ਮੋਦੀ ਸਰਕਾਰ ਵੱਲੋਂ ਫਸਲਾਂ ਦੇ ਸਮਰਥਨ ਮੁੱਲ ਵਿਚ ਇਤਿਹਾਸਕ ਵਾਧਾ ਖੁਦਕੁਸ਼ੀਆਂ ਦੇ ਦੌਰ ਨੂੰ ਠੱਲ ਪਾਵੇਗਾ

ਮੋਗਾ,6 ਜੁਲਾਈ (ਜਸ਼ਨ)- ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 200 ਰੁਪਏ ਵਧਾ ਕੇ 1750 ਰੁਪਏ ਪ੍ਰਤੀ ਕੁਇੰਟਲ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਲਾਗਤ ਦਾ ਡੇਢ ਗੁਣਾ ਘੱਟੋ ਘੱਟ ਸਮਰਥਨ ਮੁੱਲ ਦੇਣ ਵੱਲ ਵਧਾਏ ਕਦਮਾਂ ਨਾਲ ਜਿੱਥੇ ਉਹਨਾਂ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨਾ ਆਰੰਭ ਕੀਤਾ ਹੈ ਉੱਥੇ ਇਸ ਵਾਧੇ ਨਾਲ ਕਿਸਾਨਾਂ ਵਿਚ ਖੁਦਕੁਸ਼ੀਆਂ ਕਰਨ ਦੇ ਦੌਰ ਨੂੰ ਠੱਲ ਪਵੇਗੀ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਖੇਤੀਬਾੜੀ ਸੈਕਟਰ ਦੇ ਵਿਕਾਸ ਲਈ ਪੂਰੀ ਤਰਾਂ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਝੋਨੇ ਤੋਂ ਇਲਾਵਾ ਮੰੂਗੀ ,ਕਪਾਹ,ਮੱਕੀ,ਅਰਹਰ ਅਤੇ ਮੁੰਗਫਲੀ ਆਦਿ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਜ਼ੋਰਦਾਰ ਵਾਧਾ ਕੀਤਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਦਾ ਅਹਿਸਾਸ ਹੋਇਆ ਹੈ । ਚੇਅਰਮੈਨ ਅਮਰਜੀਤ ਸਿੰਘ ਨੇ ਆਖਿਆ ਕਿ ਖੇਤੀਬਾੜੀ ਸੈਕਟਰ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਜੋ ਨੀਤੀਆਂ ਕੇਂਦਰ ਸਰਕਾਰ ਵੱਲੋਂ ਉਲੀਕੀਆਂ ਜਾ ਰਹੀਆਂ ਹਨ ਉਹਨਾਂ ਨਾਲ ਕਿਸਾਨਾਂ ਦੀ ਹਾਲਤ ਦਿਨ-ਬ-ਦਿਨ ਸੁਧਰਨ ਦੀ ਉਮੀਦ ਜਾਗੀ ਹੈ ਖਾਸਕਰ ਪੰਜਾਬ ਦੇ ਕਿਸਾਨਾਂ ਨੂੰ ਇਸ ਨਾਲ ਕਾਫ਼ੀ ਫਾਇਦਾ ਹੋਵੇਗਾ ਕਿਉਂਕਿ ਇਹ ਵਾਧਾ ਇਤਿਹਾਸਕ ਹੈ ਕਿਉਂਕਿ ਇਸ ਤੋਂ ਪਹਿਲਾਂ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਕਿਸੇ ਵੀ ਸਰਕਾਰ ਨੇ ਕਦੇ ਵੀ ਫਸ਼ਲਾਂ ਦੇ ਸਮਰਥਨ ਮੁੱਲ ਵਿਚ ਇਨਾਂ ਵੱਡਾ ਵਾਧਾ ਨਹੀਂ ਕੀਤਾ ਸੀ