ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦਾ ਹਿੰਦੀ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਸੁਖਾਨੰਦ ,11 ਮਈ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸਖਾਨੰਦ (ਮੋਗਾ) ਦੇ ਅੈੱਮ.ਏ. ਹਿੰਦੀ ਸਮੈਸਟਰ ਪਹਿਲਾ ਅਤੇ ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ। ਸਾਰੀਆਂ ਵਿਦਿਆਰਥਣਾਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਐੱਮ.ਏ. ਹਿੰਦੀ ਸਮੈਸਟਰ ਪਹਿਲੇ ਦੀ ਵਿਦਿਆਰਥਣ ਪਵਨਦੀਪ ਕੌਰ ਨੇ 67.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੁਖਪ੍ਰੀਤ ਕੌਰ ਨੇ 65.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਰਾਜਵੀਰ ਕੌਰ ਨੇ 62 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਐਮ.ਏ. ਹਿੰਦੀ ਸਮੈਸਟਰ ਤੀਜੇ ਦੀ ਵਿਦਿਆਰਥਣ ਰਮਨਦੀਪ ਕੌਰ ਨੇ 71.75 ਫ਼ੀਸਦੀ ਅਤੇ ਸੁਖਜਿੰਦਰ ਕੌਰ ਨੇ 66.75 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ ਅਤੇ ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ ਨੇ ਹਿੰਦੀ ਵਿਭਾਗ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।