ਨਸ਼ਾ ਤਸਕਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ: ਐਸ.ਐਸ.ਪੀ. ਕਮਲਜੀਤ ਸਿੰਘ ਢਿੱਲੋਂ

ਮੋਗਾ,3 ਜੁਲਾਈ (ਜਸ਼ਨ)-ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਸਭ ਤੋਂ ਗੰਭੀਰ ਮੁੱਦਾ ਹੈ, ਜਿਸ ਤੇ ਸਭ ਨੂੰ ਮਿਲ ਕੇ ਯਤਨ ਕਰਕੇ ਇਸ ਨੂੰ ਖਤਮ ਕਰਨਾ ਪਵੇਗਾ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਕਾਰਜ ਵਿਚ ਵੱਡੀ ਭੂਮਿਕਾ ਨਿਭਾਅ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਦੇ ਨਵ ਨਿਯੁਕਤ ਐਸ.ਐਸ.ਪੀ. ਕਮਲਜੀਤ ਸਿੰਘ ਢਿੱਲੋਂ ਨੇ ਅੱਜ ਮੋਗਾ ਵਿਖੇ ਅਹੁਦਾ ਸੰਭਾਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੋਗਾ ਪਹੁੰਚਣ ਤੇ ਐਸ.ਐਸ.ਪੀ. ਕਮਲਜੀਤ ਸਿੰਘ ਢਿੱਲੋਂ ਦਾ ਡੀ.ਐਸ.ਪੀ. ਸਿਟੀ ਕੇਹਰ ਸਿੰਘ, ਧਰਮਕੋਟ ਡੀ.ਐਸ.ਪੀ. ਅਜੈ ਰਾਜ ਸਿੰਘ, ਡੀ.ਐਸ.ਪੀ. ਇਨਵੈਸਟੀਗੇਸ਼ਨ ਸਰਵਜੀਤ ਸਿੰਘ, ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਸੁਭੇਗ ਸਿੰਘ, ਥਾਣਾ ਸਿਟੀ ਸਾੳੂਥ ਦੇ ਇੰਚਾਰਜ ਜਤਿੰਦਰ ਸਿੰਘ, ਥਾਣਾ ਸਿਟੀ-1 ਦੇ ਇੰਚਾਰਜ ਗੁਰਪ੍ਰੀਤ ਸਿੰਘ, ਥਾਣਾ ਬੱਧਨੀ ਕਲਾਂ ਦੇ ਇੰਚਾਰਜ ਸੁਰਜੀਤ ਸਿੰਘ, ਐਸ.ਐਸ.ਪੀ. ਦਫਤਰ ਮੋਗਾ ਦੀ ਹੈਡ ਕਲਰਕ ਅਸ਼ਵਨੀ ਮੜੀਆ, ਰੀਡਰ ਸੁਰਿੰਦਰ ਚੋਪੜਾ ਨੇ ਸਵਾਗਤ ਕੀਤਾ। ਐਸ.ਐਸ.ਪੀ. ਢਿੱਲੋਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਤਰਨਤਾਰਨ ਵਿਖੇ ਰਹਿ ਚੁੱਕੇ ਹਨ। ਉਨਾਂ ਕਿਹਾ ਕਿ ਮੋਗਾ ਵਿਖੇ ਵੀ ਉਨਾਂ 8-9 ਦੇ ਕਾਰਜਕਾਲ ਦੌਰਾਨ ਨਸ਼ਿਆਂ ਖਿਲਾਫ ਮੁਹਿੰਮ ਚਲਾ ਕੇ ਲਗਾਮ ਲਗਾਈ ਸੀ। ਉਨਾਂ ਕਿਹਾ ਕਿ ਨਸ਼ਾ ਇਕ ਗੰਭੀਰ ਸਮੱਸਿਆ ਹੈ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸ਼ਨ ਨੂੰ ਮਿਲ ਕੇ ਕਾਰਜ ਕਰਨਾ ਪਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ.ਦੇ ਆਦੇਸ਼ ਅਨੁਸਾਰ ਕੋਈ ਵੀ ਨਸ਼ਿਆਂ ਨਾਲ ਜੁੜਾ ਵਿਅਕਤੀ ਹੋਵੇਗਾ, ਉਸ ਖਿਲਾਫ ਵੱਡੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੋੋ ਨੌਜਵਾਨ ਨਸ਼ੇ ਛੱਡ ਕੇ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ, ਉਨਾਂ ਨੂੰ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸਾ ਛੁਡਾਉਣ ਦੀ ਸਹਾਇਤਾ ਕੀਤੀ ਜਾਵੇਗੀ। ਉਨਾਂ ਨਾਲ ਹੀ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਵੀ ਸਖਤ ਹਦਾਇਤ ਦਿੰਦਿਆਂ ਾਕਿਹਾ ਕਿ ਨਸ਼ੇ ਦਾ ਕਾਰੋਬਾਰ ਬੰਦ ਕਰੇ ਨਹੀਂ ਤਾਂ ਪੁਲਿਸ ਪ੍ਰਸ਼ਾਸ਼ਨ ਕਿਸੇ ਵੀ ਨਸ਼ਾ ਕਰਨ ਵਾਲੇ ਨੂੰ ਵੀ ਨਹੀਂ ਬਖ਼ਸ਼ੇਗਾ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਪੰਜਾਬ ਸਰਕਾਰ ਤੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਵੀ ਫਾਂਸੀ ਦੀ ਸਜ਼ਾ ਦੇ ਬਣਾਏ ਗਏ ਕਾਨੂੰਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਸ਼ਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨ ਬਣਾਉਣੇ ਹੋਣਗੇ ਤਾਂ ਹੀ ਨਸ਼ਿਆਂ ਤੇ ਲਗਾਮ ਲਗਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਦੂਸਰੀ ਵਾਰ ਕਿਸੇ ਵੀ ਪ੍ਰਕਾਰ ਦਾ ਗੁਨਾਹ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਦਾ ਪ੍ਰਾਵਧਾਨ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਕੋਈ ਵੀ ਸ਼ਹਿਰ ਵਾਸੀ ਅਤੇ ਸੰਗਠਨ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾ ਕੇ ਕੋਈ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਪੁਲਿਸ ਪ੍ਰਸ਼ਾਸ਼ਨ ਉਸ ਦੇ ਸੁਝਾਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਉਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਿਲਾਫ ਪੁਲਿਸ ਵਿਚ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਤਾਂ ਕਿ ਜ਼ਿਲੇ ਵਿਚ ਨਸ਼ਿਆਂ ਨੂੰ ਖਤਮ ਕੀਤਾ ਜਾ ਸਕੇ। ਉਨਾਂ ਕਿਹਾ ਕਿ ਪੁਲਿਸ ਸਮਾਜ ਵਿਚ ਲੋਕਾਂ ਦੀ ਸਹਾਇਤਾ ਦੇ ਲਈ ਬਣਾਈ ਗਈ ਹੈ। ਉਨਾਂ ਕਿਹਾ ਕਿ ਸਮਾਜ ਨੂੰ ਜਾਗਰੂਕ ਹੋ ਕੇ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਉਣੀ ਚਾਹੀਦੀ ਹੈ, ਜਿਸ ਵਿਚ ਪੁਲਿਸ ਪ੍ਰਸ਼ਾਸ਼ਨ ਹਰ ਤਰਾਂ ਦਾ ਸਹਿਯੋਗ ਕਰੇਗੀ। ਉਨਾਂ ਕਿਹਾ ਕਿ ਨਸ਼ੇ ਦਾ ਕਾਰੋੋਬਾਰ ਕਰਨ ਵਾਲਿਆਂ ਦੇ ਨਾਮ ਦੱਸਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ।


