News

ਚੰਡੀਗੜ, 28 ਮਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤੀ ਨਾਲ ਨੱਥ ਪਾਉਦਿਆਂ ਟਰਾਂਸਪੋਰਟ ਵਿਭਾਗ ਨੇ ਧੋਖਾਧੜੀ ਕਰਨ ਵਾਲੇ ਤਿੰਨ ਆਟੋ ਡੀਲਰਾਂ ਕੋਲੋਂ 55.74 ਲੱਖ ਰੁਪਏ ਦੀ ਰਿਕਵਰੀ ਕਰਦਿਆਂ ਉਨਾਂ ਦੇ ਪੋਰਟਲ ਸੀਲ ਕਰਨ ਦਾ ਫੈਸਲਾ ਕੀਤਾ ਹੈ। ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ...
ਮੋਗਾ ,28 ਮਈ (ਜਸ਼ਨ): ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਨਸੀਬ ਬਾਵਾ ਦਾ ਆਖਣਾ ਹੈ ਕਿ ਚੋਣਾਂ ਤੋਂ ਫੌਰਨ ਬਾਅਦ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਆਪਣਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ। ਲੋਕਾਂ ਨੇ ਬੜੀਆਂ ਉਮੀਦਾਂ ਲਾ ਕੇ ਮੋਦੀ ਸਰਕਾਰ ਨੂੰ ਫਿਰ ਕੇਂਦਰ ਵਿੱਚ ਲੈ ਆਂਦਾ, ਉਨਾਂ ਅਜੇ ਕੇਂਦਰ ਵਿੱਚ ਆਪਣੀ ਸੌਂਹ ਵੀ ਨਹੀਂ ਚੁੱਕੀ ਕਿ ਕੇਂਦਰ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਵਿੱਚ ਪਾਣੀ ਫੇਰ ਦਿੱਤਾ ਹੈ।...
ਮੋਗਾ 28 ਮਈ:(ਜਸ਼ਨ): ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਸਿਹਤ ਵਿਭਾਗ ਦਾ ਕਰਮਚਾਰੀ ਤਨਖਾਹ ਗਬਨ ਵਿੱਚ ਗਿ੍ਰਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਮੋਗਾ ਸ੍ਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰਪ੍ਰਤਾਪ ਸਿੰਘ ਵਾਸੀ ਪੰਡੋਰੀ ਅਰਾਈਆਂ ਸਿਵਲ ਹਸਪਤਾਲ ਮੋਗਾ ਵਿਖੇ ਪਿਛਲੇ ਕਾਫ਼ੀ ਸਮੇ ਤੋਂ ਬਤੌਰ ਕਲਰਕ ਤਾਇਨਾਤ ਸੀ ਅਤੇ ਇਹ ਕਰਮਚਾਰੀ ਵਿਭਾਗ ਦੇ ਦੂਸਰੇ ਕਰਮਚਾਰੀਆਂ ਦੀ ਤਨਖਾਹ ਹੇਰਾਫੇਰੀ ਨਾਲ ਆਪਣੇ ਖਾਤੇ ਵਿੱਚ ਟਰਾਂਸਫਰ ਕਰਵਾ...
ਮੋਗਾ,28 ਮਈ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਨੂੰ ਪ੍ਰਣਾਈ ਸੰਸਥਾ ਸਮਾਜ ਸੇਵਾ ਸੁਸਾਇਟੀ ਮੋਗਾ ਨਾ ਸਿਰਫ਼ ਹਾਦਸੇ ‘ਚ ਪੀੜਤ ਵਿਅਕਤੀਆਂ ਲਈ ਮਸੀਹਾ ਬਣ ਕੇ ਬਹੁੜਦੀ ਹੈ ਬਲਕਿ ਜ਼ਿਲੇ ਵਿਚ ਕਿਤੇ ਵੀ ਮਿਲਦੀਆਂ ਲਵਾਰਿਸ ਲਾਸ਼ਾਂ ਦੇ ਅੰਤਿਮ ਸੰਸਕਾਰ ਤੋਂ ਲੈ ਕੇ ਉਹਨਾਂ ਦੀ ਆਤਮਿਕ ਸ਼ਾਤੀ ਲਈ ਪਾਠਾਂ ਦੇ ਭੋਗ ਪਾ ਕੇ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਨਿਵੇਕਲਾ ਸੰਦੇਸ਼ ਵੀ ਦੇ ਰਹੀ ਹੈ । ਪਿਛਲੇ ਦਿਨੀਂ ਸਮਾਜ ਸੇਵਾ ਸੁਸਾਇਟੀ ਮੋਗਾ ਦੀ ਕਮੇਟੀ ਭੰਗ ਕਰ ਦਿੱਤੀ ਗਈ ਸੀ ਤੇ...
ਮੋਗਾ 28 ਮਈ:(ਜਸ਼ਨ): ਮਿਸ਼ਨ ‘ਤੰਦਰੁਸਤ ਪੰਜਾਬ‘ ਤਹਿਤ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋ ਸਾਂਝੇ ਤੌਰ ‘ਤੇ ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਨਾਕੇ ਲਗਾਏ ਗਏ। ਇਨਾਂ ਨਾਕਿਆਂ ‘ਤੇ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਇੰਜੀਨੀਅਰ ਕੁਲਦੀਪ ਸਿੰਘ ਅਤੇ ਟ੍ਰੈਫ਼ਿਕ ਪੁਲਿਸ ਮੋਗਾ ਦੇ ਸਹਾਇਕ ਸਬ-ਇੰਸਪੈਕਟਰ ਗੁਰਮੇਲ ਸਿੰਘ ਵੱਲੋ ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਉਪ ਮੰਡਲ...
ਮੋਗਾ,28 ਮਈ (ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਅਡਵਾਈਜ਼ਰ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ । ਸੰਸਥਾ ਨੇ ਗੁਰਵੀਰ ਕੌਰ ਪਤਨੀ ਸਰਦੀਪ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਣਾ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੀ ਵੱਡੀ ਖਾਸੀਅਤ ਹੈ ਕਿ ਜੋ ਵੀ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦੇ ਹਨ, ਉਨਾਂ ਦਾ ਵੀ ਵੀਜ਼ਾ ਵਧੀਆ ਢੰਗ ਨਾਲ ਫ਼ਾਈਲ ਤਿਆਰ ਕਰਵਾ ਕੇ...
Tags: GOLDEN TRAVEL ADVISOR
ਚੰਡੀਗੜ, 27 ਮਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : 7ਵੀਂ ਆਰਥਿਕ ਜਨਗਣਨਾ ਜਨਗਣਨਾ ਲਈ ਸੋਮਵਾਰ ਨੂੰ ਰਾਜ ਸ੍ਰੀ ਹੋਟਲ ਵਿਖੇ ਪੰਜਾਬ ਦੇ ਟੇ੍ਰਨਰਾਂ ਦੀ ਇਕ-ਦਿਨਾ ਸੂਬਾ ਪੱਧਰੀ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਸਮਾਗਮ ਦਾ ਉਦਘਾਟਨ ਕਰਦਿਆਂ ਡਾਇਰੈਕਟਰ, ਅੰਕੜਾ ਅਤੇ ਯੋਜਨਾ ਵਿਭਾਗ ਚੰਡੀਗੜ ਸ੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਇਸ ਖੇਤਰ ਵਿੱਚ ਗਣਨਾ ਲਈ ਵਰਤੀਆਂ ਜਾਣ ਵਾਲੀਆਂ ਮੁੱਖ ਵਿਧੀਆਂ, ਪ੍ਰਕਿਰਿਆਵਾਂ, ਡਿਜੀਟਲ...
ਚੰਡੀਗੜ, 27 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਪੇਂਡੂ ਵਿਕਾਸ, ਪੰਚਾਇਤ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਨ) ਤਹਿਤ ਕੌਮੀ ਪੱਧਰ ’ਤੇ ਪੰਜਾਬ ਨੂੰ ਹੋਰਨਾਂ ਸੂਬਿਆਂ ‘ਚੋਂ ਤੀਜਾ ਸਥਾਨ ਹਾਸਲ ਹੋਇਆ ਹੈ। ਉਨਾਂ ਦੱਸਿਆ ਕਿ ਸੂਬੇ ਨੂੰ 14,000 ਘਰਾਂ ਦੀ ਉਸਾਰੀ ਦਾ ਜ਼ਿੰਮਾ ਸੌਂਪਿਆ ਗਿਆ ਸੀ ਜਿਸ ਵਿੱਚੋਂ 13,004 ਦੀ ਉਸਾਰੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ 93 ਫੀਸਦ ਬਣਦੀ...
ਚੰਡੀਗੜ 27 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਹਰਭਿੰਦਰ ਸਿੰਘ ਨੂੰ 6 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡਿਟ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਸੁਖਦੇਵ ਸਿੰਘ, ਸੇਲਜਮੈਨ, ਮੁੱਢਲੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਮਹੰਤਾਂ ਵਾਲਾ, ਜ਼ਿਲਾ ਫਰਿੋਜਪੁਰ ਦੀ...
ਮੋਗਾ, 27 ਮਈ (ਜਸ਼ਨ): ਮੋਗਾ ਜਿਲੇ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ ਸਲਾਨਾ 18ਵੀਂ ਬਰਸੀ ਅਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਸ਼ਹੀਦ ਦੇ ਪਰਿਵਾਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਤੇ 17 ਮਈ ਤੋਂ ਅਰੰਭ ਕੀਤੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ 25 ਮਈ ਨੂੰ ਪਾਏ ਗਏ। ਇਸ ਮੌਕੇ ਤੇ ਸੀ.ਆਰ.ਪੀ.ਐਫ਼ ਗਰੁੱਪ ਸੈਂਟਰ ਜਲੰਧਰ ਤੋਂ ਅਸਿਸਟੈਂਟ ਕਮਾਂਡੇਟ ਕੁਲਵੰਤ ਸਿੰਘ, ਡਾ. ਹਰਜੋਤ ਕਮਲ ਐਮ.ਐਲ.ਏ. ਮੋਗਾ, ਐਮ.ਐਲ.ਏ. ਧਰਮਕੋਟ ਸੁਖਜੀਤ ਸਿੰਘ...

Pages