News

ਮੋਗਾ 10 ਮਈ:(ਜਸ਼ਨ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ ਵੋਟ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਵਿਦਿਆਰਥੀਆਂ/ਅਧਿਆਪਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਆਕਸਫੋਰਡ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੀ...
ਲੁਧਿਆਣਾ,10 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੁਧਿਆਣਾ ਦੀ ਬਸਤੀ ਜੋਧੇਵਾਲ ਦੇ ਨਜ਼ਦੀਕ ਪੈਟਰੋਲ ਪੰਪ ਦੇ ਸਾਹਮਣੇ ਇੱਕ ਪੀ ਆਰ ਟੀ ਸੀ ਦੀ ਬੱਸ ਦੇ ਲਪੇਟ ਵਿੱਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। 35 ਸਾਲਾਂ ਨੌਜਵਾਨ ਦੀ ਪਹਿਚਾਣ ਅਰਵਿੰਦ ਕੁਮਾਰ ਵਜੋਂ ਹੋਈ ਹੈ ਜੋ ਲੁਧਿਆਣਾ ਦੇ ਸੁਭਾਸ ਨਗਰ ਏਰੀਏ ਵਿਚ ਪਲੇਅ ਵੇ ਸਕੂਲ ਚਲਾ ਰਿਹਾ ਸੀ। ਉਧਰ ਵਾਰਦਾਤ ਤੋਂ ਬਾਅਦ ਮੌਕੇ ‘ਤੇ ਭੜਕੇ ਲੋਕਾਂ ਨੇ ਪਹਿਲਾਂ ਪੱਥਰ ਮਾਰ ਕੇ ਬੱਸ ਦੀ ਤੋੜ ਫੋੜ ਕੀਤੀ ਅਤੇ ਉਸ ਤੋਂ...
ਕੋਟਈਸੇ ਖਾਂ ,10 ਮਈ (ਜਸ਼ਨ): ਸ੍ਰੀ ਹੇਮਕੁੰਟ ਸੀਨੀ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਅੱਜ ਸਵੇਰ ਦੀ ਅਸੈਂਬਲੀ ਵਿੱਚ ਮਾਂ ਦਿਵਸ ਮਨਾਇਆ ਗਿਆ ,ਜਿਸ ਵਿੱਚ ਮਾਂ ਦੀ ਮਮਤਾ ਤੇ ਪ੍ਰੇਮ ਦੇ ਗੀਤ ,ਕਵਿਤਾਵਾਂ ਅਤੇ ਨਾਟਕ ਪੇਸ਼ ਕੀਤਾ। ਸਭ ਤੋਂ ਪਹਿਲਾ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਦਾ ਆਗਾਜ਼ ਮਾਂ ਨਾਲ ਸਬੰਧਿਤ ਗੀਤ ਪੇਸ਼ ਕਰਕੇ ਕੀਤਾ ਗਿਆ । ਅੱਠਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਮਾਂ ਦੀ ਮਮਤਾ ਨੂੰ ਬਿਆਨ ਕਰਦਾ ਹੋਇਆ ਗੀਤ ਪੇਸ਼ ਕੀਤਾ ਅਤੇ ਅੱਠਵੀਂ ਜਮਾਤ...
ਮੋਗਾ, 9 ਮਈ (ਜਸ਼ਨ)-ਮੈਕਰੋ ਗਲੋਬਲ ਮੋਗਾ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ ‘ਤੇ ਪ੍ਰਦਾਨ ਕਰ ਰਹੀ ਹੈ । ਇਸੇ ਸਫਲਤਾ ਸਦਕਾ ਮੈਕਰੋ ਗਲੋਬਲ ਵਲੋਂ ਹਰਮਨਪ੍ਰੀਤ ਕੌਰ ਵਾਸੀ ਚੜਿੱਕ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ । ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਨ੍ਹਾਂ ਦੇ ਮਿਹਨਤੀ ਸਟਾਫ ਸਦਕਾ ਨਤੀਜੇ ਵਧੀਆ ਆ ਰਹੇ ਹਨ। ਮੈਕਰੋ...
ਬਾਘਾਪੁਰਾਣਾ,9 ਮਈ (ਰਾਜਿੰਦਰ ਸਿੰਘ ਕੋਟਲਾ):ਲੋਕ ਸਭਾ ਹਲਕਾ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੀਟ ਤੋਂ ਚੋਣ ਲੜ ਰਹੇ ਗੁਲਜ਼ਾਰ ਸਿੰਘ ਰਣੀਏ ਦੀ ਚੋਣ ਮੁਹਿੰਮ ਨੰੂ ਹੁਲਾਰਾ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਿੱਤਲ ਪੈਲੇਸ ਰਾਜੇਆਣਾ ਵਿਖੇ ਆਏ। ਜਿਨਾਂ ਦੇ ਆਉਣ ਤੋਂ ਸਿੱਖ ਸੰਗਤਾਂ ਅਤੇ ਪੰਥਕ ਆਗੂਆਂ ਨੇ ਬਾਦਲ ਦਾ ਵਿਰੋਧ ਕਰਨ ਲਈ ਉਸ ਨੂੰ ਕਾਲੀਆਂ ਝੰਡੀਆਂ ਵਿਖਾਈਆਂ । ਇਸ ਸਮੇਂ ਭਾਈ ਦਵਿੰਦਰ ਸਿੰਘ ਹਰੀਏਵਾਲਾ,ਬਾਬਾ ਬਲਕਾਰ...
ਬਾਘਾ ਪੁਰਾਣਾ, 9 ਮਈ(ਰਾਜਿੰਦਰ ਸਿੰਘ ਕੋਟਲਾ) ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਵੱਲੋਂ ਅਰੰਭੇ ਧਰਮਯੁੱਧ ਮੋਰਚੇ ਦੌਰਾਨ ਸ਼ਹੀਦ ਹੋਏ ਖਾਲਸਤਾਨ ਲਿਬਰੇਸ਼ਨ ਫੋਰਸ ਦੇ ਲੈਫਟੀਨੈਟ ਜਰਨਲ ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਤਖਾਣਵੱਧ ਸ਼ਹੀਦ ਬੰਤ ਸਿੰਘ ਤਖਾਣਵੱਧ,ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ,ਸ਼ਹੀਦ ਭਾਈ ਬਲਵੰਤ ਸਿੰਘ ਖੁਖਰਾਣਾ,ਸ਼ਹੀਦ ਭਾਈ ਅਜਮੇਰ ਸਿੰਘ ਲੋਧੀਵਾਲਾ,ਸ਼ਹੀਦ ਭਾਈ ਬਲਦੇਵ ਸਿੰਘ ਦੇਬਾ ਧੂੜਕੋਟ ਆਦਿ ਸਾਥੀ ਸ਼ਹੀਦ ਸਿੰਘ ਸਿੰਘਾਂ ਦਾ ਸ਼ਹੀਦੀ ਦਿਹਾੜਾ ਸਮੂਹ ਪੰਥਕ...
ਮੋਗਾ/ਧਰਮਕੋਟ/ਬਾਘਾਪੁਰਾਣਾ,ਨਿ.ਸਿੰਘ ਵਾਲਾ,9 ਮਈ (ਜਸ਼ਨ): ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੋਗਾ ਜ਼ਿਲੇ ਦੇ ਵੱਖ ਵੱਖ ਹਲਕਿਆਂ ਮੋਗਾ ,ਬਾਘਾਪੁਰਾਣਾ ,ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗਾ ਮੁੱਖ ਮੰਤਰੀ ਕਦੇ ਨਹੀਂ ਦੇਖਿਆ ਜਿਸ ਨੇ ਜਿੱਤਣ ਤੋਂ ਬਾਅਦ ਆਮ ਜਨਤਾ ਨਾਲ ਰਾਬਤਾ ਨਹੀਂ ਬਣਾਇਆ। ਉਹਨਾਂ ਕਿਹਾ ਕਿ ਸ੍ਰ. ਪ੍ਰਕਾਸ਼ ਸਿੰਘ ਬਾਦਲ...
ਚੰਡੀਗੜ, 9 ਮਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਇਮਤਿਹਾਨ ਵਿੱਚ ਅੱਜ ਤੱਕ ਦੀ ਸਭ ਤੋਂ ਵਧੀਆ ਕਾਰਗੁਜ਼ਾਰੀ ਵਿਖਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਇਹ ਨਤੀਜਾ ਕੱਲ ਐਲਾਨਿਆ ਗਿਆ ਸੀ। ਪਹਿਲੀ ਵਾਰੀ ਸਰਕਾਰੀ ਸਕੂਲਾਂ ਦੀ ਪਾਸ ਫੀਸਦੀ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਰਹੀ ਹੈ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤ 88.21 ਫੀਸਦੀ ਅਤੇ ਪ੍ਰਾਈਵੇਟ...
ਧਰਮਕੋਟ ,9 ਮਈ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਸੁਮਿਤ ਕੁਮਾਰ ਬਿੱਟੂ ਮਲਹੋਤਰਾ ਦੇ ਗ੍ਰਹਿ ਵਿਖੇ ਮੁਹੰਮਦ ਸਦੀਕ ਦੇ ਹੱਕ ਵਿਚ ਹੋਈ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ । ਇਸ ਮੌਕੇ ਪਹੰੁਚੇ ਕਾਂਗਰਸ ਪਾਰਟੀ ਤੇ ਆਗੂਆਂ ,ਜੁਝਾਰੂ ਵਰਕਰਾਂ ਅਤੇ ਆਮ ਲੋਕਾਂ ਦੀ ਭਰਵੀਂ ਸ਼ਮੂਲੀਅਤ ਨੇ ਸਦੀਕ ਸਾਹਿਬ ਦੀ ਜਿੱਤ ’ਤੇ ਮੋਹਰ ਲਗਾਈ । ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੁਹੰਮਦ ਸਦੀਕ ਨੇ ਆਖਿਆ ਕਿ ਅਸੀਂ ਇਸ ਵਕਤ ਅਜਿਹੇ ਮੋੜ ਤੋਂ ਲੰਘ ਰਹੇ ਹਾਂ ਜਿੱਥੇ ਆਪਾਂ ਖੁਦ ਫੈਸਲਾ ਕਰਨਾ...
ਮੋਗਾ,9 ਮਈ (ਜਸ਼ਨ):ਅੱਜ ਪੰਜਾਬ ਏਕਤਾ ਪਾਰਟੀ ਅਤੇ ਹਮਖਿਆਲੀ ਆਗੂਆਂ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਚੋਣ ਮੈਦਾਨ ਵਿਚ ਨਿਤਰੇ ਮਾਸਟਰ ਬਲਦੇਵ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਅਤੇ ਉਹਨਾਂ ਨੂੰ ਜਿੱਤ ਯਕੀਨੀ ਬਣਾਉਣ ਲਈ ਜ਼ਿਲੇ ਦੇ ਵੱਖ ਵੱਖ ਪਿੰਡਾਂ ‘ਚ ਤੂਫਾਨੀ ਦੌਰੇ ਕੀਤੇ। ਮਾਸਟਰ ਬਲਦੇਵ ਸਿੰਘ ਜੈਤੋ ਦੇ ਹੱਕ ਵਿਚ ਪੰਜਾਬ ਏਕਤਾ ਪਾਰਟੀ ਦੇ ਆਗੂਆਂ ਨੇ ਪਿੰਡ ਸਾਫੂਵਾਲਾ ਅਤੇ ਝੰਡੇਵਾਲਾ ਵਿਖੇ ਕੀਤੀ ਨੁੱਕੜ ਮੀਟਿੰਗ ਦੌਰਾਨ ਹੋਏ ਭਰਵੇਂ ਨੂੰ ਪੰਜਾਬ ਏਕਤਾ ਪਾਰਟੀ ਦੇ...

Pages