ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਯੈਲੋ ਦਿਵਸ

ਮੋਗਾ, 24 ਮਈ (ਜਸ਼ਨ)-ਮਾਉਟ ਲਿਟਰਾ ਜ਼ੀ ਸਕੂਲ ਵਿਚ ਵੀਰਵਾਰ ਨੂੰ ਯੈਲੋ ਦਿਵਸ ਮਨਾਇਆ ਗਿਆ। ਇਸ ਦੌਰਾਨ ਸਕੂਲੀ ਬੱਚਿਆਂ ਨੇ ਪੀਲੇ ਰੰਗ ਦੇ ਕਪੜੇ ਪਾਏ ਅਤੇ ਪੀਲੇ ਰੰਗ ਦੇ ਫਲ ਜਿਵੇਂ ਕੇਲਾ, ਅੰਬ, ਪਪੀਤਾ ਆਦਿ ਲੈ ਕੇ ਆਏ। ਇਸ ਤਰਾਂ ਅੱਜ ਬੱਚਿਆਂ ਨੂੰ ਪੀਲੇ ਰੰਗ ਦੀ ਪਹਿਚਾਣ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਪ੍ਰਾਥਨਾ ਸਭਾ ਦੌਰਾਨ ਪੀਲੇ ਰੰਗ ਦੀ ਵਿਸ਼ੇਸ਼ ਮਹੱਤਾ ਨਾਲ ਛੋਟੇ ਬੱਚਿਆਂ ਨੂੰ ਜਾਣੂ ਕਰਵਾ ਕੇ ਕੀਤੀ। ਉਹਨਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੰਤਵ ਬੱਚਿਆਂ ਨੂੰ ਰੰਗਾਂ ਦੀ ਪਹਿਚਾਣ ਕਰਵਾਉਣਾ ਹੈ। ਸਾਰੇ ਬੱਚਿਆਂ ਨੇ ਪੀਲੇ ਰੰਗ ਦੇ ਕਪੜਿਆਂ ’ਚ ਅੱਜ ਦੇ ਦਿਨ ਆਕਰਸ਼ਣ ਦਾ ਕੇਂਦਰ ਬਣੇ ਹੋਏ ਸਨ। ਬੱਚਿਆ ਨੇ ਸੁੰਦਰ ਕਵਿਤਾਵਾਂ ਦਾ ਗਾਇਨ ਕਰਕੇ ਸਾਰਿਆਂ ਨੂੰ ਲੋਟਪੋਟ ਕੀਤਾ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੇ ਆਯੋਜਨ ਅੱਗੇ ਵੀ ਜਾਰੀ ਰਹਿਣਗੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


