News

ਮੋਗਾ,30 ਅਪਰੈਲ (ਜਸ਼ਨ): ਪੰਜਾਬ ਦੀ ਜਾਣੀ ਪਹਿਚਾਣੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ । ਪਿਛਲੇ ਦਿਨੀਂ ਸੰਸਥਾ ਨੇ ਅਨੇਕਾਂ ਹੀ ਨੌਜਵਾਨਾਂ ਨੂੰ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ ਹੈ,ਜਿਹਨਾਂ ਵਿਚੋਂ ਸੁਖਜੀਵਨ ਸਿੰਘ ਸੰਧੂ ਨਿਵਾਸੀ ਮਾਣੂੰਕੇ ਦਾ ਕਨੇਡਾ ਦਾ ਓਪਨ ਵਰਕ ਪਰਮਿਟ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਸਾਕਾਰ ਕੀਤਾ । ਸੰਸਥਾ ਦੇ ਐੱਮ ਡੀ...
ਮੋਗਾ, 29 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : -ਸ਼ਹਿਰ ਦੀ ਪ੍ਰਮੁੱਖ ਵਿੱਦਅਖ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਟੀਚਰ ਟ੍ਰੇਨਿੰਗ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ਼ ਸੈਮੀਨਾਰ ਵਿਚ ਮਾਹਿਰ ਮੇਘਾ ਸੂਦ ਵਿਸ਼ੇਸ਼ ਤੌਰ ਤੇ ਹਾਜ਼ਰ ਹੋਈ। ਉਹਨਾਂ ਸਕੂਲ ਦੇ ਜੀ.ਕੇ ਅਤੇ ਹਿੰਦੀ ਵਿਸ਼ੇ ਦੀ ਟੀਚਰਾਂ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਕਿਹਾ ਕਿ ਇਸ਼ ਸੈਮੀਨਾਰ ਦਾ ਮੁੱਖ ਮੰਤਵ ਟੀਚਰਾਂ ਨੂੰ ਜੀ.ਕੇ ਅਤੇ ਹਿੰਦੀ ਬਾਰੇ ਜਾਣੂ ਕਰਵਾਉਣਾ ਸੀ। ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ...
ਮੋਗਾ,28 ਅਪਰੈਲ (ਜਸ਼ਨ): ਮੋਗਾ ਦੇ ਪਿੰਡ ਰੌਲੀ ਅਤੇ ਸਮੁੱਚੇ ਪੰਜਾਬ ‘ਚ ਪਿਛਲੇ ਦਿਨੀਂ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਸੈਂਕੜੇ ਏਕੜ ਕਣਕ ਦੀ ਖੜੀ ਫਸਲ ਦੇ ਹੋਏ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਵਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਨੇ ਵੱਖ ਵੱਖ ਥਾਵਾਂ ‘ਤੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਸ੍ਰ: ਬਾਦਲ ਨੇ ਆਖਿਆ ਕਿ ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਿੱਤ ਦਿਨ ਵਾਪਰ ਰਹੀਆਂ ਹਨ...
ਫਿਰੋਜ਼ਪੁਰ 29 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲੇ ਵਿੱਚ ਅਕਾਲੀ ਲੀਡਰਸ਼ਿਪ ਨੂੰ ਐਸ.ਆਈ.ਟੀ. ਵੱਲੋਂ ਕਲੀਨ ਚਿੱਟ ਦਿੱਤੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਕਿਹਾ ਕਿ ਅਜੇ ਤੱਕ ਅਦਾਲਤ ਵਿੱਚ ਇਕਹਿਰਾ ਚਲਾਨ ਪੇਸ਼ ਕੀਤਾ ਗਿਆ ਹੈ ਜਿਸ ਦਾ ਵਿਸ਼ਲੇਸ਼ਣ ਗਲਤ ਢੰਗ ਨਾਲ ਕਰਕੇ ਇਸ ਦਾ ਅਰਥ ਇਹ ਕੱਢਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਅਕਾਲੀ ਬੇਗੁਨਾਹ ਹਨ।ਫਿਰੋਜ਼ਪੁਰ ਤੋਂ...
ਰਾਜਪੁਰਾ 29 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਾ੍ਹ ਰਹੇ ਅਧਿਆਪਕਾਂ ਨੂੰ ਵਿਗਿਆਨ ਵਿਸ਼ੇ ਦੀ ਦੋ-ਦਿਨਾਂ ਸਿਖਲਾਈ ਵਰਕਸ਼ਾਪ ਲਗਵਾਈ ਜਾ ਰਹੀ ਹੈ| ਇਸ ਤਹਿਤ ਪੰਜਾਬ ਦੇ ਸਮੂਹ ਜ਼ਿਲਿਆਂ ਅਧੀਨ ਪੈਂਦੇ ਬਲਾਕਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਦੇਖ ਰੇਖ ਹੇਠ ਜ਼ਿਲ੍ਹਾ ਮੈਂਟਰਾਂ ਅਤੇ ਬਲਾਕ ਮੈਂਟਰਾਂ ਦੁਆਰਾ...
ਕੋਟਈਸੇ ਖਾਂ,29 ਅਪਰੈਲ (ਜਸ਼ਨ): ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਉਹਨਾਂ ਦੇ ਸੰਪੂਰਨ ਸ਼ਰੀਰਕ ਵਿਕਾਸ ਦੇ ਮੰਤਵ ਨਾਲ ਪਿੰਡ ਦਾਤੇਵਾਲ ਦੇ ਸਰਪੰਚ ਗੁਰਚਰਨ ਸਿੰਘ ਮਾਨ ਵੱਲੋਂ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਦੀਆਂ ਗਰਾਂੳੂਡਾਂ ‘ਚ ਕਿ੍ਰਕਟ ਟੂਰਨਾਮੈਂਟ ਕਰਵਾਇਆ ਗਿਆ। ਪਿੰਡ ਦਾਤੇਵਾਲ ਵਿਖੇ ਸਰਪੰਚ ਸ੍ਰ: ਮਾਨ ਦੀ ਅਗਵਾਈ ਹੇਠ ਹੋਏ ਇਸ ਟੂਰਨਾਮੈਂਟ ‘ਚ ਆਲੇ ਦੁਆਲੇ ਦੇ ਕਈ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ‘ਚ...
ਮੋਗਾ,29 ਅਪ੍ਰੈਲ:(ਜਸ਼ਨ):ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ ਵੋਟ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਸੈਕਰਡ ਹਾਰਟ ਸਕੂਲ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ...
ਮੋਗਾ,29 ਅਪਰੈਲ (ਜਸ਼ਨ): ਕੈਂਬਰਿਜ ਸਕੂਲ ਦੇ ਐਡਮਨਿਸਟਰੇਟਰ ਅਤੇ ਲੇਖਿਕਾ ਪਰਮਜੀਤ ਕੌਰ ਪੰਮੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜਰਨੈਲ ਕੌਰ ਧਰਮਪਤਨੀ ਉੱਘੇ ਸੁਤੰਤਰਤਾ ਸੈਨਾਨੀ ਲਾਲ ਸਿੰਘ ਅਚਾਨਕ ਚਲਾਣਾ ਕਰ ਗਏ। ਇਸ ਖਬਰ ਨਾਲ ਕੈਂਬਰਿੱਜ ਇੰਟਰਨੈਸ਼ਨਲ ਸਕੂਲ ਮੋਗਾ ਵਿੱਚ ਸੋਗ ਦੀ ਲਹਿਰ ਫੈਲ ਗਈ । ਇਸ ਮੌਕੇ ਸਕੂਲ ਦੇ ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ,ਵਾਈਸ ਪ੍ਰੈਜੀਡੈਂਟ ਡਾਕਟਰ ਇਕਬਾਲ ਸਿੰਘ ਅਤੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਨੇ...
ਮੋਗਾ, 29 ਅਪਰੈਲ (ਪੱਤਰ ਪ੍ਰੇਰਕ )-ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੀ ਨੁਮਾਇੰਦਗੀ ਕਰ ਰਹੇ ਉੱਘੇ ਸਮਾਜ ਸੇਵੀ ਪੱਤਰਕਾਰ ਰਾਜਵੀਰ ਸਿੰਘ ਭਲੂਰੀਆ ਅਤੇ ਉਹਨਾਂ ਦੀ ਪਤਨੀ ਕੰਵਲਪ੍ਰੀਤ ਕੌਰ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਥਾਨਕ ਕਸਬੇ ਨੱਥੂਵਾਲਾ ਗਰਬੀ ਦੇ ਭਾਈ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਵੱਖ ਵੱਖ ਸੰਸਥਾਵਾਂ,ਐਕਸਪਰਟ ਇੰਮੀਗ੍ਰੇਸ਼ਨ ਮੋਗਾ,ਤਾਈ ਨਿਹਾਲੀ ਕਲਾ ਮੰਚ ਲੰਗੇਆਣਾ,ਗ੍ਰਾਮ ਪੰਚਾਇਤ ਨੱਥੂਵਾਲਾ, ਸਕੂਲ ਪ੍ਰਬੰਧਕਾਂ ਅਤੇ ਇਲਾਕੇ...
ਕੋਟਕਪੂਰਾ, 29 ਅਪ੍ਰੈਲ (ਟਿੰਕੂ ਪਰਜਾਪਤ) :- ਨੇੜਲੇ ਪਿੰਡ ਦਬੜੀਖਾਨਾ ਦੇ 2 ਜਲ ਘਰ ਫਤਿਹਗੜ, ਗੋਬਿੰਦਗੜ, ਕੋਠੇ ਮਹਿਲੜ, ਕੋਠੇ ਬੰਬੀਹਾ ਅਤੇ ਜੀਵਨ ਸਿੰਘ ਨਗਰ ਦਬੜੀਖਾਨਾ ਪੰਜ ਪਿੰਡਾਂ ਦੇ ਸਾਂਝੇ ਹਨ। ਇਹਨਾਂ ਦੋਵਾਂ ਜਲ ਘਰਾਂ (ਫਤਿਹਗੜ-ਗੋਬਿੰਦਗੜ) ਨੂੰ ਭਦੌੜ ਰਜਵਾਹਾ ਦੇ ਨਿਉਰ ਮਾਈਨਰ ਤੋਂ ਸਿੱਧੇ ਖਾਲ (ਪਾਈਪ) ਲੱਗੇ ਹੋਣ ਕਾਰਨ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ। ਹਰ ਵਕਤ ਜਲ ਸਟੋਰ ਟੈਂਕ ਭਰੇ ਹੋਣ ਦੇ ਬਾਵਜੂਦ ਲੋਕ ਜਲ ਘਰਾਂ ਦੇ ਸ਼ੁੱਧ ਪਾਣੀ ਨੂੰ ਤਰਸ ਰਹੇ ਹਨ ਅਤੇ ਉਨਾਂ...

Pages