‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਪਿੰਡ ਹਰੀਏਵਾਲਾ ਵਿਖੇ ਸਾਫ-ਸੁਥਰਾ ਦੁੱਧ ਪੈਦਾ ਕਰਨ ਲਈ ਲੋਕਾਂ ਨੂੰ ਕੀਤਾ ਗਿਆ ਜਾਗਰੂਕ- ਡਾ. ਗੁਰਮੀਤ ਸਿੰਘ

ਮੋਗਾ 10 ਜੁਲਾਈ(ਜਸ਼ਨ)-‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਸ਼ੂ ਪਾਲਣ ਵਿਭਾਗ ਮੋਗਾ ਅਤੇ ਕਿ੍ਰਸ਼ੀ ਵਿਗਿਆਨ ਕੇਦਰ ਵੱਲੋ ਸਾਂਝੇ ਤੌਰ ਤੇ ਪਿੰਡ ਹਰੀਏਵਾਲਾ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਨੇ ਦੱਸਿਆ ਕਿ ਵਿਭਾਗ ਵੱਲੋ ਪਿੰਡਾਂ ਦੇ ਲੋਕਾਂ ਨੂੰ ਸਾਫ ਸੁਥਰਾ ਦੁੱਧ ਪੈਦਾ ਕਰਨ ਪਸ਼ੂਆਂ ਤੋ ਮਨੁੱਖਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ, ਜਾਨਵਰਾਂ ਦੇ ਟੀਕਾਕਰਨ ਅਤੇ ਦੇਸੀ ਗਾਵਾਂ ਤੇ ਮੱਝਾਂ ਨੂੰ ਮੁਫ਼ਤ ਮਨਸੂਈ ਗਰਭਦਾਨ ਕਰਵਾਉਣ ਹਿੱਤ ਜਿਲੇ ਦੇ 25 ਪਿੰਡਾਂ ਦੀ ਚੋਣ ਕੀਤੀ ਗਈ ਸੀ। ਉਨਾਂ ਦੱਸਿਆ ਕਿ ਇਸ ਕੈਪ ਦੌਰਾਨ ਵੈਟਨਰੀ ਅਫ਼ਸਰ ਡਾ. ਕਮਲਪ੍ਰੀਤ ਸਿੰਘ ਨੇ ਕਿਸਾਨਾਂ ਤੇ ਦੁੱਧ ਉਤਪਾਦਕਾਂ ਨੂੰ ਸਿਹਤਮੰਦ ਮਨੁੱਖੀ ਜੀਵਨ ਜਾਂਚ ਦੇ ਮੱਦੇਨਜ਼ਰ ਸਾਫ-ਸੁਥਰਾ ਦੁੱਧ ਪੈਦਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਹਾਜ਼ਰ ਵਿਅਕਤੀਆਂ ਨੂੰ ਪਸ਼ੂਆਂ ਤੋ ਮਨੁੱਖਾਂ ਨੂੰ ਲੱਗਣ ਵਾਲੀਆਂ ਰੈਬੀਜ਼, ਬਰੂਸੀਲੋਨ, ਟੀਬੀ ਅਤੇ ਹਲਕਾਅ ਆਦਿ ਵਰਗੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਇਹ ਬਿਮਾਰੀਆਂ ਮਨੁੱਖੀ ਸਿਹਤ ‘ਤੇ ਬਹੁਤ ਮਾਰੂ ਅਸਰ ਪਾਉਦੀਆਂ ਹਨ, ਇਸ ਲਈ ਸਾਨੂੰ ਇਨਾਂ ਬਿਮਾਰੀਆਂ ਤੋ ਸਾਵਧਾਨ ਰਹਿਣਾ ਚਾਹੀਦਾ ਹੈ। ਇਸ ਮੌਕੇ ਕਿ੍ਰਸ਼ੀ ਵਿਗਿਆਨ ਕੇਦਰ ਦੇ ਅਧਿਕਾਰੀਆਂ ਵੱਲੋ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿੱਚ ਡੀ.ਏ.ਪੀ. ਨਾ ਪਾਉਣ ਅਤੇ ਖਾਦਾਂ ਦੀ ਉਚਿੱਤ ਵਰਤੋ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵੈਟਨਰੀ ਅਫ਼ਸਰ ਡਾ. ਕਮਲਪ੍ਰੀਤ ਸਿੰਘ, ਵੈਟਰਨਰੀ ਇੰਸਪੈਕਟਰ ਲਖਵਿੰਦਰ ਸਿੰੰਘ, ਕਿ੍ਰਸ਼ੀ ਵਿਗਿਆਨ ਕੇਦਰ ਦੇ ਅਧਿਕਾਰੀ ਅਰਸ਼ਦੀਪ ਕੌਰ, ਪਰਮਜੀਤ ਕੌਰ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਆਦਿ ਹਾਜ਼ਰ ਸਨ।