ਸ਼੍ਰੀ ਹੇਮਕੁੰਟ ਸਕੂਲ ਵਿਖੇ ਬਾਲ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ

ਕੋਟ ਈਸੇ ਖਾਂ,11 ਮਈ (ਜਸ਼ਨ)-ਜ਼ਿਲਾ ਬਾਲ ਸੁਰੱਖਿਆ ਵਿਭਾਗ ਵੱਲੋਂ ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਸ: ਵਿਕਰਮ ਸਿੰਘ ,ਸ਼੍ਰੀ ਗੌਤਮ ਕੌਂਸਲਰ ਅਤੇ ਸ਼੍ਰੀਮਤੀ ਚੰਚਲ ਦੀ ਯੋਗ ਅਗਵਾਈ ਅਧੀਨ ਕਰਵਾਏ ਸੈਮੀਨਾਰ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਜੋ ਵੀ ਵਿਦਿਆਰਥੀ ਆਪਣੇ ਆਲੇ ਦੁਆਲੇ ਨਿੱਕੇ ਬਾਲਾਂ ਨੂੰ ਗਲੀਆਂ ਵਿਚ ਭੀਖ ਮੰਗਦਾ ਜਾਂ ਫਿਰ ਕੂੜਾ ਕਚਰਾ ਇਕੱਠਾ ਕਰਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲਾ ਬਾਲ ਸੁਰੱਖਿਆ ਵਿਭਾਗ ਨੂੰ ਸੂਚਿਤ ਕਰਨ ਤਾਂ ਕਿ ਵਿਭਾਗ ਇਸ ’ਤੇ ਨੋਟਿਸ ਲੈਂਦਿਆਂ ਇਹਨਾਂ ਵਿੱਦਿਆਂ ਵਿਹੂਣੇ ਬੱਚਿਆਂ ਨੂੰ ਸਕੂਲਾਂ ਵਿਚ ਦਾਖਲ ਕਰਵਾ ਕੇ ਇਹਨਾਂ ਨੂੰ ਮੁੱਢਲੀ ਅਤੇ ਜ਼ਰੂਰੀ ਸਿੱਖਿਆ ਪ੍ਰਦਾਨ ਕਰ ਸਕੇ। ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਉਹਨਾਂ ਦੇ ਅਧਿਕਾਰਾਂ ਬਾਰੇ ,ਬਾਲ ਵਿਆਹ ,ਬਾਲ ਮਜ਼ਦੂਰੀ ਅਤੇ ਵਾਹਨ ਸੁਰੱਖਿਆ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹੇਮਕੰੁਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਸਾਨੂੰ ਸਭ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਪੜਾਈ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਵਾਪਰ ਰਹੀਆਂ ਘਟਨਾਵਾਂ ਨੂੰ ਸੰਜੀਦਗੀ ਨਾਲ ਵਿਚਾਰਦਿਆਂ ਸਾਕਾਰਤਮਕ ਰੂਪ ਵਿਚ ਉਹਨਾਂ ਸਮੱਸਿਆਵਾਂ ਦੇ ਸਾਰਥਕ ਹੱਲ ਕੱਢਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਰਣਜੀਤ ਕੌਰ ਸੰਧੂ,ਿਪੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਅਤੇ ਅਧਿਆਪਕ ਵੀ ਹਾਜ਼ਰ ਸਨ।