਲ ਸਤਵਿੰਦਰ ਕੌਰ ਅਤੇ ਐਡਮਨਿਸਟਰੇਟਰ ਮੈਡਮ ਪਰਮਜੀਤ ਕੌਰ ਦੀ ਅਗਵਾਈ ਵਿਚ ਅਧਿਆਪਕਾਂ ਨੇ ਬੂਟੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ । ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਸਮੇਂ ਦੀ ਲੋੜ ਨੂੰ ਦੇਖਦੇ ਹੋਏ, ਵੱਧ ਰਹੇ ਤਾਪਮਾਨ ਸਮੱਸਿਆ ਨਾਲ ਨਜਿੱਠਣ ਅਤੇ ਵਾਤਾਵਰਣ ਨਾਲ ਨਿਆਂ ਕਰਨ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਂਣੇ...
ਚੰਡੀਗੜ, 5 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉੱਤੇ ਫੌਰੀ ਤੌਰ ’ਤੇ ਅਮਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਮੰਗਲਵਾਰ ਨੂੰ ਧੂਰੀ ਸਕੂਲ ਨਾਬਾਲਗ ਜਬਰ-ਜਿਨਾਹ ਮਾਮਲੇ ਵਿੱਚ ਇੱਕ ਹਫਤੇ ਦੇ ਅੰਦਰ ਹੀ ਦੋਸ਼ੀ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ। ਦੱਸਣਯੋਗ ਹੈ ਕਿ ਇਸ ਘਿਨਾਉਣੀ ਘਟਨਾ ਕਾਰਣ ਸੂਬੇ ਭਰ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਸੀ।ਦੋਸ਼ੀ ਕਮਲ ਕੁਮਾਰ ਦੀ ਡੀ.ਐਨ.ਏ. ਟੈਸਟ ਰਿਪੋਰਟ ਐਫ ਐਸ ਐਲ, ਮੋਹਾਲੀ ਪਾਸੋ ਮਾਮਲਾ (...
ਚੰਡੀਗੜ, 5 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਾਤਾਵਰਣ ਦੀ ਰਾਖੀ ਲਈ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ ’ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ਨਾਲ ਸਖਤੀ ਨਾਲ ਪੇਸ਼ ਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ...
ਮੋਗਾ,5 ਜੂਨ (ਜਸ਼ਨ): ਅੱਜ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ (ਮੋਗਾ) ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਉਂਦਿਆਂ ਡਾ. ਹਰਜੋਤ ਕਮਲ ਐਮ.ਐਲ.ਏ. ਨੇ ਆਖਿਆ ਕਿ “ਪੌਦੇ ਲਗਾਉਣ, ਬਚਾਉਣ ਅਤੇ ਤੰਬਾਕੂ ਛੱਡਣ ਨਾਲ ਵਾਤਾਵਰਨ ਸਵੱਛ ਹੋ ਸਕਦੈ”। ਉਹਨਾਂ ਕਾਲਜ ਦੀ ਹਦੂਦ ਵਿਚ ਫ਼ਲਦਾਰ ਪੌਦੇ ਲਾਉਂਦਿਆਂ ਕਿਹਾ ਕਿ ਆਕਸੀਜਨ ਤੋਂ ਬਗੈਰ ਜੀਵਨ ਜੀਵਿਆ ਨਹੀਂ ਜਾ ਸਕਦਾ ਅਤੇ ਇਸ ਦੀ ਪ੍ਰਾਪਤੀ ਦਾ ਇੱਕੋ ਇੱਕ ਸੋਮਾ ਪੌਦੇ ਹੀ ਹਨ। ਉਨਾਂ ਵਿਦਿਆਰਥੀਆਂ ਅਤੇ ਹਾਜ਼ਰੀਨ ਨੂੰ...
ਮੋਗਾ, 5 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : -ਕੈਨੇਡਾ, ਇੰਗਲੈਂਡ ਤੇ ਪੰਜਾਬ ਵਿੱਚ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਪੀਪਲਜ਼ ਹੋਪ ਸੁਸਾਇਟੀ ਨੇ ਐਲਾਨ ਕੀਤਾ ਹੈ ਕਿ ਆਮ ਲੋਕਾਂ ਨੂੰ ਬੁਨਿਆਦੀ ਸਹੂਲਤ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ’ਚ ਚੇਤਨਾ ਮੁਹਿੰਮ ਕੀਤੀ ਗਈ ਹੈ। ਸੰਸਥਾ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਹਾਜ਼ਰ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਗਲੋਬਲ ਡਾਇਰੈਕਟਰ ਗੁਰਦੀਪ ਸਿੰਘ ਪਰਮਾਰ ਸੰਗਤਪੁਰਾ ਨੇ ਕਿਹਾ ਕਿ ਇਸ ਸਬੰਧੀ ਵੱਖ-...
ਮੋਗਾ ,5 ਜੂਨ: (ਜਸ਼ਨ): ਸਟੇਟ ਬੈਂਕ ਆਫ ਇੰਡੀਆਂ ਕੋਟ-ਈਸੇ-ਖਾਂ ਵੱਲੋਂ ਸ੍ਰੀ ਹੇਮਕੁੰਟ ਸੀਨੀਅਰ ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਬਰਾਂਚ ਮੈਨੇਜਰ ਰਜਿੰਦਰਾ ਕੁਮਾਰ ਦੀ ਯੋਗ ਅਗਵਾਈ ਅਧੀਨ ਤੇ ਸਰਿੰਦਰ ਕੁਮਾਰ,ਕੈਸ਼ ਆਫਿਸਰ ਨਵਿੰਦਰ ਕੁਮਾਰ ਦੇ ਸਹਿਯੋਗ ਸਦਕਾ ਵਾਤਾਵਰਣ ਦਿਵਸ ਨੂੰ ਮੁੱਖ ਰੱਖਦੇ ਹੋਏ ਪੌਦੇ ਲਗਾਏ ਗਏ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਬਰਾਂਚ ਮੈਨੇਜਰ ਰਜਿੰਦਰਾ ਕੁਮਾਰ ਨੇ ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
ਮੋਗਾ ,5 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਰਕਾਰੀ ਹਾਈ ਸਕੂਲ ਦੁੱਨੇਕੇ ਮੋਗਾ ਵਿਖੇ ਸਮਰ ਕੈਂਪ ਲਗਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਪੰਜਾਬ ਪੁਲਿਸ ਸਾਂਝ ਕੇਂਦਰ ਦੇ ਐਸ.ਆਈ. ਹਰਜੀਤ ਸਿੰਘ, ਏ.ਐਸ.ਆਈ. ਬਲਵੀਰ ਸਿੰਘ, ਸਾਂਝ ਸਹਾਇਕ ਸੁਖਵਿੰਦਰ ਸਿੰਘ, ਟ੍ਰੈਫਿਕ ਸੈਲ ਸਿੱਖਿਆ ਇੰਚਾਰਜ ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਅਤੇ ਐਨ.ਜੀ.ਓ. ਕੁਲਦੀਪ ਸਿੰਘ ਦੇ ਸਕੂਲ ਪਹੰੁਚਣ ਤੇ ਮੁੱਖ ਅਧਿਆਪਕ ਜਸਪਾਲ ਸਿੰਘ ਲੋਹਾਮ ਤੇ ਸਮੂਹ ਸਟਾਫ ਨੇ ਸਵਾਗਤ ਕੀਤਾ। ਇਸ ਮੌਕੇ ਸਮਰ...
ਮੋਗਾ 5 ਜੂਨ:(ਜਸ਼ਨ): ‘‘ ਵਾਤਾਵਰਣ ਨੂੰ ਹਰਾ-ਭਰਾ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਜੋ ਅਸੀਂ ਆਉਣ ਵਾਲੀਆਂ ਨਸਲਾਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾ ਸਕੀਏ। ’’ ਇਹ ਪ੍ਰਗਟਾਵਾ ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ ਸਮੇਤ ‘ਵਿਸ਼ਵ ਵਾਤਾਵਰਣ ਦਿਵਸ ‘ ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਹਦੂਦ ਅੰਦਰ ਇੱਕ ਸੌ ਤੋਂ ਵਧੇਰੇ...
ਮੋਗਾ 5 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਣਯੋਗ ਸ਼੍ਰੀ ਮੁਨੀਸ਼ ਸਿੰਗਲ, ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਪ੍ਰਧਾਨਗੀ ਹੇਠ ਬੀਤੇ ਦਿਨ ‘ਵਿਕਟਮ ਕੰਪਨਸੇਸ਼ਨ ਕਮੇਟੀ‘ ਮੋਗਾ ਦੀ ਮੀਟਿੰਗ ਹੋਈ। ਇਸ ਸਬੰਧੀ ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਕੁੱਲ ਚਾਰ ਕੇਸ ਰੱਖੇ ਗਏ ਸਨ, ਜਿੰਨਾਂ ਵਿੱਚੋਂ ਇੱਕ ਕੇਸ ਵਿੱਚ...
ਚੰਡੀਗੜ, 5 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਤਰਜੀਹੀ ਆਧਾਰ ਉੱਤੇ ਕੌਮੀ ਪੱਧਰ ’ਤੇ ਖੇਤੀ ਕਰਜ਼ਾ ਮੁਆਫੀ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਦੋ ਵੱਖ-ਵੱਖ ਪੱਤਰਾਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ...

Pages