ਸੰਤ ਸ਼ਮਸ਼ੇਰ ਸਿੰਘ ਜਗੇੜਾ ਵਾਲਿਆਂ ਨੇ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੂੰ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ

ਮੋਗਾ,3 ਜੁਲਾਈ (ਜਸ਼ਨ)-ਮੋਗਾ ਦੇ ਪਿੰਡ ਲੋਪੋ ਸਥਿਤ ਡੇਰਾ ਸਤਗੁਰਾਂ ਦਾ ਤੋਂ ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਇੰਟਰਨੈਸ਼ਨਲ ਸੰਤ ਸਮਾਜ ਵੱਲੋਂ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੂੰ ਸੰਤ ਸਮਾਜ ਦੀ ਸੇਵਾ ਬਦਲੇ ਜ਼ਿਲਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਸਤੂਆਣਾ ਸਾਹਿਬ ਟਰੱਸ਼ਟ ਦੇ ਚੇਅਰਮੈਨ ਅਤੇ ਰੈੱਡ ਕਰਾਸ ਸੁਸਾਇਟੀ ਦੇ ਲਾਈਫ਼ ਮੈਂਬਰ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਧਰਮ ਪ੍ਰਚਾਰ ਨੂੰ ਤੇਜ਼ ਕਰਨ ਅਤੇ ਸਮਾਜ ਵਿਚੋਂ ਕੁਰੀਤੀਆਂ ਦੂਰ ਕਰਨ ਲਈ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਸੰਤ ਸਮਾਜ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ । ਇਸ ਮੌਕੇ ਸੰਤ ਜੀਵਨ ਸਿੰਘ ਨੇ ਆਖਿਆ ਕਿ ਜੋ ਜ਼ਿੰਮੇਵਾਰੀ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੜੇ ਵਾਲਿਆਂ ਨੇ ਉਹਨਾਂ ’ਤੇ ਲਗਾਈ ਹੈ ਉਹ ਤਨ-ਮਨ-ਧੰਨ ਨਾਲ ਨਿਭਾਂਉਣਗੇ ਅਤੇ ਸਮਾਜਿਕ ਕੁਰੀਤੀਆਂ ਦੂਰ ਕਰਨ ਲਈ ਪਿੰਡ ਪਿੰਡ ਜਾ ਕੇ ਆਪਣੇ ਫਰਜ਼ਾਂ ਦੀ ਪੂਰਤੀ ਕਰਨਗੇ।