ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਲਈ 01 ਜੂਨ ਨੂੰ ਬਰਗਾੜੀ ਵਿਖੇ ਪਹੁੰਚੇ ਸਮੁੱਚਾ ਖਾਲਸਾ ਪੰਥ-ਜੱਥੇ:ਧਿਆਨ ਸਿੰਘ ਮੰਡ, ਜੱਥੇ:ਬਲਜੀਤ ਸਿੰਘ ਦਾਦੂਵਾਲ

 ਮੋਗਾ,10 ਮਈ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):ਜੂਨ 2015 ਨੂੰ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਪੰਥ ਦੋਖੀਆਂ ਵੱਲੋਂ ਚੋਰੀ ਕਰਕੇ ਗੁਰੂ ਸਾਹਿਬ ਜੀ ਦੀ ਘੋਰ ਬੇਅਦਬੀ ਕੀਤੀ ਗਈ ਅਤੇ ਪੰਜਾਬ ਵਿੱਚ ਮੱਲਕੇ,ਬਰਗਾੜੀ ਅਤੇ ਹੋਰਨਾਂ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀ ਘੋਰ ਬੇਅਦਬੀ ਕੀਤੀ ਨੂੰ ਤਕਰੀਬਨ ਤਿੰਨ ਸਾਲ ਹੋ ਗਏ ਨੇ ਪਰ ਨਾ ਤਾਂ ਪਿਛਲੀ ਬਾਦਲ ਸਰਕਾਰ ਅਤੇ ਨਾ ਹੀ ਮੌਜੂਦਾ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਪੁਲਿਸ ਨੇ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੰੁੂ ਫੜਿਆ ਨਹੀ। ਗੁਰਦੁਆਰਾ ਦੁੱਖਭੰਜਨਸਰ ਖੁਖਰਾਣਾ (ਮੋਗਾ) ਵਿਖੇ ਯੂਨਾਈਟਿਡ ਅਕਾਲੀ ਦਲ ਅਤੇ ਹੋਰ ਪੰਥਕ ਜੱਥੇਬੰਦੀਆਂ ਦੇ ਆਗੂਆਂ ਦੀ ਇੱਕ ਜਰੂਰੀ ਭਰਵੀਂ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਅਕਾਲ ਤਖਤ ਦੇ ਕਾਰਜਕਾਰੀ ਪ੍ਰਧਾਨ ਧਿਆਨ ਸਿੰਘ ਮੰਡ ਸ੍ਰੀ ਅੰਮਿ੍ਰਤਸਰ ਸਾਹਿਬ,ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਤਖਤ ਸ੍ਰੀ ਦਮਦਮਾ ਸਾਹਿਬ,ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ,ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਭਾਈ ਗੁਰਦੀਪ ਸਿੰਘ ਬਠਿੰਡਾ ਹੁਰਾਂ ਨੇ ਕਿਹਾ ਕਿ ਅੱਜ ਦੀ ਇਹ ਮੀਟਿੰਗ 01 ਜੂਨ 2018 ਨੂੰ ਬਰਗਾੜੀ ਵਿੱਖੇ ਸੱਦੇ ਪੰਥਕ ਇੱਕਠ ਨੂੰ ਕਾਮਯਾਬ ਕਰਨ ਲਈ,ਸਮੂਹ ਖਾਲਸਾ ਪੰਥ ਤੇ ਪੰਥਕ ਜੱਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਭਾਰੀ ਇੱਕਠ ਕਰਨ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਫੜਨ ਲਈ ਸਰਕਾਰ ਨੂੰ ਮਜਬੂਰ ਕਰਨ ਲਈ ਕੀਤੀ ਗਈ ਹੈ। ਉਨਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਬੇਅਦਬੀ ਕਾਂਡ ਦੇ ਅਸਲ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਸਖਤ ਸਜਾ ਨਾ ਦਿੱਤੀ ਤਾਂ ਖਾਲਸਾ ਪੰਥ ਨੂੰੁ ਸਖਤ ਰੁਖ ਅਖਤਿਆਰ ਕਰਨ ਲਈ ਮਜਬੂਰ ਹੋਣਾ ਪਵੇਗਾ। ਜਿਸ ਦੀ ਜੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨਾਂ ਸਮੂਹ ਪੰਥਕ ਜੱਥੇਬੰਦੀਆਂ ਅਤੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕੁੰਭਕਰਨੀ ਨੀਂਦ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ 01 ਨੂੰ ਨੂੰ ਬਰਗਾੜੀ ਵਿਖੇ ਵੱਧ ਤੋਂ ਵੱਧ ਇੱਕਠ ਕਰਨ। ਇਸ ਸਮੇਂ ਭਾਈ ਵੱਸਣ ਸਿੰਘ ਜੱਫਰਵਾਲ,ਭਾਈ ਸਤਿਨਾਮ ਸਿੰਘ ਮਨਾਵਾ,ਭਾਈ ਪਰਮਜੀਤ ਸਿੰਘ ਜੱਜੇਆਣੀ,ਜੱਥੇਦਾਰ ਬੂਟਾ ਸਿੰਘ ਰਣਸੀਂਹ ਕੇ,ਗਿਆਨੀ ਦਵਿੰਦਰ ਸਿੰਘ ਬਟਾਲਾ,ਭਾਈ ਪ੍ਰਸ਼ੋਤਮ ਸਿੰਘ ਫੱਗੂਵਾਲਾ,ਭਾਈ ਜਤਿੰਦਰ ਸਿੰਘ ਈਸੜੂ ਆਦਿ ਤੋਂ ਇਲਾਵਾ ਕੋਰ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਵੀ ਹਾਜਰ ਸਨ।*

**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ