News

ਮੋਗਾ,2 ਮਈ (ਜਸ਼ਨ): ਅੱਜ ਸੀ ਬੀ ਐਸ ਈ ਬੋਰਡ ਨੇ ਬਾਰਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ । ਮੋਗਾ ਕੋਟਕਪੂਰਾ ਰੋਡ ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ + 2 ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਮੱਲਾਂ ਮਾਰਦਿਆਂ ਸਕੂਲ ,ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸੀ ਬੀ ਐਸ ਈ ਦੇ ਐਲਾਨੇ ਨਤੀਜਿਆਂ ‘ਚ ਸਕੂਲ ਦੇ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਦੇ ਖੇਤਰ ਵਿਚ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਨੰਬਰ ਲੈ ਕੇ ਸਕੂਲ ਅਧਿਆਪਕਾਂ...
ਮੋਗਾ,2 ਮਈ (ਜਸ਼ਨ):ਜ਼ਿਲਾ ਮੋਗਾ ਦੇ ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਵੱਲੋਂ ਬੇਟੀਆਂ ਨੂੰ ਸਸ਼ੱਕਤ ਕਰਨ ਅਤੇ ਉਹਨਾਂ ਨੂੰ ਵੱਖ ਵੱਖ ਖੇਤਰਾਂ ਵਿਚ ਅੱਗੇ ਆਉਣ ਲਈ ਉਤਸ਼ਾਹਿਤ ਕਰਨ ਹਿਤ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਮੇਂ ਸਮੇਂ ’ਤੇ ਸਮਾਗਮ ਕਰਵਾਏ ਗਏ । ‘ਬੇਟੀ ਬਚਾਓ ਬੇਟੀ ਪੜ੍ਹਾਓ’ ਨੂੰ ਸਫ਼ਲ ਕਰਨ ਲਈ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੀ ਮੈਨੇਜਮੈਂਟ ਸਟਾਫ ਅਤੇ ਪਿ੍ੰਸੀਪਲ ਵੱਲੋਂ ਸਮੇਂ ਸਮੇਂ ’ਤੇ ਜ਼ਿਲਾ ਪ੍ਰਸਾਸਨ ਮੋਗਾ ਨੂੰ ਭਰਵਾਂ ਸਹਿਯੋਗ ਦਿੱਤਾ ਗਿਆ।...
ਮੋਗਾ,2 ਮਈ (ਜਸ਼ਨ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਲੋਕ ਮਾਰੂ ਨੀਤੀਆਂ ਖਿਲਾਫ਼ ਸਮੁੱਚੇ ਸੂਬੇ ਦੇ ਲੋਕ ਪਿਛਲੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਹਨਾਂ ਸੰਘਰਸ਼ਾਂ ਦੀਆਂ ਲੜੀਆਂ ਤਹਿਤ ਹੀ ਪਹਿਲੀ ਮਈ ਤੋਂ ਸੰਘਰਸ਼ਾਂ ਦੇ ਮਹਾਨ ਆਗੂ ਕਾ. ਸੱਜਣ ਸਿੰਘ ਚੰਡੀਗੜ੍ਹ ਵਿਖੇ ਮਰਨ ਵਰਤ ਤੇ ਬੈਠ ਚੁੱਕੇ ਹਨ। ਇਸ ਤੋਂ ਪਹਿਲਾਂ ਸਮੂਹ ਜਥੇਬੰਦੀਆਂ ਨੇ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਨਾਲ ਗੱਲਬਾਤ ਵੀ ਕੀਤੀ ਪਰ ਹਰ ਵਾਰ ਸਰਕਾਰ ਵੱਲੋਂ ਲਾਰੇ ਹੀ ਲਾਏ ਗਏ ਤੇ ਸੰਘਰਸ਼ਾਂ ਨੂੰ ਤਾਰਪੀਡੋ ਕਰਨ ਵਾਲੀ...
ਨਿਹਾਲ ਸਿੰਘ ਵਾਲਾ,2 ਮਈ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ‘ਚ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦੀ ਅਗਵਾਈ ਹੇਠ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਵਿਸ਼ਾਲ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਮੁਹੰਮਦ ਸਦੀਕ ਨੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸੂਬੇ ਵਿਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ...
ਮੋਗਾ,2 ਮਈ (ਜਸ਼ਨ): ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ‘ਚ ਝੂਠੇ ਜੁਮਲਿਆਂ ਦੇ ਸਿਰ ‘ਤੇ ਕਿਸਾਨਾਂ, ਗਰੀਬਾਂ, ਬੇਰੁਜ਼ਗਾਰਾਂ ਅਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਖੁਦ ਪੰਜ ਸਾਲ ਵਿਦੇਸ਼ੀ ਦੌਰਿਆਂ ‘ਚ ਮਸ਼ਰੂਫ ਰਹਿੰਦਿਆਂ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਦਾਅ ‘ਤੇ ਲਗਾਈ ਰੱਖਿਆ ਜਦਕਿ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਥਾਂ ਬੇਰੁਜ਼ਗਾਰੀ ਦੇ ਡੂੰਘੇ ਖੂਹ ਵਿੱਚ ਧੱਕ ਦਿੱਤਾ। ਇਹਨਾਂ...
ਐੱਸ.ਏ.ਐੱਸ.ਨਗਰ 1 ਮਈ (ਜਸ਼ਨ) ਸਕੂਲਾਂ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਅਧਿਆਪਕਾਂ ਨੂੰ ਜਮਾਤ ਵਿੱਚ ਪੜ੍ਹਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ| ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਸਕੂਲਾਂ ਵਿੱਚ ਕੁੱਝ ਅਧਿਆਪਕ ਪੜ੍ਹਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਗੱਲਾਂ ਕਰਨ ਲਈ ਕਰਦੇ ਹਨ| ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁੱਝ...
ਐੱਸ.ਏ.ਐੱਸ. ਨਗਰ 1 ਮਈ(ਜਸ਼ਨ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਖੇਤਰ ਦੇ ਵਿੱਚ ਸੇਵਾਵਾਂ ਨਿਭਾ ਰਹੇ ਡੀ.ਪੀ.ਈਜ਼. ਅਤੇ ਪੀ.ਟੀ.ਆਈਜ਼. ਅਤੇ ਨਵੇਂ ਭਰਤੀ ਹੋਏ ਸਰੀਰਕ ਸਿੱਖਿਆ ਵਿਸ਼ੇ ਦੇ ਲੈਕਚਰਾਰਾਂ ਵਿੱਚ ਸਵੈ ਸੁਰੱਖਿਆ ਦੇ ਗੁਣ ਪੈਦਾ ਕਰਨ ਲਈ ਉਨ੍ਹਾਂ ਦੀ ਸਿਖਲਾਈ ਵਰਕਸ਼ਾਪ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਲਗਾਈ ਜਾ ਰਹੀ ਹੈ| ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਜੇ ਗੇੜ ਵਿੱਚ ਅੰਮ੍ਰਿਤਸਰ ਅਤੇ ਤਰਨਤਾਰਨ...
ਧਰਮਕੋਟ,1 ਮਈ (ਜਸ਼ਨ): ਧਰਮਕੋਟ ਜੀਰਾ ਰੋਡ ‘ਤੇ ਸਥਿਤ ਇੰਮੀਗਰੇਸ਼ਨ ਅਤੇ ਆਈਲਜ਼ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ‘ਚ ਮੋਹਰੀ ਸੰਸਥਾ ‘ਕਰਵ ਪਲੱਸ’ ਧਰਮਕੋਟ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਪਿਛਲੇ ਦਿਨੀਂ ‘ਕਰਵ ਪਲੱਸ ‘ ਦੇ ਮਾਹਰਾਂ ਵੱਲੋਂ ਅਮਰਜੀਤ ਕੌਰ ਭੁੱਲਰ ਵਾਸੀ ਫਤਿਹਗੜ ਕੋਰੋਟਾਣਾ ਦਾ ਆਸਟਰੇਲੀਆ ਦਾ ਟੂਰਿਸਟ ਵੀਜ਼ਾ ਲਗਵਾ ਕੇ ਦਿੱਤਾ ਗਿਆ । ਵੀਜ਼ਾ ਪ੍ਰਾਪਤ ਕਰਨ ਆਏ ਅਮਰਜੀਤ ਕੌਰ ਭੁੱਲਰ ਨੇ ਖੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਉਹ ਕਰਵ ਪਲੱਸ ਦੇ ਐੱਮ ਡੀ...
ਮੋਗਾ,1 ਮਈ (ਜਸ਼ਨ): ਅੱਜ ਮੋਗਾ ਦੇ ਨੇਚਰ ਪਾਰਕ ਵਿਖੇ ਹੋਈ ਇਕੱਤਰਤਾ ਦੌਰਾਨ ਵਕੀਲ ਕਮਲਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹਨਾਂ ਵੱਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਵੱਲੋਂ ਜਾਤੀ ਸਬੰਧੀ ਜਾਅਲੀ ਸਰਟੀਫਿਕੇਟ ਬਣਾਉਣ ਖਿਲਾਫ਼ ਜਨਹਿਤ ਪਟੀਸ਼ਨ ਹਾਈ ਕੋਰਟ ਵਿਚ ਦਾਖਲ ਕੀਤੀ ਸੀ ਜਿਸ ’ਤੇ 30 ਅਪਰੈਲ ਨੂੰ ਮਾਣਯੋਗ ਕੋਰਟ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ । ਸ੍ਰ ਗਿੱਲ ਨੇ ਦੱਸਿਆ ਕਿ ਮੁਹੰਮਦ ਸਦੀਕ ਦੇ ਮਾਤਾ ਪਿਤਾ ਮੁਸਲਮਾਨ ਸਨ...
ਮੋਗਾ,1 ਮਈ (ਜਸ਼ਨ): ਮੋਗਾ ਦੇ ਕਸਬੇ ਅਜੀਤਵਾਲ ਦੇ ਸਾਬਕਾ ਸਰਪੰਚ ਅਤੇ ਇਸਤਰੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਬੀਬੀ ਜਸਵਿੰਦਰ ਕੌਰ ਨਮਿੱਤ ਪਾਠਾਂ ਦੇ ਭੋਗ 2 ਮਈ ਨੂੰ ਅਜੀਤਵਾਲ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਦੁਪਹਿਰ 1 ਵਜੇ ਪਾਏ ਜਾ ਰਹੇ ਹਨ । ਬੀਬੀ ਜਸਵਿੰਦਰ ਕੌਰ ਮੋਗਾ ਦੇ ਇਤਿਹਾਸਕ ਪਿੰਡ ਪੱਤੋ ਹੀਰਾ ਸਿੰਘ ਨਾਲ ਸਬੰਧਤ ਸਨ ਅਤੇ ਉਹਨਾਂ ਦੀ ਸਮੁੱਚੀ ਜ਼ਿੰਦਗੀ ਵੀ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਰਗੀ ਸੀ । ਆਪ ਜੀ ਦਾ ਜਨਮ 1962 ਵਿਚ ਧਾਰਮਿਕ ਬਿਰਤੀ ਵਾਲੇ ਮਾਤਾ ਦਲੀਪ ਕੌਰ...

Pages