News

ਮੋਗਾ,5 ਮਈ (ਜਸ਼ਨ): ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਹੁਕਮਾਂ ਅਨੁਸਾਰ ਜ਼ਿਲਾ ਮੋਗਾ ਵਿੱਚ ਪਸਸਫ ਵੱਲੋਂ ਪੰਜਵੇਂ ਦਿਨ ਦੀ ਭੁੱਖ ਹੜਤਾਲ ਪੰਜ ਸਾਥੀਆਂ ਵੱਲੋਂ ਰੱਖੀ ਗਈ। ਇਸ ਮੌਕੇ ਪਸਸਫ ਦੇ ਜ਼ਿਲਾ ਜਨਰਲ ਸਕੱਤਰ ਭੁਪਿੰਦਰ ਸੇਖੋਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਥੀ ਸੱਜਣ ਸਿੰਘ ਮੁਲਾਜ਼ਮਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਹਿਲੀ ਮਈ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ। ਚੰਡੀਗੜ ਪੁਲਿਸ ਪ੍ਰਸ਼ਾਸਨ ਨੇ ਉਨਾਂ ਨੂੰ ਜ਼ਬਰੀ ਚੁੱਕ ਕੇ ਹਸਪਤਾਲ ਭਰਤੀ ਕਰਵਾ...
ਬਾਘਾਪੁਰਾਣਾ, 5 ਮਈ (ਰਾਜਿੰਦਰ ਸਿੰਘ ਕੋਟਲਾ)- ਨੌਜਵਾਨ ਭਾਰਤ ਸਭਾ ਦੀ ਅਹਿਮ ਮੀਟਿੰਗ ਇੰਦਰ ਆਜਾਦ ਦੀ ਪ੍ਰਧਾਨਗੀ ਹੇਠ ਪਿੰਡ ਰਾਜਿਆਣਾ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੱਤ ਮੈਂਬਰੀ ਜਿਲਾ ਜੱਥੇਬੰਦਕ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਸਰਬ ਸੰਮਤੀ ਨਾਲ ਰਾਜਿੰਦਰ ਸਿੰਘ ਰਾਜਿਆਣਾ ਨੂੰ ਕਮੇਟੀ ਦਾ ਕਨਵੀਨਰ ਤੇ ਅਨਿਲ ਵਿਦਰੋਹੀ ਨੂੰ ਕੋ-ਕਨਵੀਨਰ ਚੁਣਿਆ ਗਿਆ। ਇਸ ਤੋਂ ਇਲਾਵਾ ਗਗਨ ਲਿਖਾਰੀ ਸਮਾਲਸਰ, ਨਿਰਮਲ ਸਿੰਘ ਰਣਸੀਂਹ ਕਲਾਂ, ਪਰਮਜੀਤ ਸਿੰਘ ਹਿੰਮਤਪੁਰਾ, ਇੰਦਰ ਆਜਾਦ...
ਮੋਗਾ ,5 ਮਈ (ਲਛਮਣਜੀਤ ਸਿੰਘ ਪੁਰਬਾ):ਬੀਤੀ ਰਾਤ ਕੋਟਕਪੂਰਾ ਬਾਈਪਾਸ ਤੇ ਪੁਲ ਨੇੜੇ ਹੋਏ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਮੋਟਰਸਾਈਕਲ ਸਵਾਰ ਟਰਾਲੇ ਹੇਠ ਜਾ ਵੜਿਆ ।ਆਹਮੋ ਸਾਹਮਣੇ ਹੋਈ ਇਸ ਟੱਕਰ ਦੌਰਾਨ ਨੌਜਵਾਨ ਬਲਵਿੰਦਰ ਸਿੰਘ ਬੁੱਘੀਪੁਰਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ।ਪੁਲਿਸ ਪੈਟਰੋਲਿੰਗ ਟੀਮ ਨੇ ਲੋਕਾਂ ਦੀ ਸਹਾਇਤਾ ਨਾਲ ਨੌਜਵਾਨ ਨੂੰ ਟਰੱਕ ਹੇਠੋਂ ਕੱਢ ਕੇ ਐਂਬੂਲੈਂਸ ਰਾਹੀਂ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ...
ਮੋਗਾ 4 ਮਈ:(ਜਸ਼ਨ):ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਮੁਹਿੰਮ ਦੌਰਾਨ ਵਾਤਾਵਰਣੀ-ਮਿੱਤਰ ਮੈਟੀਰੀਅਲ ਦੀ ਵਰਤੋਂ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਉਅਜਿਹੀ ਚੋਣ ਸਮੱਗਰੀ ਹੀ ਵਰਤਣ ਦੀ ਅਪੀਲ ਕੀਤੀ।...
ਕੋਟਕਪੂਰਾ, 4 ਮਈ (ਟਿੰਕੂ) :- ਗੁਰਦਵਾਰਾ ਸਾਹਿਬਜਾਦਾ ਅਜੀਤ ਸਿੰਘ ਚੈਰੀਟੇਬਲ ਸੁਸਾਇਟੀ ਫਰੀਦਕੋਟ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਨੇ ਕਾਂਗਰਸ ਦੇ ਜਿਲਾ ਪ੍ਰਧਾਨ ਤੇ ਉੱਘੇ ਸਮਾਜਸੇਵੀ ਅਜੈਪਾਲ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਆਖਿਆ ਕਿ ਸਮਾਜ ਸੇਵਕਾਂ ਦੇ ਸਹਿਯੋਗ ਨਾਲ ਹੀ ਮਨੁੱਖਤਾ ਦੀ ਭਲਾਈ ਵਾਲੇ ਕਾਰਜ ਨੇਪਰੇ ਚਾੜੇ ਜਾ ਸਕਦੇ ਹਨ। ਗੁਰਦਵਾਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਪਣੇ ਸਾਥੀਆਂ ਸਮੇਤ ਪੁੱਜੇ ਅਜੈਪਾਲ ਸਿੰਘ ਸੰਧੂ ਨੂੰ ਕੈਪਟਨ ਗਿੱਲ ਨੇ...
ਮੋਗਾ,4 ਮਈ (ਜਸ਼ਨ): ਮੈਕਰੋ ਗਲੋਬਲ ਮੋਗਾ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜੋ ਕਿ ਆਈਲੈਟਸ ਦੀਆਂ ਸੇਵਾਵਾਂ ਦੇ ਨਾਲ ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਿਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ ਤੇ ਪ੍ਰਦਾਨ ਕਰ ਰਹੀ ਹੈ। ਇਸੇ ਸਫਲਤਾ ਦੀ ਲੜੀ ਨੂੰ ਅੱਗੇ ਤੋਰਦਿਆਂ ਮੈਕਰੋ ਗਲੋਬਲ ਸੰਸਥਾ ਵੱਲੋਂ ਜ਼ਿਲਾ ਫਰੀਦਕੋਟ ਦੇ ਪਿੰਡ ਸੰਧਵਾਂ ਦੀ ਵਸਨੀਕ ਨਵਪ੍ਰੀਤ ਕੌਰ ਸਿੱਧੂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ। ਸੰਸਥਾ ਦੇ ਐਮ ਡੀ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ...
ਚੰਡੀਗੜ, 4 ਮਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਜਲੰਧਰ ਦੇ ਪਾਦਰੀ ਦੇ ਗੁੰਮ ਹੋਏ ਪੈਸਿਆਂ ਦੇ ਮਾਮਲੇ ਵਿੱਚ ਅੱਗੇ ਹੋਰ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ 2,13,50,000 ਰੁਪਏ ਬਰਾਮਦ ਕੀਤੇ ਗਏ ਜਿਸ ਨਾਲ ਹੁਣ ਤੱਕ ਕੁੱਲ ਰਾਸ਼ੀ 4,51,50,000 ਰੁਪਏ ਜਬਤ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀਆਂ ਪਾਸੋਂ ਉਕਤ ਰਾਸ਼ੀ ਵਿਸ਼ੇਸ਼ ਜਾਂਚ ਟੀਮ ਦੁਆਰਾ ਗਿ੍ਰਫਤਾਰ ਕੀਤੇ ਗਏ ਦੋ ਏ ਐਸ ਆਈਜ਼...
ਮੋਗਾ,4 ਮਈ (ਲਛਮਣਜੀਤ ਸਿੰਘ ਪੁਰਬਾ): :ਅੱਜ ਮੋਗਾ ਦੇ ਪਿੰਡ ਮਹਿਮੇਵਾਲਾ ਵਿਖੇ ਪਲਾਸਟਿਕ ਦੇ ਕਬਾੜ ਦੇ ਸਟੋਰ (ਡੰਪ) ਨੂੰ ਅੱਗ ਲੱਗ ਜਾਣ ਨਾਲ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ । ਡੰਪ ਨੇੜਲੇ ਲੋਕਾਂ ਨੇ ਦੱਸਿਆ ਕਿ ਕਿਸਾਨ ਆਪਣੇ ਖੇਤਾਂ ਵਿਚ ਨਾੜ ਨੂੰ ਅੱਗ ਲਗਾ ਰਹੇ ਹਨ ਅਤੇ ਉਸੇ ਅੱਗ ਤੋਂ ਇਸ ਡੰਪ ਨੂੰ ਅੱਗ ਲੱਗਣ ਦੀ ਸੰਭਾਵਨਾ ਹੈ । ਅੱਗ ਲੱਗਣ ਦੀ ਘਟਨਾ ਉਪਰੰਤ ਫਾਇਰ ਬਿਰਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਲਈ ਭਾਰੀ ਜੱਦੋ ਜਹਿਦ ਕਰ ਰਹੀਆਂ ਹਨ । ਖਬਰ ਲਿਖੇ ਜਾਣ...
ਮੋਗਾ, 4 ਮਈ (ਜਸ਼ਨ) ਮੋਦੀ ਸਰਕਾਰ ਨੇ ਆਪਣੇ ਪੰਜ ਸਾਲਾ ਦੇ ਸ਼ਾਸ਼ਨ ਵਿੱਚ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ, ਉਨ੍ਹਾਂ ਵੱਡੇ ਘਰਾਣਿਆਂ ਦੇ ਕਰਜ਼ੇ ਤੱਕ ਮਾਫ਼ ਕਰ ਦਿੱਤੇ ਪਰ ਆਤਮਹੱਤਿਆ ਦੇ ਰਾਹ ਤੇ ਤੁਰੇ ਕਿਸਾਨਾਂ ਨੂੰ ਬਚਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਅਤੇ ਕਿਸਾਨਾਂ ਦੇ ਕਰਜ਼ੇ ਮਾਫ਼ ਨਹੀਂ ਕੀਤੇ। ਇਨ•ਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗੁਵਾਈ ਵਿੱਚ ਪਿੰਡ...
ਮੋਗਾ 4 ਮਈ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ 5 ਅਤੇ 6 ਮਈ ਨੂੰ ਮੋਗਾ ਹਲਕੇ ਦੇ ਪਿੰਡਾਂ ਵਿੱਚ ਪ੍ਰਚਾਰ ਕਰਨ ਆ ਰਹੇ ਹਨ । ਇਹ ਜਾਣਕਾਰੀ ਬਰਜਿੰਦਰ ਸਿੰਘ ਮਖਣ ਬਰਾੜ ਨੇ ਦਿੰਦਿਆਂ ਦੱਸਿਆ ਕਿ ਝੰਡੇਆਣਾ ਗਰਬੀ ਵਿਖੇ ਸਵੇਰੇ 8.30 ਵਜੇ ,ਮੰਗੇਵਾਲਾ 9.30ਵਜੇ, ਬਘੇਲੇਵਾਲਾ 10.30ਵਜੇ, ਸੋਸ਼ਨ 11.30 ਵਜੇ, ਡਰੋਲੀ ਭਾਈ 12.30ਵਜੇ, ਖੁਖਰਾਣਾ ਦੁਪਿਹਰ 2.30 ਵਜੇ ,ਮਹੇਸਰੀ 3.30 ਵਜੇ ,ਦੌਲਤਪੁਰਾ 4.30ਵਜੇ ,...

Pages