ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,3 ਜੁਲਾਈ (ਪੱਤਰ ਪਰੇਰਕ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਵੀਜਨ-3, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਮਨਫੂਲ  ਸਿੰਘ  ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸਪਨਾ ਵਾਸੀ ਮਾਡਲ ਹਾਊਸ, ਜਲੰਧਰ ਸ਼ਹਿਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੀ ਬੇਟੀ  ਨੂੰ ਦਰਜ ਹੋਏ ਮੁਕੱਦਮੇ ਵਿਚ ਜਮਾਨਤ ਦਿਵਾਉਣ ਅਤੇ ਚਲਾਨ ਪੇਸ਼ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।