ਨਵਜੋਤ ਸਿੰਘ ਸਿੱਧੂ ਨੇ ਸੋਨੀਆ ਤੇ ਪਿ੍ਰਯੰਕਾ ਗਾਂਧੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਮੁਲਾਕਾਤ

ਨਵੀਂ ਦਿੱਲੀ, 17 ਮਈ (ਪੱਤਰ ਪਰੇਰਕ)-ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸ੍ਰੀਮਤੀ ਸੋਨੀਆ ਗਾਂਧੀ ਤੇ ਸ੍ਰੀਮਤੀ ਪਿ੍ਰਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੁਪਰੀਮ ਕੋਰਟ ਵਿੱਚ ਤਿੰਨ ਦਹਾਕੇ ਪੁਰਾਣੇ ਕੇਸ ਵਿੱਚ ਬਰੀ ਹੋਣ ਤੋਂ ਬਾਅਦ ਤੋਂ ਬਾਅਦ ਸ.ਸਿੱਧੂ ਨੇ ਅੱਜ ਵੀਰਵਾਰ ਨੂੰ ਸਵੇਰੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਕੇ ਨਵੀਂ ਪਾਰੀ ਸ਼ੁਰੂ ਕਰਨ ਲਈ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਸ. ਸਿੱਧੂ ਨੇ ਪਿ੍ਰਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨਾਂ ਧੰਨਵਾਦ ਕਰਦਿਆਂ ਕਿਹਾ ਕਿ ਔਖੀ ਘੜੀ ਵਿੱਚ ਉਨਾਂ ਅਤੇ ਉਨਾਂ ਦੇ ਪਰਿਵਾਰ ਨਾਲ ਖੜੇ ਰਹੇ। ਉਨਾਂ ਕਿਹਾ ਕਿ ਪਿ੍ਰਯੰਕਾ ਗਾਂਧੀ ਦੀ ਪ੍ਰੇਰਨਾ ਨਾਲ ਹੀ ਉਨਾਂ ਕਾਂਗਰਸ ਪਾਰਟੀ ਜੁਆਇਨ ਕੀਤੀ। ਸ.ਸਿੱਧੂ ਬੀਤੇ ਦਿਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਵੀ ਮਿਲੇ ਸਨ।*

**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ