ਸ਼ਹੀਦ ਅਵਤਾਰ ਸਿੰਘ ਕਪੂਰੇ ਨਮਿੱਤ ਸ਼ਰਧਾਂਜਲੀ ਸਮਾਗਮ 27 ਨੂੰ

ਮੋਗਾ,17 ਮਈ (ਜਸ਼ਨ):  ਮੋਗਾ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ 17ਵੀਂ ਬਰਸੀ ਅਤੇ ਸ਼ਰਧਾਂਜਲੀ ਸਮਾਗਮ ਹਰ ਸਾਲ ਦੀ ਤਰਾਂ ਇਸ ਸਾਲ ਵੀ ਪਿੰਡ ਕਪੂਰੇ ਦੇ ਗੁਰੂਦੁਆਰਾ ਗੋਬਿੰਦਗੜ ਸਾਹਿਬ ਵਿਖੇ ਸ਼ਹੀਦ ਦੇ ਪਰਿਵਾਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 27 ਮਈ ਦਿਨ ਐਤਵਾਰ ਨੂੰ ਮਨਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਸ਼ਹੀਦ ਹੌਲਦਾਰ ਅਵਤਾਰ ਸਿੰਘ 25 ਮਈ 2001 ਨੂੰ ਦੁਸ਼ਮਣਾ ਨਾਲ ਲੋਹਾ ਲੈਂਦਿਆਂ ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਸ਼ਹੀਦ ਹੋ ਗਏ ਸਨ। ਉਨਾਂ ਨਮਿੱਤ ਸ਼ਰਧਾਂਜਲੀ ਸਮਾਗਮ ਅਤੇ ਸਲਾਨਾ ਬਰਸੀ ਮਨਾਈ ਜਾਦੀ ਹੈ। ਸ਼ਹੀਦ ਦੇ ਪਰਿਵਾਰ ਨੇ ਸਾਰੇ ਹੀ ਰਾਜਨੀਤਿਕ, ਗੈਰ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ