ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨ ਦੀ ਵਿਧਵਾ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚੰਨੀ ਨੇ ਸੌਂਪਿਆ ਨਿਯੁਕਤੀ ਪੱਤਰ

ਚੰਡੀਗੜ, 14 ਮਈ: (ਪੱਤਰ ਪਰੇਰਕ)-ਪੰਜਾਬ ਸਰਕਾਰ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਪਹਿਲ ਦੇ ਅਧਾਰ ਸਹਾਇਤਾ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਉਹਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਵਿਸੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜੰਮੂ ਵਿਚ ਅੱਤਵਾਦੀਆਂ ਦੇ ਹਲਮੇ ਦੌਰਾਨ ਸ਼ਹੀਦ ਹੋਏ ਜਵਾਨ ਮਨਪ੍ਰੀਤ ਸਿੰਘ ਦੀ ਵਿਧਵਾ ਸ੍ਰੀਮਤੀ ਰਣਜੀਤ ਕੌਰ ਨੂੰ ਤਕਨੀਕੀ ਸਿੱਖਿਆ ਵਿਭਾਗ ਵਿਚ ਸਰਕਾਰੀ ਨੌਕਰੀ ਦੇ ਦਿੱਤੀ ਗਈ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ੍ਰੀਮਤੀ ਰਣਜੀਤ ਕੌਰ ਨੂੰ ਤਕਨੀਕੀ ਸਿੱਖਿਆ ਵਿਵਾਗ ਵਿਚ ਸਿਲਾਈ/ਕਢਾਈ ਇੰਸਟਰੈਕਟਰ ਦੀ ਅਸਾਮੀ ਦੀ ਨੌਕਰੀ ਲਈ ਨਿਯੁਕਤੀ ਪੱਤਰ ਸਂੌਪਿਆ। ਜਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲੇ ਦੇ ਡਾਕਖਾਨਾ ਧਾਰੀਵਾਲ ਦੇ ਪਿੰਡ ਅਵਾਨ ਦਾ ਵਸਨੀਕ ਸ਼ਹੀਦ ਮਨਪ੍ਰੀਤ ਸਿੰਘ 5 ਦਸੰਬਰ 2014 ਨੂੰ ਜੰਮੂ ਦੇ ਉੜੀ ਸੈਕਟਰ ਦੇ ਮੋਰਾਗਨ ਏਰੀਏ ਵਿਚ ਅੱਤਵਾਦੀਆਂ ਦੇ ਹਮਲੇ ਦੌਰਾਨ ਸ਼ਹੀਦ ਹੋ ਗਿਆ ਸੀ। ਉਨਾਂ ਦੀ ਵਿਧਵਾ ਪਤਨੀ ਸ੍ਰੀਮਤੀ ਰਣਜੀਤ ਕੌਰ ਨੂੰ ਪੰਜਾਬ ਸਰਕਾਰ ਨੇ ਸਨਮਾਨ ਅਤੇ ਸ਼ੁਕਰਾਨੇ ਵਜੋਂ ਇਹ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਹੈ।