ਪੈ੍ਰਸ ਕਲੱਬ ਵੱਲੋਂ ਨਸ਼ਿਆਂ ਵਿਰੁੱਧ ਸ਼ਾਂਤਮਈ ਰੋਸ ਮਾਰਚ 5 ਜੁਲਾਈ ਨੂੰ

ਕੋਟਕਪੂਰਾ, 3 ਜੁਲਾਈ (ਟਿੰਕੂ ਪਰਜਾਪਤੀ) :- ਪ੍ਰੈਸ ਕਲੱਬ ਕੋਟਕਪੂਰਾ ਵੱਲੋਂ ‘ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ’ ਸੰਬੰਧੀ ਇਕ ਮੰਗ ਪੱਤਰ 5 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਐਸ. ਡੀ. ਐਮ. ਡਾ. ਮਨਦੀਪ ਕੌਰ ਨੂੰ ਸੌਂਪਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਕਲੱਬ ਕੋਟਕਪੂਰਾ ਦੇ ਪ੍ਰਧਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਜਿਲਾ ਫਰੀਦਕੋਟ ਨਾਲ ਸੰਬੰਧਤ ਵੱਖ ਵੱਖ ਪੱਤਰਕਾਰ ਜੱਥੇਬੰਦੀਆਂ ਨੂੰ ਨਾਲ ਲੈ ਕੇ ਸੌਂਪੇ ਜਾਣ ਵਾਲੇ ਇਸ ਮੰਗ ਪੱਤਰ ਵਿਚ ‘ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ’ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਯੋਗ ਕਦਮ ਚੁੱਕਣ ਲਈ ਬੇਨਤੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਸ ਤਰਾਂ ਪੰਜਾਬ ਵਿਚ ਪਿਛਲੇ ਕੁਝ ਸਮੇਂ ਦੌਰਾਨ ਨਸ਼ਿਆਂ ਕਾਰਨ ਕਈ ਨੌਜਵਾਨਾਂ ਦੀ ਮੌਤ ਹੋਈ ਹੈ, ਇਹ ਇਕ ਗੰਭੀਰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਰੋਕਣ ਲਈ ਸਮਾਜ ਦੇ ਹਰ ਇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕੋਟਕਪੂਰਾ, ਫਰੀਦਕੋਟ ਅਤੇ ਜੈਤੋ ਸਮੇਤ ਵੱਖ ਵੱਖ ਕਸਬਿਆਂ ਦੇ ਪੱਤਰਕਾਰ ਬੱਤੀਆਂ ਵਾਲੇ ਚੌਂਕ ਤੋਂ ਇਕੱਠੇ ਹੋ ਕੇ ਐਸ.ਡੀ.ਐਮ. ਦਫਤਰ ਤੱਕ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰਨਗੇ ਅਤੇ ਐਸ.ਡੀ.ਐਮ. ਡਾ. ਮਨਦੀਪ ਕੌਰ ਨੂੰ ਮੰਗ ਪੱਤਰ ਸੌਂਪਣਗੇ।