ਮੋਗਾ ਵਿਖੇ ਵਿਸ਼ਵ ਤੰਬਾਕੂ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਮੋਗਾ,25 ਮਈ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਅਤੇ ਕੈਬਰਿੱਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਜਿਲਾ ਪੱਧਰੀ ਤੰਬਾਕੂਨੋਸ਼ੀ ਦੇ ਬੁਰੇ ਪ੍ਰਭਾਵਾ ਬਾਰੇ ਜਾਗਰੂਕਤਾ ਰੈਲੀ ਦਾ ਆਯੋਜਨ ਸਿਵਲ ਹਸਪਤਾਲ ਮੋਗਾ ਦੇ ਵਿੱਚ ਕੀਤਾ ਗਿਆ।ਇਸ ਰੈਲੀ ਨੂੰ ਸਿਵਲ ਸਰਜਨ ਮੋਗਾ ਡਾ ਸੁਸੀਲ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਸਿਵਲ ਸਰਜਨ ਮੋਗਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਵੱਲੋਂ 31 ਮਈ ਨੂੰ ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਜਿਲਾ ਅਤੇ ਬਲਾਕ ਪੱਧਰ ਤੇ ਮਨਾਇਆ ਜਾਵੇਗਾ ਪਰ ਲੋਕਾਂ ਨੁੰ ਜਾਗਰੂਕ ਕਰਨ ਦੇ ਲਈ ਅੱਜ ਇਸ ਜਾਗਰੂਕਤਾ ਰੈਲੀ ਦਾ ਆਂਯੋਜਨ ਕੀਤਾ ਜ਼ਾ ਰਿਹਾ ਹੈ।
ਇਸੇ ਦੌਰਾਨ ਡਾ ਸੁਸੀਲ ਜੈਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤੰਬਾਕੂ ਦੀ ਵਰਤੋਂ ਕਰਨ ਵਾਲੇ ਪਹਿਲਾਂ ਤਾਂ ਸ਼ੌਕ ਵਿੱਚ ਇਸ ਦੀ ਵਰਤੋਂ ਕਰਦੇ ਹਨ ਪਰ ਹੌਲੀ ਹੌਲੀ ਇਹ ਸ਼ੌਕ ਮਨੁੱਖੀ ਸਰੀਰ ਦੀ ਮਜਬੂਰੀ ਬਣ ਜਾਂਦਾ ਹੈ ਜੋ ਕਿ ਅਖੀਰ ਵਿੱਚ ਸਮੇਂ ਤੋਂ ਪਹਿਲਾਂ ਹੀ ਮੌਤ ਦਾ ਕਾਰਨ ਬਣ ਜਾਂਦਾ ਹੈ।ਤੰਬਾਕੂਨੋਸ਼ੀ ਦੇ ਸਿਹਤ ਤੇ ਪੈਣ ਵਾਲੇ ਪ੍ਰਭਾਵ ਉਹ ਪ੍ਰਭਾਵ ਹਨ ਜ਼ੋ ਕਿ ਤੰਬਾਕੂ ਦੀ ਵਰਤੋਂ ਕਰਨ ਵਾਲੇ ਕਿਸੇ ਵੀ ਆਦਮੀ ਦੀ ਸਿਹਤ ਉਪਰ ਪੈਂਦੇ ਹਨ ਮਾਹਿਰਾਂ ਮੁਤਾਬਿਕ ਤੰਬਾਕੂ ਪਦਾਰਥਾਂ ਵਿੱਚ ਆਮ ਤੌਰ ਤੇ ਸਿਗਰਟ, ਸਿਗਰੋਲਸ, ਛੋਟੀ ਸਿਗਰਟ,ਹੁੱਕਾ, ਕਰੀਟਿਕਸ, ਹੁਕਾ, ਮੂੰਹ ਵਿੱਚ ਰੱਖ ਕੇ ਚੱਬਣ ਵਾਲਾ ਤੰਬਾਕ੍ਵ ਚੈਨੀ ਖੈਨੀ, ਗੁਟਖਾ ਜੇਕਰ ਇਸ ਤਰ੍ਹਾਂ ਦੇ ਤੰਬਾਕੂ ਦੀ ਵਰਤੋਂ ਤੋਂ ਪ੍ਰਹੇਜ਼ ਕੀਤਾ ਜਾਵੇ ਤਾਂ ਬਹੁਤ ਸਾਰੀਆਂ ਮਨੁੱਖੀ ਸਰੀਰ ਵਿੱਚ ਹੋਣ ਵਾਲੀਆ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਇਹ ਵੀ ਸਾਬਤ ਹੋ ਚੁੱਕਾ ਹੈ ਕਿ ਛੋਟੀ ਉਮਰ ਵਿੱਚ ਤੰਬਾਕੂ ਸਿਗਰਟ ਦੀ ਵਰਤੋਂ ਕਰਨ ਨਾਲ ਬਹੁਤ ਸਾਰੀਆਂ ਅੰਦਰੂਨੀ ਲਾਇਲਾਜ ਬਿਮਾਰੀਆ ਹੋ ਸਕਦੀਆ ਹਨ। ਇਸ ਤੋਂ ਇਲਾਵਾ ਤੰਬਾਕੂ ਦੀ ਵਰਤੋਂ ਕਰਨ ਨਾਲ ਸਰੀਰਕ ਬਿਮਾਰੀਆਂ ਤੋਂ ਇਲਾਵਾ ਮਨੁੱਖ ਨੂੰ ਸਮਾਜਿਕ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਕਿਉਂਕਿ ਤੰਬਾਕੂ ਦੀ ਵਰਤੋਂ ਕਰਨ ਵਾਲੇ ਵਿਆਕਤੀ ਨੂੰ ਸਮਾਜ ਵਿੱਚ ਜਿਆਦਾ ਪਸੰਦ ਨਹੀਂ ਕੀਤਾ ਜਾਂਦਾ ਅਤੇ ਕਈ ਵਾਰ ਘਰੇਲੂ ਕਲੇਸ਼ ਦਾ ਕਾਰਨ ਵੀ ਬਣਦਾ ਹੈ ਅਤੇ ਤੰਬਾਕੂ ਦਾ ਸੇਵਨ ਕਰਨ ਵਾਲਾ ਵਿਆਕਤੀ ਸਾਹਮਣੇ ਬੈਠੇ ਬੇਕਸੂਰ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲੈਦਾਂ ਹੈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਮਤੇ ਪਾਏ ਜਾ ਰਹੇ ਹਨ ਜੋ ਕਿ ਸ਼ਲਾਘਾ ਯੋਗ ਕੰਮ ਹੈ। ਇਸ ਮੌਕੇ ਤੇ ਹਾਜ਼ਰ ਡਾ ਮਨੀਸ਼ ਅਰੋੜਾ ਜਿਲਾ ਐਪਡੀਮੋਲੋਜਿਸਟ, ਡਾ ਰੁਪਿੰਦਰ ਕੌਰ ਗਿੱਲ ਜਿਲਾ ਪਰਿਵਾਰ ਅਤੇ ਭਲਾਈ ਅਫਸਰ, ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ, ਕਿ੍ਰਸ਼ਨਾ ਸ਼ਰਮਾ ਜਿਲਾ ਸਿੱਖਿਆ ਅਤੇ ਸਿਹਤ ਅਫਸਰ , ਕੈਬਰਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਕੁਲਦੀਪ ਸਿੰਘ ਸਹਿਗਲ ਪ੍ਰਧਾਨ, ਇਕਬਾਲ ਸਿੰਘ ਵਾਇਸ ਪ੍ਰਧਾਨ, ਪਿ੍ਰਸੀਪਲ ਸਤਵਿੰਦਰ ਕੌਰ, ਮੋਨਿਕਾ ਸਿਧੂ ਕੋਆਰਡੀਨੇਟਰ, ਅੰਮਿ੍ਰਤ ਸ਼ਰਮਾ ਮੀਡੀਆ ਕੋਆਰਡੀਨੇਟਰ ਸਿਹਤ ਵਿਭਾਗ, ਅਤੇ ਸਿਹਤ ਵਿਭਾਗ ਦਾ ਹੋਰ ਸਟਾਫ ਵੀ ਹਾਜ਼ਰ ਸਨ।


