ਕੋਟ ਈਸੇ ਖਾਂ,12 ਅਪਰੈਲ (ਜਸ਼ਨ): ਵਿਸਾਖੀ ਦੇ ਤਿਉਹਾਰ ਨੂੰ ਮੱੁਖ ਰੱਖਦੇ ਹੋਏ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟਈਸੇ ਖਾਂ ਵਿਦਿਆਰਥੀਆਂ ਨੇ ਪ੍ਰਾਰਥਨਾ ਸਭਾ ਵਿੱਚ ਵੱਖਰੇ ਢੰਗ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ । ਇਸ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ ਰਾਹੀ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਿਰਜਣਾ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਕਵੀਸ਼ਰੀ “ਗੋਬਿੰਦ ਦੇ ਲਾਲ ਸੂਬਿਆ” ਗਾ ਕੇ ਭਗਤੀ ਦੀਆਂ ਭਾਵਨਾਵਾਂ...
News
ਮੋਗਾ,12 ਅਪਰੈਲ (ਜਸ਼ਨ): ਮੋਗਾ ਜ਼ਿਲੇ ਵਿਚ ਪਿੰਡ ਮੱਦੋਕੇ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅਗਨ ਭੇਂਟ ਹੋ ਜਾਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਵਾਸੀਆਂ ਵੱਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਹਾਲ ਦੀ ਘੜੀ ਇਹ ਸਮਝਿਆ ਜਾ ਰਿਹਾ ਹੈ ਕਿ ਇਹ ਘਟਨਾ ਗੁਰੁਦੁਆਰਾ ਸਾਹਿਬ ਦੇ ਅੰਦਰ ਬਿਜਲੀ ਦੇ ਸ਼ਾਟ ਸਰਕਟ ਜਾਂ ਫਿਰ ਪੱਖੇ ਵਿਚੋਂ ਨਿਕਲੇ ਚੰਗਿਆੜਿਆਂ ਕਾਰਨ ਵਾਪਰੀ ਹੈ। ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਦੇ ਲੋਕਾਂ ਨੂੰ ਗੁਰਦੁਆਰਾ...
ਮੋਗਾ 12 ਅਪ੍ਰ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲੇ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਵੋਟਰਾਂ ਵੱਲੋਂ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ। ਉਨਾਂ ਕਿਹਾ...
ਮੋਗਾ ,12 ਦਸੰਬਰ (ਜਸ਼ਨ) : ਮੋਗਾ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਮੋਗਾ ਯੂਥ ਵੈਲਫੇਅਰ ਕਲੱਬ ਵੱਲੋਂ ਡੇਂਗੂ ਦੀ ਬਿਮਾਰੀ ਨੂੰ ਕਾਬੂ ਕਰਨ ਵਿੱਚ ਸਿਹਤ ਵਿਭਾਗ ਮੋਗਾ ਦਾ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ, ਜਿਸ ਨਾਲ ਸਿਹਤ ਵਿਭਾਗ ਨੂੰ ਲੋਕਾਂ ਤੱਕ ਪਹੁੰਚ ਕਰਨ ਅਤੇ ਉਹਨਾਂ ਨੂੰ ਜਾਗਰੂਕ ਕਰਨ ਵਿੱਚ ਆਸਾਨੀ ਹੋ ਰਹੀ ਹੈ । ਡੇਂਗੂ ਸੀਜ਼ਨ ਦੀ ਸ਼ੁਰੂਆਤ ਵਿੱਚ ਹੀ ਇਸ ਸੰਸਥਾ ਵੱਲੋਂ ਸਿਵਲ ਹਸਪਤਾਲ ਮੋਗਾ ਦੇ ਮੇਨ ਗੇਟ ਕੋਲ, ਨਿਗਾਹਾ ਰੋਡ, ਅਕਾਲਸਰ ਚੌਂਕ, ਗੀਤਾ ਭਵਨ ਚੌਂਕ ਅਤੇ ਮੇਨ...
ਮੋਗਾ, 12 ਅਪ੍ਰੈਲ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਬੱਚਿਆਂ ਨੇ ਪੰਜਾਬੀ ਸੱਭਿਆਚਾਰ ਦਾ ਪ੍ਰਦਰਸ਼ਨ ਕਰਦਿਆਂ ਤਿਉਹਾਰ ਦੀ ਮਹੱਤਤਾ ਨੂੰ ਸਮਝਿਆ । ਇਸ ਮੌਕੇ ਸਕੂਲ ਅਧਿਆਪਕਾਂ ਨੇ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਬਾਰੇ ਦੱਸਿਆ । ਬੱਚਿਆਂ ਨੇ ਵੱਖ ਵੱਖ ਤਰਾਂ ਦੀਆਂ ਪੌਸ਼ਾਕਾਂ ਪਾ ਕੇ ਵਿਸਾਖੀ ਦੇ...
ਮੋਗਾ,11 ਅਪਰੈਲ (ਜਸ਼ਨ): ਅੱਜ ਮੋਗਾ ਵਿਖੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਮਹੇਸ਼ਇੰਦਰ ਸਿਘ ਨਿਹਾਲ ਸਿੰਘ ਵਾਲਾ ਦੀ ਅਗਵਾਈ ਵਿਚ ਫਰੀਦਕੋਟ ਲੋਕ ਸਭਾ ਹਲਕੇ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਕੱਠ ਪੱਖੋਂ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਧਰਮਕੋਟ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ, ਡਾ: ਮਾਲਤੀ ਥਾਪਰ ,ਜ਼ਿਲਾ ਪ੍ਰੀਸ਼ਦ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭਗੇਰੀਆਂ, ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ,...
ਜੈਤੋ, 11 ਅਪ੍ਰੈਲ(ਮਨਜੀਤ ਢੱਲਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਫ਼ਰੀਦਕੋਟ ਹਲਕੇ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਕੀਤੇ ਗਏ ਚੋਣ ਜਲਸੇ ਨੂੰ ਸੰਬੋਧਨ ਕਰਨ ਪਹੁੰਚੇ। ਖਾਸ ਜ਼ਿਕਰਯੋਗ ਹੈ ਕਿ ਬੇਅਦਬੀ ਘਟਨਾਵਾਂ ਨਾਲ ਜੁੜੇ ਬਰਗਾੜੀ ਅਤੇ ਬਹਿਬਲ ਕਲਾਂ ਪਿੰਡ ਜੈਤੋ ਸਬ-ਡਵੀਜ਼ਨ ਅਧੀਨ ਹੀ ਆਉਂਦੇ ਹਨ। ਸ੍ਰੀ ਰਣੀਕੇ ਦੇ ਹਲਕੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਦੀ ਪਹਿਲੀ ਆਮਦ ਲਈ ਜੈਤੋ ਨੂੰ ਚੁਣਨਾ ਵੀ ਇਸ ਸੰਦਰਭ ਦਾ ਅਹਿਮ ਪਹਿਲੂ...
ਮੋਗਾ,11 ਅਪਰੈਲ (ਜਸ਼ਨ): ‘‘ਲੋਕ ਸਭਾ ਹਲਕਾ ਫਰੀਦਕੋਟ ਤੋਂ ਅਕਾਲੀ ਭਾਜਪਾ ਗੱਠਜੋੜ ਵੱਲੋਂ ਚੋਣ ਲੜ ਰਹੇ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਆਪਣੇ ਵਿਰੋਧੀ ਧਿਰ ਦੇ ਉਮੀਦਵਾਰ ਨੂੰ ਕਰਾਰੀ ਹਾਰ ਦੇ ਕੇ ਸ਼ਾਨ ਨਾਲ ਜਿੱਤ ਦੇ ਝੰਡੇ ਗੱਡਣਗੇ । ’’ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਚਾਇਤ ਐਸੋਸੀਏਸਨ ਦੇ ਜ਼ਿਲਾ ਪ੍ਰਧਾਨ ਅਤੇ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸਾਡਾ ਮੋਗਾ ਡਾਟ ਕਾਮ ਨਿਊਜ਼ ਪੋਰਟਲ ਨਾਲ ਗੱਲਬਾਤ...
ਐੱਸ.ਏ.ਐੱਸ. ਨਗਰ 11 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਅਗਵਾਈ ਵਿੱਚ ਇੱਕ ਦਿਨਾਂ ਸਿਖਲਾਈ ਵਰਕਸ਼ਾਪ ਦਾ ਤੀਜਾ ਗੇੜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਲਗਾਇਆ ਗਿਆ. ਸਿਖਲਾਈ ਵਰਕਸ਼ਾਪ ਦੇ ਤੀਜੇ ਗੇੜ ਵਿੱਚ ਬਠਿੰਡਾ ਤੋਂ 53, ਫਰੀਦਕੋਟ ਤੋਂ 27, ਹੁਸ਼ਿਆਰਪੁਰ ਤੋਂ 80, ਜਲੰਧਰ ਤੋਂ 70, ਕਪੂਰਥਲਾ ਤੋਂ 37, ਮਾਨਸਾ ਤੋਂ 31 ਅਤੇ ਮੋਗਾ ਤੋਂ 27 ਲਾਇਬ੍ਰੇਰੀਅਨਾਂ,...
ਕੋਟਕਪੂਰਾ, 11 ਅਪੈ੍ਰਲ (ਟਿੰਕੂ ਕੁਮਾਰ) :- ਸ਼ਹਿਰ ’ਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਦਿਨੀਂ ਨੇੜਲੇ ਪਿੰਡ ਮੱਤਾ ਤੋਂ ਸਥਾਨਕ ਸੱਟਾ ਬਜਾਰ ’ਚ ਆਪਣੇ ਦੋਸਤ ਦੇ ਘਰ ਹੋਏ ਜਗਰਾਤੇ ’ਚ ਸ਼ਾਮਲ ਹੋਣ ਲਈ ਆਏ ਪ੍ਰਦੀਪ ਸਿੰਘ ਬਰਾੜ ਪੁੱਤਰ ਮਲਕੀਤ ਸਿੰਘ ਨੂੰ ਉਕਤ ਸਮਾਗਮ ਮਹਿੰਗਾ ਪਿਆ, ਕਿਉਂਕਿ ਉਸਦੀ ਚਿੱਟੇ ਰੰਗ ਦੀ ਸੈਂਟਰੋ ਕਾਰ ਨੰਬਰ ਪੀਬੀ 62 ਏ 3789 ਚੋਰੀ ਹੋ ਗਈ। ਪ੍ਰਦੀਪ ਸਿੰਘ ਤੇ ਉਸਦੇ ਭਰਾ ਅਮਨਦੀਪ ਸਿੰਘ ਮੱਤਾ ਨੇ...

