ਮੋਗਾ, 1 ਜੂਨ (ਜਸ਼ਨ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿੳੂਟ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ । ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ,ਸਟੂਡੈਂਟ ਵੀਜ਼ਾ , ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ ‘ਤੇ ਪ੍ਰਦਾਨ ਕਰ ਰਹੀ ਹੈ । ਇਸੇ ਸਫਲਤਾ ਸਦਕਾ ਮੈਕਰੋ ਗਲੋਬਲ ਸੰਸਥਾ ਦੁਆਰਾ ਲਗਾਤਾਰ ਸਟੱਡੀ ਵੀਜ਼ਾ ਆ ਰਹੇ ਹਨ ਅਤੇ ਇਸ ਵਾਰ ਸੰਸਥਾ ਨੇ ਸੁਖਜੀਤ ਕੌਰ ਗਿੱਲ ਨਿਵਾਸੀ ਮੋਗਾ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ...
News
ਕੋਟਕਪੂਰਾ,31 ਮਈ (ਜਸ਼ਨ):ਮੋਗਾ ਜ਼ਿਲ੍ਹੇ ਦੇ ਪਿੰਡ ਵਾੜਾਦਰਾਕਾ ਦੇ ਸਰਕਾਰੀ ਹਾਈ ਸਕੂਲ ‘ਚ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ ਉਸਾਰੀ ਨੂੰ ਸਮਰਪਿਤ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੀ ਪਹਿਲੇ ਦਿਨ ਸ਼ੁਰੂਆਤ ਕਰਦਿਆਂ ਮੁੱਖ ਅਧਿਆਪਕਾ ਸ਼੍ਰੀ ਮਤੀ ਊਸ਼ਾ ਰਾਣੀ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਜੀ ਆਇਆਂ ਅਖਿਆ ਗਿਆ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਦਾ ਹੋਣਾ ਵੀ ਲਾਜ਼ਮੀ ਹੈ,ਇਸ ਨਾਲ...
ਮੋਗਾ,31 ਮਈ (ਜਸ਼ਨ): ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਮੁਕੰਮਲ ਕਰਜਾ ਮੁਕਤੀ ਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਡੀ.ਸੀ.ਦਫਤਰ ਮੂਹਰੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਖਜਾਨਚੀ ਗੁਰਦੀਪ ਸਿੰਘ ਵੈਰੋਕੇ ਨੇ ਕਿਹਾ ਕਿ ਸਰਕਾਰਾਂ ਜਦੋ...
ਚੰਡੀਗੜ, 31 ਮਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਇਸ਼ਤਿਹਾਰ ਸ਼ਾਖਾ ਦੇ ਸੁਪਰਡੈਂਟ ਸ. ਅਮਰਜੀਤ ਸਿੰਘ 34 ਵਰਿਆਂ ਦੀ ਬੇਦਾਗ਼ ਸੇਵਾ ਨਿਭਾਉਣ ਪਿੱਛੋਂ ਅੱਜ ਸੇਵਾ ਮੁਕਤ ਹੋ ਗਏ। ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਇਸ਼ਤਿਹਾਰ ਸ਼ਾਖਾ ਦੇ ਡਿਪਟੀ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਨੇ ਸ. ਅਮਰਜੀਤ ਸਿੰਘ ਨਾਲ ਆਪਣੀ ਲੰਮੀ ਸਾਂਝ ਦੀਆਂ ਯਾਦਾਂ ਤਾਜ਼ਾ...
ਮੋਗਾ, 31 ਮਈ: (ਜਸ਼ਨ): ਨੌਜਵਾਨ ਵਰਗ ਦੇ ਸੁਨਹਿਰੀ ਭਵਿੱਖ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਪੀ.ਟੀ.ਯੂ.) ਬਠਿੰਡਾ ਵੱਲੋ ਵਿਸ਼ਵ ਪੱਧਰ ਦੀਆਂ ਪ੍ਰਸਿੱਧ ਤੇ ਵੱਡੀਆਂ ਯੂਨੀਵਰਸਿਟੀਆਂ ਨਾਲ ‘ਇੰਟਰਨੈਸ਼ਨਲ ਐਕਸਚੇਂਜ ਪ੍ਰੋਗਰਾਮਾਂ ਤਹਿਤ ਸਮਝੌਤੇ ਕੀਤੇ ਗਏ ਹਨ, ਜਿਸ ਨਾਲ ਵਿਦੇਸ਼ਾਂ ‘ਚ ਪੜਾਈ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਅਨੇਕਾਂ ਦਰਵਾਜ਼ੇ ਖੁੱਲੇ ਹਨ। ਇਹ ਪ੍ਰਗਟਾਵਾ ਸਥਾਨਕ ਦੇਸ਼ ਭਗਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਐਮ.ਆਰ.ਪੀ.ਟੀ.ਯੂ. ਦੇ ਵਾਈਸ...
ਮਾਨਸਾ, 31 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਬਠਿੰਡਾ ਸੀਆਈ ਸਟਾਫ਼ ਵੱਲੋਂ ਝੁਨੀਰ ਪੁਲੀਸ ਦੀ ਮਦਦ ਨਾਲ ਥਾਣੇ ਦੇ ਪਿੰਡ ਜਟਾਣਾ ਖੁਰਦ ਵਿਖੇ ਕੀਤੀ ਛਾਪੇਮਾਰੀ ਦੌਰਾਨ ਪੁਲਿਸ ਨੇ ਚਾਰ ਗੈਂਗਸਟਰ ਕਾਬੂ ਕਰ ਲਏ ਜਦਕਿ ਇੱਕ ਭੱਜਣ ਵਿੱਚ ਸਫਲ ਹੋ ਗਿਆ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ ਆਈ ਸਟਾਫ਼ ਬਠਿੰਡਾ ਨੇ ਕਿਸੇ ਕੇਸ ਵਿੱਚ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਉਹਨਾਂ ਪੁੱਛ ਪੜਤਾਲ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਪੰਜ ਸਾਥੀ ਮਾਨਸਾ ਜ਼ਿਲ੍ਹੇ ਦੇ ਪਿੰਡ...
ਮੋਗਾ, 31 ਮਈ (ਜਸ਼ਨ): ਨੈਸ਼ਨਲ ਐਵਾਰਡ ਜੇਤੂ ਸਾਬਕਾ ਸਰਪੰਚ ਨਰਿੰਦਰ ਕੌਰ ਨੂੰ ਅੱਜ ਪਿੰਡ ਡਾਲਾ ਵਿਖੇ ਹਜ਼ਾਰਾਂ ਦੀ ਗਿਣਤੀ ਪਹੁੰਚੇ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ । ਬੀਤੇ ਦਿਨੀਂ ਉਹਨਾਂ ਦਾ ਆਸਟ੍ਰੇਲੀਆ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ । ਅੱਜ ਜਿੳਂੁ ਹੀ ਬੀਬੀ ਨਰਿੰਦਰ ਕੌਰ ਦੀ ਮਿ੍ਰਤਕ ਦੇਹ ਜੱਦੀ ਪਿੰਡ ਪੁੱਜੀ ਤਾਂ ਵੱਡੀ ਗਿਣਤੀ ਵਿੱਚ ਉਹਨਾਂ ਨੂੰ ਚਾਹੁਣ ਵਾਲੇ ਪਿੰਡ ਡਾਲਾ ਵਿਖੇ ਪੁੱਜਣੇ ਸ਼ੁਰੂ ਹੋ ਗਏ। ਫੁੱਲਾਂ ਨਾਲ ਸ਼ਿੰਗਾਰੀ...
ਮੋਗਾ,31 ਮਈ (ਜਸ਼ਨ): ‘ਜੇਕਰ ਜ਼ਿੰਦਗੀ ਨਾਲ ਪਿਆਰ ਹੈ ਤਾਂ ਸਦਾ ਲਈ ਤੰਬਾਕੂ ਤੋਂ ਇਨਕਾਰ ਕਰਨਾ ਹੋਵੇਗਾ ਨਹੀਂ ਤਾਂ ਤੰਬਾਕੂ ਮਨੁੱਖ ਦੀ ਜਿੰਦਗੀ ਨੂੰ ਖਾ ਜਾਵੇਗਾ’। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਤੰਬਾਕੂ ਜ਼ਿੰਦਗੀ ਨੂੰ ਘੁਣ ਵਾਂਗ ਹੌਲੀ ਹੌਲੀ ਖਾ ਜਾਦਾ ਹੈ ਜਿਸ ਨਾਲ ਕਈ ਜ਼ਿੰਦਗੀਆਂ ਗਈਆ ਹਨ ਅਤੇ ਕਈ ਘਰ ਇਸ ਤੰਬਾਕੂ ਦੀ ਭੇਂਟ ਚੜ ਚੁੱਕੇ ਹਨ। ਉਨਾਂ...
ਮੋਗਾ 31 ਮਈ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਅੱਜ ‘ਵਿਸ਼ਵ ਤੰਬਾਕੂ ਰਹਿਤ ਦਿਵਸ ‘ ਦੇ ਮੌਕੇ ‘ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸਥਿਤ ਮੀਟਿੰਗ ਹਾਲ ਵਿੱਚ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਬ੍ਰਾਂਚਾ ਦੇ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਤੰਬਾਕੂ ਪਦਾਰਥਾਂ ਦੀ ਵਰਤੋ ਨਾ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਰਮਚਾਰੀਆਂ ਵੱਲੋ ਇਹ ਵੀ ਪ੍ਰਣ ਲਿਆ ਗਿਆ ਕਿ ਜੇਕਰ ਉਨਾਂ ਦੇ ਪਰਿਵਾਰ ਦਾ ਕੋਈ ਵੀ ਮੈਬਰ ਜਾਂ ਰਿਸ਼ਤੇਦਾਰ ਅਤੇ ਮਿੱਤਰ ਕਿਸੇ ਵੀ ਰੂਪ ਵਿੱਚ ਤੰਬਾਕੂ...
ਮੋਗਾ 31 ਮਈ:(ਜਸ਼ਨ): ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਨੇ ਪੈ ਰਹੀ ਸਖ਼ਤ ਗਰਮੀ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨ ਕਰਦਿਆਂ ਅਪੀਲ ਕੀਤੀ ਕਿ ਗਰਮੀ ਤੋਂ ਬਚਾਅ ਲਈ ਤਰਲ ਪਦਾਰਥ ਜਿਵੇ ਕਿ ਲੱਸੀ, ਪਾਣੀ, ਨਿੰਬੂ ਪਾਣੀ ਆਦਿ ਦਾ ਵੱਧ ਤੋ ਵੱਧ ਇਸਤੇਮਾਲ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਤਿੱਖੀ ਧੁੱਪ ਤੋਂ ਬਚਣ ਲਈ ਕੋਸ਼ਿਸ ਕਰਨੀ ਚਾਹੀਦੀ ਹੈ ਕਿ ਦੁਪਹਿਰ ਵੇਲੇ ਘਰ ਤੋ ਬਾਹਰ ਘੱਟ ਨਿਕਲਿਆ ਜਾਵੇ ਅਤੇ ਜੇਕਰ ਬਾਹਰ ਜਾਣਾ ਜ਼ਰੂਰੀ ਹੋਵੇ ਤਾਂ ਕੋਸ਼ਿਸ਼ ਕਰੋ ਕਿ ਰੁੱਖਾਂ ਆਦਿ ਦੀ ਠੰਡੀ...

