ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਹਾਲਤ ਬਿਗੜੀ

ਫਿਰੋਜ਼ਪੁਰ,12 ਜੁਲਾਈ (ਪੰਕਜ ਕੁਮਾਰ)-ਫਿਰੋਜ਼ਪੁਰ ਜ਼ਿਲੇ ਦੇ ਪਿੰਡ ਗੁਲਾਮੀ ਵਾਲਾ ’ਚ ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਹਾਲਤ ਬਿਗੜ ਗਈ ਅਤੇ ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਪ+ਤੀ ਕਰਵਾਇਆ ,ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਸਪਤਾਲ ਦੇ ਡਾਕਟਰ ਨੇ ਨੌਜਵਾਨ ਜੁਝਾਰ ਸਿੰਘ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਪਿੰਡ ਗੁਲਾਮੀ ਵਾਲਾ ਦਾ ਰਹਿਣ ਵਾਲਾ ਇਹ ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਮੰਨਿਆ ਕਿ ਨੌਜਵਾੜ ਦੀ ਨਸ਼ੇ ਕਾਰਨੜ ਹਾਲਤ ਬਿਗੜੀ ਹੈ। ਨੌਜਵਾਨ ਦੇ ਰਿਸ਼ਤੇਦਾਰਾਂ ਨੇ ਖੁਲੇਆਮ ਵਿਕ ਰਹੇ ਨਸ਼ੇ  ’ਤੇ ਲਗਾਮ ਕਸਣ ਦੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ।