ਨਸ਼ਿਆਂ ਖਿਲਾਫ ਨਾਅਰਿਆਂ ਨਾਲ ਗੂੰਜੀਆਂ ਪਿੰਡ ਘੱਲਕਲਾਂ ਦੀਆਂ ਗਲੀਆਂ,6 ਜੁਲਾਈ ਨੂੰ ਨੇਚਰ ਪਾਰਕ ਮੋਗਾ ਵਿਖੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਕੀਤੀ ਅਪੀਲ

ਮੋਗਾ,5 ਜੁਲਾਈ (ਜਸ਼ਨ)- ਮਰੋ ਜਾਂ ਵਿਰੋਧ ਕਰੋ ਮਿਸ਼ਨ ਅਧੀਨ ਚਿੱਟੇ ਦੇ ਖਿਲਾਫ ਮਨਾਏ ਜਾ ਰਹੇ ਕਾਲੇ ਹਫਤੇ ਤਹਿਤ ਅੱਜ ਪਿੰਡ ਘੱਲਕਲਾਂ ਦੇ ਨੌਜਵਾਨਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਵੱਲੋਂ ਨਸ਼ਿਆਂ ਖਿਲਾਫ ਆਪਣੀ ਆਵਾਜ ਬੁਲੰਦ ਕਰਦਿਆਂ ਗੁਰਦੁਆਰਾ ਗੁਰੂਸਰ ਘੱਲਕਲਾਂ ਵਿੱਚ ਵੱਡੀ ਇਕੱਤਰਤਾ ਕੀਤੀ । ਇਹ ਇਕੱਤਰਤਾ ਘੱਲਕਲਾਂ ਬਲੱਡ ਡੋਨਰ ਕਲੱਬ, ਜਾਗੋ ਲਹਿਰ ਘੱਲਕਲਾਂ, ਦੋਨਾਂ ਗ੍ਾਮ ਪੰਚਾਇਤਾਂ ਅਤੇ ਗੁਰਦੁਆਰਾ ਪ੍ਬੰਧਕ ਕਮੇਟੀ ਦੇ ਸੱਦੇ ਤੇ ਕੀਤੀ ਗਈ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਮਹਿੰਦਰ ਪਾਲ ਲੂੰਬਾ, ਸਰਪੰਚ ਹਰਭਜਨ ਬਹੋਨਾ, ਡਾ. ਲੱਕੀ ਸ਼ਰਮਾ, ਪਰਦੀਪ ਸਿੰਘ ਅਤੇ ਲਖਵੀਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨੌਜਵਾਨਾਂ ਦੀਆਂ ਹੋ ਰਹੀਆਂ ਧੜਾਧੜ ਮੌਤਾਂ ਅਤੇ ਪੰਜਾਬ ਵਿੱਚ ਚਿੱਟੇ ਅਤੇ ਹੋਰ ਸਿੰਥੈਟਿਕ ਨਸ਼ਿਆਂ ਦੀ ਹੋ ਰਹੀ ਵਿਕਰੀ ਤੇ ਡੂੰਘੀ ਚਿੰਤਾ ਦਾ ਪ੍ਗਟਾਵਾ ਕੀਤਾ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਰਸਤੇ ਤੋਂ ਭਟਕੇ ਹੋਏ ਨੌਜਵਾਨਾਂ ਨੂੰ ਸਿੱਧੇ ਰਸਤੇ ਲੈ ਕੇ ਆਉਣ ਲਈ ਇੱਕ ਠੋਸ ਨੀਤੀ ਬਣਾਈ ਜਾਵੇ ਤੇ ਉਹਨਾਂ ਨੂੰ ਦਿਮਾਗੀ ਮਰੀਜ ਸਮਝ ਕੇ ਉਹਨਾਂ ਦਾ ਇਲਾਜ਼ ਕੀਤਾ ਜਾਵੇ ਅਤੇ ਉਹਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਬੈਂਕਾਂ ਦੀ ਸਹਾਇਤਾ ਨਾਲ ਉਹਨਾਂ ਦੇ ਰੁਜਗਾਰ ਸ਼ੁਰੂ ਕਰਵਾਏ ਜਾਣ ਅਤੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਵਿੱਚ ਸਭ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਹ ਫਿਰ ਤੋਂ ਇਸ ਰਸਤੇ ਨਾ ਤੁਰ ਸਕਣ । ਉਹਨਾਂ ਸਰਕਾਰ ਤੋਂ ਨਸ਼ੇ ਦੇ ਵੱਡੇ ਸੌਦਾਗਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਦਵਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਬਹੁਤ ਵਧ ਚੁੱਕੇ ਹਨ, ਕਿਉਂਕਿ ਪ੍ਸ਼ਾਸ਼ਨ ਉਹਨਾਂ ਖਿਲਾਫ ਸਖਤ ਕਾਰਵਾਈ ਕਰਨ ਵਿੱਚ ਅਸਫਲ ਰਿਹਾ ਹੈ । ਉਹਨਾਂ ਮੋਗਾ ਜਿਲੇ ਦੀਆਂ ਸਮੂਹ ਸਮਾਜ ਸੇਵੀ ਅਤੇ ਧਾਰਮਿਕ ਜੱਥੇਬੰਦੀਆਂ, ਮੁਲਾਜ਼ਮ, ਮਜਦੂਰ ਅਤੇ ਕਿਸਾਨ ਜੱਥੇਬੰਦੀਆਂ ਅਤੇ ਆਮ ਲੋਕਾਂ ਨੂੰ ਛੇ ਜੁਲਾਈ ਨੂੰ ਸ਼ਾਮ 6 ਵਜੇ ਨੇਚਰ ਪਾਰਕ ਮੋਗਾ ਵਿਖੇ ਪਹੁੰਚਣ ਦੀ ਅਪੀਲ ਕੀਤੀ, ਜਿੱਥੇ ਇੱਕ ਲੰਬੀ ਮਨੁੱਖੀ ਕੜੀ ਬਣਾ ਕੇ ਨਸ਼ਿਆਂ ਖਿਲਾਫ ਅਤੇ ਨੌਜਵਾਨਾਂ ਦੀ ਜਵਾਨੀ ਦੀ ਸਲਾਮਤੀ ਲਈ ਇਕਜੁਟਤਾ ਦਾ ਪ੍ਗਟਾਵਾ ਕੀਤਾ ਜਾਵੇਗਾ । ਇਸ ਮੌਕੇ ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਦੀ ਟੀਮ ਵੱਲੋਂ ਪਿੰਡ ਦੀ ਸੱਥ ਵਿੱਚ ਨਸ਼ਿਆਂ ਤੇ ਇੱਕ ਨੁੱਕੜ ਨਾਟਕ ਵੀ ਕੀਤਾ, ਜਿਸ ਨੂੰ ਦੇਖ ਕੇ ਹਰ ਨਗਰ ਨਿਵਾਸੀ ਬਹੁਤ ਪ੍ਭਾਵਿਤ ਹੋਇਆ ।  ਇਸ ਮੌਕੇ ਨੌਜਵਾਨਾਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਅਤੇ ਨਸ਼ਾ ਰਹਿਤ ਭਵਿੱਖ ਦੀ ਕਾਮਨਾ ਕੀਤੀ । ਇਸ ਤੋਂ ਬਾਅਦ ਪੂਰੇ ਪਿੰਡ ਵਿੱਚ ਜਾਗਰੂਕਤਾ ਰੈਲੀ ਕੀਤੀ ਗਈ।  ਇਸ ਮੌਕੇ ਸਰਪੰਚ ਬਲਜੀਤ ਸਿੰਘ, ਕਰਨੈਲ ਸਿੰਘ, ਮੇਜਰ ਸਿੰਘ, ਸੁਖਵੰਤ ਸਿੰਘ, ਮੀਤ ਸਿੰਘ ਪੰਚ, ਕਰਮ ਸਿੰਘ ਪੰਚ, ਬਲਜੀਤ ਸਿੰਘ, ਮਾ. ਪਰਮਜੀਤ ਸਿੰਘ, ਮਨੋਹਰ ਸਿੰਘ ਖਾਲਸਾ, ਬਲਕਾਰ ਸਿੰਘ, ਪ੍ੀਤਮ ਸਿੰਘ ਨੀਲਾ, ਵਿੱਕੀ ਡਰੋਲੀ, ਗੁਰਜੀਤ ਸਿੰਘ ਨਿੱਕਾ, ਕਮੇਟੀ ਮੈਂਬਰ ਜਰਨੈਲ ਸਿੰਘ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ ਤਾਰੀ, ਨਿਰੰਜਣ ਸਿੰਘ, ਲਖਵੀਰ ਸਿੰਘ, ਗੁਰਮੇਲ ਸਿੰਘ, ਪਰਮਜੀਤ ਇੰਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਨੌਜਵਾਨ, ਔਰਤਾਂ, ਬਜੁਰਗ ਅਤੇ ਬੱਚੇ ਹਾਜਰ ਸਨ ।