ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨੇ ਸਾਰੇ ਸਕੂਲਾਂ ਵਿੱਚ ਮਹੀਨਾਵਾਰ ਏਜੰਡਾ ਪਹੁੰਚਾਇਆ,ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਵਿੱਚ ਪੜ੍ਹਾਈ ਦੀ ਹੋਈ ਸ਼ੁਰੂਆਤ

ਮੋਗਾ,3 ਜੁਲਾਈ (ਜਸ਼ਨ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਪ੍ਰਾਇਮਰੀ ਸਿੱਖਿਆ ਵਿੱਚ ਸੁਧਾਰ ਲਈ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਟੀਮ ਦੁਆਰਾ ਸਕੂਲ ਵਿਜ਼ਿਟ ਕੀਤੇ ਗਏ। ਜ਼ਿਲ੍ਹਾ ਮੋਗਾ ਵਿੱਚ ਵੀ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ, ਜ਼ਿਲ੍ਹਾ ਕੋਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਦੀ ਅਗਵਾਈ ਵਿੱਚ ਜ਼ਿਲ੍ਹਾ ਮੋਗਾ ਦੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਬੀ. ਐੱਮ. ਟੀਜ਼ ਅਤੇ ਸੀ. ਐੱਮ. ਟੀਜ਼. ਦੀ ਮਹੀਨਾਵਾਰ ਮੀਟਿੰਗ 30 ਜੂਨ ਨੂੰ ਡਾਇਟ ਮੋਗਾ ਵਿੱਚ ਮੀਟਿੰਗ ਕੀਤੀ ਗਈ ਅਤੇ ਸਟੇਟ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਮੁੱਚੀ ਟੀਮ ਦੁਆਰਾ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਾਰੇ ਸਕੂਲਾਂ ਵਿੱਚ ਵਿਜ਼ਿਟ ਕੀਤਾ ਗਿਆ ਅਤੇ ਮਹੀਨਾ ਜੁਲਾਈ 2018 ਦੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਏਜੰਡੇ ਦੀਆਂ ਹਾਰਡ ਕਾਪੀਆਂ ਪਹੁੰਚਾਈਆਂ ਗਈਆਂ। ਵਿਜ਼ਿਟ ਦੌਰਾਨ ਦੇਖਿਆ ਗਿਆ ਕਿ ਕਾਫੀ ਸਕੂਲਾਂ ਵਿੱਚ ਅਧਿਆਪਕਾਂ ਦੁਆਰਾ ਸਕੂਲ ਲੱਗਣ ਤੋਂ ਪਹਿਲਾਂ ਹੀ ਛੁੱਟੀਆਂ ਦੇ ਅੰਤਿਮ ਦਿਨਾਂ ਦੌਰਾਨ ਸਕੂਲਾਂ ਵਿੱਚ ਸਫਾਈ ਵਗੈਰਾ ਕਰਵਾ ਕੇ ਸਕੂਲ ਖੁੱਲਣ ਤੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਹਿਣ ਲਈ ਤਿਆਰੀ ਕੀਤੀ ਗਈ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਸਕੂਲ ਖੁੱਲਣ ਤੇ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਆਮ ਦੇਖਣ ਨੂੰ ਮਿਲਦਾ ਹੈ ਕਿ ਛੁੱਟੀਆਂ ਤੋਂ ਬਾਅਦ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੁੰਦੀ ਹੈ ਪ੍ਰੰਤੂ ਇਸ ਵਾਰ ਵਿਦਿਆਰਥੀਆਂ ਦੀ ਹਾਜ਼ਰੀ ਕਾਫੀ ਦੇਖਣ ਨੂੰ ਮਿਲੀ । ਬੀ. ਐੱਮ. ਟੀ. ਬਲਦੇਵ ਰਾਮ, ਸਵਰਨਜੀਤ ਸਿੰਘ, ਸਤੀਸ਼ ਕੁਮਾਰ, ਬਿਬੇਕਾਨੰਦ, ਰੇਸ਼ਮ ਸਿੰਘ, ਰੁਬਿੰਦਰ ਕੌਰ, ਸੀ.ਐੱਮ.ਟੀਜ਼ ਕੁਲਦੀਪ ਸਿੰਘ, ਅਮਿਤ ਕੁਮਾਰ, ਰਜਨੀ, ਗੁਰਤੇਜ ਸਿੰਘ, ਜੈ ਇੰਦਰਪਾਲ ਸਿੰਘ, ਸ਼ੁਸ਼ੀਲ ਕੁਮਾਰ ਆਦਿ ਨੇ ਅਧਿਆਪਕਾਂ ਨੂੰ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਵਿਦਿਆਰਥੀਆਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।


