ਮੋਗਾ,22 ਮਾਰਚ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਚੰਡੀਗੜ ਵਿਖੇ ਪਾਰਟੀ ਦੇ ਮੁੱਖ ਦਫਤਰ ਦੇ ਬੁਲਾਰੇ ਮੁਤਾਬਕ ਸੂਬੇ ਭਰ ਵਿੱਚੋਂ ਕਈ ਅਹਿਮ ਆਗੂਆਂ ਨੂੰ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਸ਼ਾਮਿਲ ਕੀਤਾ ਗਿਆ ਹੈ । ਮੋਗਾ ਜ਼ਿਲੇ ਤੋਂ ਨਿੱਧੜਕ ਲੋਕ ਆਗੂ ਵਜੋਂ ਜਾਣੇ ਜਾਂਦੇ ਰਣਇੰਦਰ ਸਿੰਘ ਪੱਪੂ...
News
ਐੱਸ.ਏ.ਐੱਸ. ਨਗਰ 22 ਮਾਰਚ ( ) ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੁੱਖ ਦਫ਼ਤਰ ਵਿਖੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿਡ-ਡੇ-ਮੀਲ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ| ਇਸ ਮੀਟਿੰਗ ਵਿੱਚ ਡੀਪੀਆਈ ਐਲੀਮੈਂਟਰੀ ਸਿੱਖਿਆ ਇੰਦਰਜੀਤ ਸਿੰਘ ਵੀ ਮੌਜੂਦ ਰਹੇ| ਮੀਟਿੰਗ ਵਿੱਚ ਸਮੂਹ ਜ਼ਿਲ੍ਹਾ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਦੀ ਰਿਪੋਰਟਾਂ ਅਤੇ ਮਿਡ-ਡੇ-ਮੀਲ ਸਬੰਧੀ ਜਾਣਕਾਰੀ ਲਈ ਗਈ|ਇਸ ਮੌਕੇ ਸਕੱਤਰ...
ਨਿਹਾਲ ਸਿੰਘ ਵਾਲਾ,22 ਮਾਰਚ(ਜਸ਼ਨ): ਮੋਗਾ ਜ਼ਿਲੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਦਿਨ ਬ ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ। ਅੱਜ ਜਿੱਥੇ ਅਵਾਰਾ ਪਸ਼ੂ ਦੇ ਕਾਰਨ ਇਕ ਨੌਜਵਾਨ ਦੀ ਮੌਤ ਦੀ ਖਬਰ ਆਈ ਉੱਥੇ ਮੋਗਾ ਦੇ ਪਿੰਡ ਰੌਂਤਾ ਨੇੜੇ ਸੜਕ ’ਤੇ ਮਰੇ ਹੋਏ ਅਵਾਰਾ ਪਸ਼ੂਆਂ ਦੇ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਹਨਾਂ ਅਵਾਰਾ ਪਸ਼ੂਆਂ ਵਿਚ ਇਕ ਗਾਂ ,ਦੋ ਵੱਛੇ ਅਤੇ ਇਕ ਬਲਦ ਸ਼ਾਮਲ ਸੀ। ਮੌਕੇ ’ਤੇ ਮੌਜੂਦ ਲੋਕਾਂ ਦਾ ਆਖਣਾ ਸੀ ਕਿ ਇਹਨਾਂ ਪਸ਼ੂਆਂ ਦੇ ਮਾਰੇ...
ਮੋਗਾ, 22 ਮਾਰਚ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਜਲ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਬੱਚਿਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਸ਼ਵ ਜਲ ਦਿਵਸ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਹਰ ਸਾਲ 22 ਮਾਰਚ ਨੂੰ ਵਿਸ਼ਵ ਜਲ ਦਿਵਸ ਮਨਾਇਆ ਜਾਂਦਾ ਹੈ।...
ਬੇਸ਼ੱਕ ਅੱਜ ਅਸੀਂ ਬਹੁਤ ਅਗਾਂਹ ਵਧੂ ਭਾਵ ਇੱਕੀਵੀਂ ਸਦੀ ਵਿਚ ਪੈਰ ਧਰ ਲਿਆ ਹੈ ਤੇ ਬਹੁਤ ਜ਼ਿਆਦਾ ਤਰੱਕੀ ਦੀਆਂ ਪੌੜੀਆਂ ਚੜ ਗਏ ਹਾਂ ਤੇ ਅੱਗੋਂ ਵੀ ਇਹ ਰੁਝਾਨ ਦਿਨੋਂ-ਦਿਨ ਵਧਦਾ ਹੀ ਜਾਂਦਾ ਹੈ, ਪਰ ਜੇਕਰ ਆਪਾਂ ਪੁਰਾਤਨ ਪੰਜਾਬ ਭਾਵ ਤਿੰਨ ਕੁ ਦਹਾਕੇ ਹੀ ਪਿੱਛੇ ਝਾਤੀ ਮਾਰੀਏ ਤਾਂ ਉਨਾਂਂ ਸਮਿਆਂ ਨੂੰ ਜ਼ੇਕਰ ਮੀਨਾਕਾਰੀ ਦਾ ਯੁੱਗ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ! ਬੇਬੇ ਦੇ ਸੰਦੂਕ ਤੋਂ ਹੀ ਗੱਲ ਸ਼ੁਰੂ ਕਰੀਏ ਕਿ ਸ਼ੀਸ਼ਿਆਂ ਜੜਿਆ ਬੇਬੇ ਦੇ ਸੰਦੂਕ ਤੇ ਐਸੀ...
ਮੋਗਾ 22 ਮਾਰਚ:(ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਸਾਉਣੀ ਦੀਆਂ ਫ਼ਸਲਾਂ ਅਤੇ ਫਸਲੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੋਗਾ ਵੱਲੋਂ ਵਿੰਡਸਰ ਗਾਰਡਨ ਪੇੈਲੇਸ ਦੁੱਨੇਕੇ, ਮੋਗਾ ਵਿਖੇ ਆਯੋਜਿਤ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ। ਉਨਾਂ ਆਧੁਨਿਕ ਖੇਤੀ ਮਸ਼ੀਨਰੀ ਸਬੰਧੀ ਵੱਖ-ਵੱਖ ਕੰਪਨੀਆਂ, ਵਿਭਾਗਾਂ ਅਤੇ ਸਵੈ-ਸਹਾਇਤਾ ਗਰੁੱਪਾਂ ਵੱਲੋ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ। ਉਨਾਂ...
ਕੋਟਕਪੂਰਾ ,22 ਮਾਰਚ (ਜਸ਼ਨ):ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਪ੍ਰੌੜ ਕਾਂਗਰਸੀ ਨੇਤਾਵਾਂ ਦੇ ਅਸ਼ੀਰਵਾਦ ਸਦਕਾ ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਹਲਕਾ ਫਰੀਦਕੋਟ ਦੇ ਸੰਭਾਵੀ ਉਮੀਦਵਾਰ ਸ੍ਰ. ਬੰਤ ਸਿੰਘ ਸੇਖੋਂ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਖੇ ਰਾਹੁਲ ਸਿੱਧੂ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਸਵਿੰਦਰ ਸਿੰਘ ਗੋਲਾ ਅਤੇ ਕਾਂਗਰਸੀ ਵਰਕਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ...
ਮੋਗਾ,22 ਮਾਰਚ (ਜਸ਼ਨ): ਕੋਟਕਪੂਰਾ ਰੋਡ ਮੋਗਾ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ । ਇਸ ਮੌਕੇ ਮੈਨੇਜਮੈਂਟ ਮੈਂਬਰਾਂ ਅਤੇ ਸਕੂਲ ਸਟਾਫ ਨੇ ਰਲ ਕੇ ਪਾਠ ਸੰਪੂਰਨ ਕੀਤਾ । ਸਰਬੱਤ ਦੇ ਭਲੇ ਲਈ ਕੀਤੇ ਪਾਠ ਉਪਰੰਤ ਸਕੂਲ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ । ਉਪਰੰਤ ਸਾਰੇ ਸਟਾਫ ਲਈ ਦੇਗ ਵਰਤਾਈ ਗਈ । ਕੈਂਬਰਿਜ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਅਤੇ ਪ੍ਰਧਾਨ ਸ੍ਰ.ਕੁਲਦੀਪ ਸਿੰਘ ਸਹਿਗਲ...
ਸਾਬਕਾ ਵਿਧਾਇਕ ਸੀ.ਪੀ.ਆਈ. (ਐਮ) ਦੇ ਨੇਤਾ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ 'ਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ•, 21 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਸਾਬਕਾ ਸੂਬਾਈ ਸਕੱਤਰ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ 'ਤੇ ਚੱਲ ਵਸੇ। ਉਹ 82 ਵਰਿ•ਆਂ ਦੇ ਸਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪ੍ਰੋ. ਬਲਵੰਤ ਸਿੰਘ ਨੂੰ ਜਨਤਕ ਨੇਤਾ ਦੱਸਿਆ ਜਿਨ•ਾਂ ਨੇ ਜੀਵਨ ਭਰ ਸਮਾਜ ਦੇ...
ਕੋਟ ਈਸੇ ਖਾਂ 21 ਮਾਰਚ (ਜਸ਼ਨ): ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਬਲਾਕ ਧਰਮਕੋਟ ਵੱਲੋਂ ਜਿਲਾ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਜੈਮਲ ਸਿੰਘ, ਕਰਮਜੀਤ ਸਿੰਘ ਸਮੇਤ ਪੁਲਵਾਮਾ ਦੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਮਿਤੀ 24 ਮਾਰਚ ਦਿਨ ਐਤਵਾਰ ਨੂੰ ਸਰਕਾਰੀ ਹਸਪਤਾਲ ਕੋਟ ਈਸੇ ਖਾਂ ਵਿਖੇ ਕੀਤਾ ਜਾ ਰਿਹਾ ਹੈ, ਜਿਸਦਾ ਉਦਘਾਟਨ ਸ਼ਹੀਦ ਜੈਮਲ ਸਿੰਘ ਦੇ ਪਿਤਾ ਸ. ਜਸਵੰਤ ਸਿੰਘ ਆਪਣੇ ਕਰ ਕਮਲਾਂ ਨਾਲ...

