ਰਜਿੰਦਰ ਕੌਰ ਭੱਠਲ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ, ਕੈਬਨਿਟ ਮੰਤਰੀ ਦਾ ਰੈਂਕ ਦਿੱਤਾ

ਚੰਡੀਗੜ੍ਹ, 4 ਜੂਲਾਈ- (ਜਸ਼ਨ): ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਪ੍ਰਦਾਨ ਕੀਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਸਾਰੀ ਪ੍ਰਕਿਰਿਆ ਅਪਨਾਉਣ ਅਤੇ ਇਸ ਅਹੁਦੇ ਲਈ ਉਨ੍ਹਾਂ ਦੀ ਯੋਗਤਾ ਨੂੰ ਵਿਚਾਰਨ ਤੋਂ ਬਾਅਦ ਜਾਰੀ ਕੀਤਾ ਗਿਆ ਹੈ;; ਨੋਟੀਫਿਕੇਸ਼ਨ ਦੇ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਉਨ੍ਹਾਂ ਵੱਲੋਂ ਅਹੁਦੇ ਦਾ ਚਾਰਜ ਸੰਭਾਲਨ ਦੀ ਤਾਰੀਖ ਤੋਂ ਮੰਨੀ ਜਾਵੇਗੀ। ਉਨ੍ਹਾਂ ਦੀ ਨਿਯੁਕਤੀ ਸਬੰਧੀ ਵਿਸਤਿ੍ਰਤ ਸ਼ਰਤਾਂ ਬਾਅਦ ’ਚ ਨਿਰਧਾਰਿਤ ਕੀਤੀਆਂ ਜਾਣਗੀਆਂ।ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਿੱਚ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਦੀਆਂ ਦੋ ਅਸਾਮੀਆਂ ਸਨ ਜਿਨ੍ਹਾਂ ਚੋਂ ਇਕ ’ਤੇ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਨਿਯੁਕਤ ਸਨ ਅਤੇ ਦੂਜੀ ’ਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੁੱਖੀ ਪ੍ਰੋਫੈਸਰ ਰਜਿੰਦਰ ਭੰਡਾਰੀ ਸਨ। ਭੰਡਾਰੀ ਦੇ ਅਸਤੀਫੇ ਤੋਂ ਬਾਅਦ ਪੰਜਾਬ ਰਾਜ ਯੋਜਨਾ ਬੋਰਡ ਵਿੱਚ ਦੋ ਅਸਾਮੀਆਂ ਚੋਂ ਇਕ ਅਸਾਮੀ ਖਾਲੀ ਹੋ ਗਈ ਸੀ ਜਿਸ ਨੂੰ ਹੁਣ ਸ੍ਰੀਮਤੀ ਭੱਠਲ ਦੀ ਨਿਯੁਕਤੀ ਨਾਲ ਭਰਿਆ ਗਿਆ ਹੈ।  

 ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ