ਫਿਰੋਜ਼ਪੁਰ, ਫਾਜਿਲਕਾ 10 ਅਪ੍ਰੈਲ (ਸੰਦੀਪ ਕੰਬੋਜ ਜਈਆ) : ਬੇਸ਼ੱਕ ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਨੈਸ਼ਨਲ ਅਤੇ ਸਟੇਟ ਹਾਈਵੇ ਮਾਰਗ ਤੋ 500 ਮੀਟਰ ਤੋ ਘੱਟ ਦੂਰੀ ਤੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਪਾਬੰਦੀ ਲਗਾ ਦਿੱਤੀ ਗਈ ਹੋਵੇ, ਪਰ ਇਸਦੇ ਬਾਵਜੂਦ ਫਿਰੋਜ਼ਪੁਰ - ਫਾਜਿਲਕਾ ਰਾਜ ਮਾਰਗ ਤੇ ਮਾਨਯੋਗ ਸੁਪਰੀਮ ਕੋਰਟ ਦੇ ਇੰਨਾ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸ਼ਰੇਆਮ ਅਨੇਕਾਂ ਸ਼ਰਾਬ ਦੇ ਠੇਕੇ ਖੋਲੇ ਗਏ ਹਨ।ਇਥੇ ਸਵਾਲ ਇਹ ਹੈ ਕਿ ਕੀ ਸਥਾਨਕ ਪ੍ਰਸ਼ਾਸਨ...
News
ਮੋਗਾ, 10 ਅਪ੍ਰੈਲ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦਾ ਅੱਜ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੇ ਦਫ਼ਤਰ ਵਿੱਚ ਪਹੁੰਚਣ ਤੇ ਮੋਗਾ ਹਲਕੇ ਦੀ ਸਮੂਹ ਕਾਂਗਰਸੀ ਲੀਡਰਸ਼ਿੱਪ ਵਲੋਂ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਮੋਗਾ ਵਿੱਚ ਆਉਣ ਆਪਣੇ ਹਰਮਨ ਪਿਆਰੇ ਨੇਤਾ ਦੇ ਆਉਣ ਤੇ ਮੋਗਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਸੀ। ਇਸ ਮੌਕੇ ਤੇ ਵਿਨੋਦ ਬਾਂਸਲ, ਇੰਦਰਜੀਤ ਸਿੰਘ ਬੀੜ ਚੜਿੱਕ, ਡਾ. ਮਾਲਤੀ ਥਾਪਰ, ਡਾ. ਪਵਨ ਥਾਪਰ...
ਧਰਮਕੋਟ,10 ਅਪਰੈਲ (ਦਵਿੰਦਰ ਬਿੱਟੂ): ਪਿਛਲੇ ਲੰਬੇ ਸਮੇਂ ਤੋਂ ਬੀਮਾਰੀ ਕਾਰਨ ਸਿਆਸਤ ਤੋਂ ਪਾਸੇ ਬੈਠੇ ਸ੍ਰ: ਕੁਲਦੀਪ ਸਿੰਘ ਢੋਸ ਮੈਂਬਰ ਪਰਮਾਨੈਂਟ ਇਨਵਾਇਟੀ ਕਮੇਟੀ ਅਤੇ ਮੈਂਬਰ ਪੀ ਪੀ ਸੀ ਸੀ ਨੇ ਅੱਜ ਆਪਣੀ ਸਿਹਤਯਾਬੀ ਤੋਂ ਬਾਅਦ ਆਪਣੇ ਸਾਥੀ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਆਪਣੇ ਗ੍ਰਹਿ ਪਿੰਡ ਕੈਲਾ ਵਿਖੇ ਬੁਲਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਉਹ ਆਪਣੀ ਦਿਲ ਦੀ ਸਰਜਰੀ ਕਰਕੇ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਨਹੀਂ ਕਰ ਸਕੇ ,ਜਿਸ ਕਾਰਨ...
ਚੰਡੀਗੜ, 10 ਅਪ੍ਰੈਲ (ਜਸ਼ਨ): ਪੰਜਾਬ ਵਿਚ ਹੋਏ ਤਾਜ਼ਾ ਤਬਾਦਲਿਆਂ ਦੀ ਲੜੀ ਤਹਿਤ ਦੋ ਡਿਪਟੀ ਕਮਿਸ਼ਨਰਾਂ ਦੀ ਵੱਖ ਵੱਖ ਜ਼ਿਲਿਆਂ ਵਿਚ ਤਾਇਨਾਤੀ ਕੀਤੀ ਗਈ ਹੈ ।ਸ੍ਰੀ ਬੀ ਸ੍ਰੀ ਨਿਵਾਸਨ ਆਈਏਐੱਸ ਬਠਿੰਡਾ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ ਜਦਕਿ ਸ੍ਰੀ ਕੁਮਾਰ ਸੌਰਭ ਰਾਜ ਆਈਏਐੱਸ ,ਫ਼ਰੀਦਕੋਟ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਣਗੇ ।ਸ੍ਰੀ ਰਾਜ ਇਸ ਤੋਂ ਪਹਿਲਾਂ ਅਡੀਸ਼ਨਲ ਐਕਸਾਈਜ ਐਂਡ ਟੈਕਸੇਸ਼ਨ ਕਮਿਸ਼ਨਰ ਪਟਿਆਲਾ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ...
ਚੰਡੀਗੜ, 10 ਅਪ੍ਰੈਲ (ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਥਾਣਾ ਫਰੀਦਕੋਟ ਵਿਖੇ ਤਾਇਨਾਤ ਏ.ਐਸ.ਆਈ. ਸੁਖਦੇਵ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਗੁਰਦੇਵ ਸਿੰਘ ਵਾਸੀ ਗੋਬਿੰਦ ਨਗਰ, ਫਰੀਦਕੋਟ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ...
ਮੋਗਾ 10 ਅਪ੍ਰੈਲ: (ਜਸ਼ਨ):ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ. ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਜ਼ਿਲੇ ਵਿੱਚ ਇੱਕ ਵੀ ਵੋਟਰ ਵੋਟ ਦੇ ਸੰਵਿਧਾਨਕ ਹੱਕ ਦੇ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹੇ, ਤਾਂ ਜੋ ਜ਼ਿਲੇ ਵਿੱਚ 100 ਫ਼ੀਸਦੀ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਕੀਤੀ ਜਾ ਸਕੇ। ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਵੋਟ ਦਾ ਇਸਤੇਮਾਲ ਕਰਨਾ ਜਿੱਥੇ ਸਾਡਾ ਸੰਵਿਧਾਨਕ ਹੱਕ ਹੈ, ਉੱਥੇ ਸਮਾਜ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਬਣਦੀ ਹੈ। ਉਨਾਂ ਕਿਹਾ...
ਸਵੀਪ ਪ੍ਰੋਗਰਾਮ ਅਧੀਨ ਵੋਟਰ ਅਵੇਰਨੈਸ ਫ਼ੋਰਮ ਦੀ ਹੋਈ ਮੀਟਿੰਗ,ਕ੍ਰਮਚਾਰੀਆਂ ਨੂੰ ਵੋਟ ਪ੍ਰਕਿਰਿਆ ਬਾਰੇ ਦਿੱਤੀ ਗਈ ਜਾਣਕਾਰੀ
ਮੋਗਾ 10 ਅਪ੍ਰੈਲ:(ਜਸ਼ਨ): ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਹੇਠ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ, ਸਰਕਾਰੀ ਤੇ ਗੈਰ-ਸਰਕਾਰੀ ਸੰਗਠਨਾਂ ਅਤੇ ਕਾਰਪੋਰੇਟਸ ਵਿੱਚ ਵੋਟਰ ਅਵੇਰਨੈਸ ਫ਼ੋਰਮ ਬਣਾਏ ਗਏ ਹਨ, ਜਿਸ ਵਿੱਚ ਦਫ਼ਤਰ ਦਾ ਮੁਖੀ ਇਸ ਫ਼ੋਰਮ ਦਾ ਚੇਅਰਮੈਨ, ਇੱਕ ਸੀਨੀਅਰ ਅਫ਼ਸਰ ਨੋਡਲ ਅਫ਼ਸਰ ਅਤੇ ਬਾਕੀ ਕ੍ਰਮਚਾਰੀ ਇਸ...
ਨੱਥੂਵਾਲਾ ਗਰਬੀ, 10 ਅਪੈ੍ਰਲ (ਜਸ਼ਨ)- ਲੋਕ ਸਭਾ ਹਲਕਾ ਫਰੀਦਕੋਟ ਰਿਜ਼ਰਵ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਨੇ ਅੱਜ ਵਿਧਾਨ ਸਭਾ ਹਲਕਾ ਵਿੱਚ ਬਾਘਾਪੁਰਾਣਾ ਦੇ ਪਿੰਡ ਮਾਹਲਾ ਕਲਾਂ ਤੋਂ ਆਪਣੀ ਚੋਣ ਮੁਹਿਮ ਦਾ ਆਗਾਜ਼ ਕੀਤਾ। ਗੁਲਜਾਰ ਸਿੰਘ ਰਣੀਕੇ ਨੇ ਮੀਟਿੰਗ ਦੌਰਾਨ ਲੋਕਾਂ ਨਾਲ ਰੂਬਰੂ ਹੰੁਦਿਆਂ ਅਪੀਲ ਕੀਤੀ ਕਿ ਉਹ ਉਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਦੇਸ਼ ਦੀ ਮਜਬੂਤੀ ਵਾਸਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ...
ਮੋਗਾ,10 ਅਪਰੈਲ (ਜਸ਼ਨ) : ਅੱਜ ਉਸ ਸਮੇਂ ਮੋਗਾ ਜ਼ਿਲੇ ‘ਚ ਸੋਗ ਦੀ ਲਹਿਰ ਫੈਲ ਗਈ ਜਦੋਂ ਆਲ ਇੰਡੀਆ ਉਲਮਾ ਮਸ਼ਾਇਕ ਬੋਰਡ ਦੇ ਜ਼ਿਲਾ ਪ੍ਰਧਾਨ ਵਾਹਿਦ ਅਲੀ ਦੀ ਮੌਤ ਦੀ ਖਬਰ ਸੁਣਨ ਨੂੰ ਮਿਲੀ । ਉਹ ਮਹਿਜ਼ 54 ਸਾਲ ਦੇ ਹੀ ਸਨ। ਵਾਹਦ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਹ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ‘ਚ ਜ਼ੇਰੇ ਇਲਾਜ ਸਨ ਪਰ ਅੱਜ ਅਚਾਨਕ ਉਹਨਾਂ ਦੀ ਮੌਤ ਹੋ ਗਈ। 1965 ‘ਚ ਜਨਮੇਂ ਵਾਹਦ ਬੇਹੱਦ ਨਿਮਰ ਸੁਭਾਅ ਦੇ ਮਾਲਕ ਸਨ ਅਤੇ ਉਹ ਟੇਲਰਿੰਗ ਦਾ ਕੰਮ ਕਰਦੇ ਸਨ।...
ਮੋਗਾ,9 ਅਪਰੈਲ (ਜਸ਼ਨ): ਅੱਜ ਮੋਗਾ ਵਿਖੇ ਡਾ: ਹਰਜੋਤ ਕਮਲ ਦੇ ਦਫਤਰ ਵਿਖੇ ਹਲਕਾ ਮੋਗਾ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਭਰਵੀਂ ਮੀਟਿੰਗ ਹੋਈ, ਜਿਸ ਦੌਰਾਨ ਕਾਂਗਰਸ ਹਾਈ ਕਮਾਂਡ ਵੱਲੋਂ ਫਰੀਦਕੋਟ ਰਿਜ਼ਰਵ ਲੋਕ ਸਭਾ ਹਲਕੇ ਤੋਂ ਐਲਾਨੇ ਉਮੀਦਵਾਰ ਮੁਹੰਮਦ ਸਦੀਕ ਦੇ ਚੋਣ ਪ੍ਰਚਾਰ ਲਈ ਰਣਨੀਤੀ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕ ਸਭਾ ਚੋਣਾਂ ਲਈ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਸਾਰੇ ਆਗੂਆਂ ਨੇ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ । ਇਸ...

