ਨਿਹਾਲ ਸਿੰਘ ਵਾਲਾ,24 ਮਈ (ਜਸ਼ਨ): ‘ ਲੋਕ ਸਭਾ ਹਲਕਾ ਫਰੀਦਕੋਟ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਮੁਹੰਮਦ ਸਦੀਕ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਉਹਨਾਂ ਦੇ ਸਮਰਥਕਾਂ ਨੇ ਨਿਹਾਲ ਸਿੰਘ ਵਾਲਾ ਵਿਖੇ ਵੱਡਾ ਇਕੱਠ ਕੀਤਾ ਅਤੇ ਲੱਡੂ ਵੰਡ ਕੇ ਪਾਰਟੀ ਵਰਕਰਾਂ ਨਾਲ ਖੁਸ਼ੀ ਸਾਂਝੀ ਕੀਤੀ । ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਹੈ...
News
ਮੋਗਾ, 24 ਮਈ (ਜਸ਼ਨ): ‘ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵੱਡੀ ਲੀਡ ਮਿਲੀ ਹੈ ਜਿਸ ਦਾ ਸਿਹਰਾ ਹਲਕੇ ਦੇ ਵੋਟਰਾਂ ਦੇ ਸਿਰ ਜਾਂਦਾ ਹੈ । ’ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ‘ਚ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨੇ ਮੁਹੰਮਦ ਸਦੀਕ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਨੂੰ ਸਾਂਝਾ ਕਰਦਿਆਂ ਕੀਤਾ । ਇਸ ਮੌਕੇ ਵਰਕਰਾਂ ਨੇ ਬੀਬੀ ਭਾਗੀਕੇ ਦਾ ਮੂੰਹ ਲੱਡੂਆਂ ਨਾਲ...
ਨਿਹਾਲ ਸਿੰਘ ਵਾਲਾ,23 ਮਈ (ਜਸ਼ਨ): ਅੱਜ ਕਾਂਗਰਸ ਪਾਰਟੀ ਅਤੇ ਨਿਹਾਲ ਸਿੰਘ ਵਾਲਾ ਇਲਾਕੇ ਨੂੰ ਉਸ ਸਮੇਂ ਵੱਡਾ ਧੱਕਾ ਪਹੰੁਚਿਆ ਜਦੋਂ ਪਿੰਡ ਡਾਲਾ ਦੀ ਸਾਬਕਾ ਸਰਪੰਚ ਬੀਬੀ ਨਰਿੰਦਰ ਕੌਰ ਡਾਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਬੀਬੀ ਨਰਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਸਖਤ ਸਦਮੇਂ ਦਾ ਇਜ਼ਹਾਰ ਕਰਦਿਆਂ ਸਾਬਕਾ ਵਿਧਾਇਕ ਅਤੇ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ...
ਮੋਗਾ,23 ਮਈ (ਜਸ਼ਨ) ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਲੋਕ ਸਭਾ ਹਲਕੇ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੋਕਾਂ ਦਾ ਧੰਨਵਾਦ ਕੀਤਾ। ਡਾ: ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਕਾਂਗਰਸ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਅਤੇ ਸਮੁੱਚੀ ਹਾਈ ਕਮਾਂਡ ਦੇ ਧੰਨਵਾਦੀ ਹਨ ਜਿਹਨਾਂ ਨੇ ਜਨਾਬ ਮੁਹੰਮਦ ਸਦੀਕ ਨੂੰ ਉਮੀਦਵਾਰ ਬਣਾ ਕੇ ਲੋਕ ਸੇਵਾ ਲਈ ਭੇਜਿਆ । ਉਹਨਾਂ ਆਖਿਆ ਕਿ ਉਹ...
ਚੰਡੀਗੜ੍ਹ, 23 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਵੱਡੀ ਸਫਲਤਾ ਉਤੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੰਨ੍ਹਿਆ। ਉਨ੍ਹਾਂ ਕਿਹਾ ਕਿ 13 ਵਿੱਚੋਂ 8 ਸੀਟਾਂ ਦੀ ਸ਼ਾਨਦਾਰ ਜਿੱਤ ਨਾਲ ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਛਾੜਨ ਵਿੱਚ...
ਮੋਗਾ,23 ਮਈ (ਜਸ਼ਨ): ਫਰੀਦਕੋਟ ਲੋਕ ਸਭਾ ਹਲਕੇ ਅਧੀਨ ਪੈਂਦੇ ਮੋਗਾ ਵਿਧਾਨ ਸਭਾ ਹਲਕਿਆਂ ਮੋੋਗਾ,ਨਿਹਾਲ ਸਿੰਘ ਵਾਲਾ,ਬਾਘਾਪੁਰਾਣਾ ਅਤੇ ਧਰਮਕੋੋਟ ਦੇ ਵੋਟਰਾਂ ਨੇ ਆਪਣੇ ਜ਼ਮਹੂਰੀ ਹੱਕ ਦਾ ਪ੍ਰਯੋਗ ਕਰਦਿਆਂ ਆਪਣੀ ਪਸੰਦ ਦਾ ਫੈਸਲਾ ਕਰ ਦਿੱਤਾ ਹੈ। ਹੁਣ ਤੱਕ ਮਿਲੇ ਵੇਰਵਿਆਂ ਮੁਤਾਬਕ ਮੋੋਗਾ ‘ਚ ਸਥਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਅੱਜ ਸਵੇਰੇ 8 ਵਜੇ ਜਿਉਂ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਤਾਂ ਗਿਣਤੀ ਸੈਂਟਰ ਵਿਚ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ, ਕਾਂਗਰਸ ਦੇ...
ਮੋਗਾ 23 ਮਈ:(ਜਸ਼ਨ): ਫਰੀਦਕੋਟ-09 ਲੋਕ ਸਭਾ ਹਲਕੇ ਲਈ ਜ਼ਿਲਾ ਮੋਗਾ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮੁਹੰਮਦ ਸਦੀਕ ਨੇ 1,80,114 ਵੋਟਾਂ ਪ੍ਰਾਪਤ ਕਰਕੇ ਵੱਡੀ ਲੀਡ ਹਾਸਿਲ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰ. ਗੁਲਜ਼ਾਰ ਸਿੰਘ ਰਣੀਕੇ ਨੂੰ 1,48,258, ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਨੂੰ 59,074, ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੂੰ 24,437 ਵੋਟਾਂ ਨਾਲ ਸਬਰ ਕਰਨਾ ਪਿਆ ਜਦਕਿ 7,776 ਵੋਟਰਾਂ ਨੇ ਨੋਟਾ ਦਾ ਬਟਨ...
ਮੋਗਾ,22 ਮਈ (ਜਸ਼ਨ) ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਚਰਨਜੀਤ ਸਿੰਘ ਬਰਾੜ ਅਤੇ ਸੁਖਜੀਤ ਕੌਰ ਬਰਾੜ ਵਾਸੀ ਰਾਜਿਆਣਾ ਦਾ ਕਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ, ਦੇਵਿੰਦਰ ਪਲਤਾ ਅਤੇ ਉਹਨਾਂ ਦੇ ਸਟਾਫ ਮੈਂਬਰਾਂ ਨੇ ਚਰਨਜੀਤ ਸਿੰਘ ਬਰਾੜ ਅਤੇ ਸੁਖਜੀਤ ਕੌਰ ਬਰਾੜ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ...
ਐੱਸ.ਏ.ਐੱਸ. ਨਗਰ 22 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਅੱਜ ਇੱਥੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਬਠਿੰਡਾ ਅਤੇ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਇਸ ਵਾਰ ਬਿਹਤਰ ਸਲਾਨਾ ਨਤੀਜੇ ਦੇਣ ਬਦਲੇ ਸਨਮਾਨ ਚਿੰਨ੍ਹ, ਭਰਵੀਂ ਪ੍ਰਸ਼ਸੰਾ ਅਤੇ ਆਓ ਭਗਤ ਨਾਲ ਨਿਵਾਜ਼ਿਆ ਗਿਆ| ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਕਰਵਾਏ ਗਏ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਪ੍ਰਸਿੱਧ ਸਿੱਖਿਆ...
ਕੈਪਸ਼ਨ : ਜ਼ਿਲਾ ਪ੍ਰਧਾਨ ਜਗਦੀਪ ਸਿੰਘ ਜੈਮਲਵਾਲਾ ਪੰਜਾਬ ਏਕਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਬਾਘਾਪੁਰਾਣਾ,22 ਮਈ (ਜਸ਼ਨ): ਅੱਜ ਪੰਜਾਬ ਏਕਤਾ ਪਾਰਟੀ ਦੀ ਹੰਗਾਮੀ ਮੀਟਿੰਗ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਜੈਮਲਵਾਲਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਬਾਘਾਪੁਰਾਣਾ ਦੇ ਵਰਕਰ ਸ਼ਾਮਲ ਹੋਏ । ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕਰਨ ਲਈ ਬੁਲਾਈ ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜਗਦੀਪ ਸਿੰਘ ਜੈਮਲਵਾਲਾ ਨੇ ਆਖਿਆ ਕਿ ਜਿਸ ਸੋਚ ਨੂੰ ਲੈ ਕੇ ਆਮ ਆਦਮੀ ਪਾਰਟੀ...

