News

ਫ਼ਿਰੋਜ਼ਪੁਰ, ਫਾਜਿਲਕਾ 5 ਅਪ੍ਰੈਲ (ਸੰਦੀਪ ਕੰਬੋਜ ਜਈਆ ) : ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਇਸ ਸਾਲ ਕਣਕ ਦੇ ਸੀਜ਼ਨ ਦੌਰਾਨ 128 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ, ਇਸ ਲਈ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿਚ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਵੱਖ ਵੱਖ ਖਰੀਦ ਏਜੰਸੀਆਂ ਤੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ...
ਚੰਡੀਗੜ੍ਹ, 5 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਬਖਸ਼ੀੀਵਾਲਾ ਜਿਲਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਬਲਬੀਰ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੇਵਾਮੁਕਤ ਨਾਇਬ ਸੂਬੇਦਾਰ ਵਿਜੈ ਕੁਮਾਰ ਵਾਸੀਪਿੰਡ ਛੋਟੀ ਰੌਣੀ ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।...
ਚੰਡੀਗੜ, 5 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਦਫਤਰ ਮੁੱਖ ਚੋਣ ਅਫਸਰ ਪੰਜਾਬ ਵਿਖੇ ਅੱਜ ਪੰਜਾਬ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾਂ .ਅਲਾਟ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਡੀਸ਼ਨਲ ਮੁੱਖ ਚੋਣ ਅਫਸਰ ਪੰਜਾਬ ਸ੍ਰੀਮਤੀ ਕਵਿਤਾ ਸਿੰਘ, ਐਡੀਸ਼ਨਲ ਮੁੱਖ ਚੋਣ ਅਫਸਰ ਪੰਜਾਬ ਸਿਬਨ ਸੀ ਅਤੇ ਐਡੀਸ਼ਨਲ ਮੁੱਖ ਚੋਣ ਅਫਸਰ ਪੰਜਾਬ...
ਚੰਡੀਗੜ, 5 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਭਾਰਤੀ ਚੋਣ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਚੋਣ ਪ੍ਰਕਿਰਿਆ ਦੇ ਸਬੰਧ ਵਿੱਚ ਸ਼ੋਸ਼ਲ ਮੀਡੀਆ ’ਤੇ ਕੁੱਝ ਝੂਠੇ ਸੰਦੇਸ਼ ਚਲ ਰਹੇ ਹਨ ਜੋ ਕਿ ਚੋਣ ਕਾਨੂੰਨ ਮੁਤਾਬਕ ਪੂਰੀ ਤਰਾਂ ਸਹੀ ਨਹੀਂ ਹਨ। ਇਸ ਬਾਰੇ ਦੱਸਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਹੇਠ ਲਿਖੇ ਵੇਰਵੇ ਦਿੱਤੇ ਹਨ: ਸੰਦੇਸ਼ 1 ‘‘ਜਦੋਂ ਤੁਸੀਂ ਪੋਲਿੰਗ ਬੂਥ ’ਤੇ ਪਹੁੰਚਦੇ ਹੋ ਤੇ ਤੁਹਾਨੂੰ ਪਤਾ ਲੱਗਦਾ ਹੈ ਕਿ ਤੁਹਾਡਾ ਨਾਂ ਵੋਟਰ ਸੂਚੀ...
ਫ਼ਿਰੋਜਪੁਰ, ਫਾਜਿਲਕਾ 5 ਅਪ੍ਰੈਲ (ਸੰਦੀਪ ਕੰਬੋਜ ਜਈਆ) - ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਗੈਂਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਗੈਂਦ ਨੇ ਸ਼ਹਿਰ ਵਿੱਚ ਚੱਲਦੇ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫ਼ਲੈਕਟਰ...
ਮੋਗਾ,5 ਅਪਰੈਲ (ਜਸ਼ਨ) : ਡੇਂਗੂ ਦੇ ਸੰਭਾਵੀ ਸੀਜ਼ਨ ਨੂੰ ਦੇਖਦਿਆਂ ਅਗੇਤੀ ਚੌਕਸੀ ਵਰਤਦਿਆਂ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੋਂ ਫਰਾਈਡੇ ਡਰਾਈ ਡੇਅ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ । ਇਸ ਸਬੰਧੀ ਸਿਵਲ ਸਰਜ਼ਨ ਮੋਗਾ ਡਾ. ਜਸਪਰੀਤ ਕੌਰ ਦੇ ਆਦੇਸ਼ਾਂ ਤੇ ਸਰਕਾਰੀ ਅਤੇ ਨਿੱਜੀ ਅਦਾਰਿਆਂ, ਘਰਾਂ ਅਤੇ ਜਨਤਕ ਥਾਵਾਂ ਤੇ ਜਾਂਚ ਕਰਨ ਲਈ ਅੱਜ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਟੀਮ ਰਵਾਨਾ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਜਸਪਰੀਤ ਕੌਰ ਸੇਖੋਂ...
ਮੋਗਾ,5 ਮਾਰਚ(ਜਸ਼ਨ): ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਸ਼ੁਰੂ ਹੋਏ ਨਵੇਂ ਸੈਸ਼ਨ ਦੌਰਾਨ ਬੱਚਿਆਂ ਦੀ ਸਰੀਰਕ ਤੰਦਰੁਸਤੀ ਲਈ ਯੋਗਾ ਅਤੇ ਸੌਫਟ ਬਾਲ ਦੀਆਂ ਟੀਮਾਂ ਤਿਆਰ ਕਰਨ ਲਈ ਸਪੈਸ਼ਲ ਕੋਚ ਦੀ ਨਿਯੁਕਤੀ ਕੀਤੀ ਗਈ ਹੈ । ਕੈਂਬਰਿੱਜ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਅਤੇ ਪ੍ਰਧਾਨ ਕੁਲਦੀਪ ਸਿੰਘ ਸਹਿਗਲ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿਚ ਸਿੱਖਿਆ ਦੇ ਨਾਲ ਨਾਲ ਬੱਚਿਆਂ ਦੇ ਸਰੀਰਕ ਵਿਕਾਸ...
ਐੱਸ.ਏ.ਐੱਸ. ਨਗਰ 5 ਅਪ੍ਰੈਲ ( ) ਸਿੱਖਿਆ ਸਕੱਤਰ ਪੰਜਾਬ ਕਿ੍ਰਸ਼ਨ ਕੁਮਾਰ ਨੇ ਸਵੇਰੇ-ਸਵੇਰੇ ਸਰਕਾਰੀ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿੱਚ ਸ਼ੁਰੂ ਤੋਂ ਹੀ ਵਧੀਆ ਤੇ ਪ੍ਰਭਾਵਸ਼ਾਲੀ ਸ਼ੁਰੂਆਤ ਦੇਣ ਲਈ ਉਤਸ਼ਾਹਿਤ ਕੀਤਾ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦੇ ਮਿਆਰ ਨੂੰ ਬਰਕਰਾਰ ਰੱਖਣ ਤੇ ਹੋਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਰਸ਼ਨ ਕੁਮਾਰ ਨੇ...
ਮੋਗਾ,5 ਮਾਰਚ (ਜਸ਼ਨ): ਸੜਕ ਸੁਰੱਖਿਆ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਬੇਹੱਦ ਮਹੱਤਵਪੂਰਨ ਹੈ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਗਾ ਜ਼ਿਲੇ ਦੇ ਪੁਲਿਸ ਮੁਖੀ ਸ੍ਰ.ਅਮਰਜੀਤ ਸਿੰਘ ਬਾਜਵਾ ਦੇ ਹੁਕਮਾਂ ਅਨੁਸਾਰ ਅੱਜ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਜ਼ਿਲਾ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲ ਬੱਸਾਂ ਦੇ ਡਰਾਈਵਰਾਂ ਅਤੇ ਸਹਾਇਕਾਂ ਲਈ ਸੈਮੀਨਾਰ ਕਰਵਾਇਆ ਗਿਆ। ਸਕੂਲੀ ਬੱਚਿਆਂ ਦੀ ਸੁਰੱਖਿਆ ਹਿਤ ਕਰਵਾਏ ਇਸ ਸੈਮੀਨਾਰ ਦੌਰਾਨ ਟ੍ਰੈਫਿਕ ਪੁਲਿਸ ‘...
ਮੋਗਾ,5 ਮਾਰਚ (ਜਸ਼ਨ):ਮੋਗਾ ਧਰਮਕੋਟ ’ਤੇ ਸਥਿਤ ਬਾਬਾ ਕੁੰਦਨ ਸਿੰਘ ਲਾਅ ਕਾਲਜ ਜਲਾਲਾਬਾਦ ਪੂਰਬੀ ਵਿਖੇ ਅੱਜ ਐਂਟੀ ਡਰੱਗ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਚ ਐਂਟੀ ਡਰੱਗ ਕਲੱਬ ਦੇ ਮੈਂਬਰ ਮੈਡਮ ਆਰਤੀ ਸ਼ਰਮਾ ਅਤੇ ਪ੍ਰੋਫੈਸਰ ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਬੁਰੀ ਲੱਤ ਕਾਰਨ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ । ਉਹਨਾਂ...

Pages