ਪੱਤਰਕਾਰ ਬਲਵਿੰਦਰ ਹਾਲੀ ਨੂੰ ਸਦਮਾ, ਮਾਤਾ ਦਾ ਦੇਹਾਂਤ

ਕੋਟਕਪੂਰਾ 14 ਜੁਲਾਈ (ਮਹਿੰਦੀਰੱਤਾ) :- ਸੀਨੀਅਰ ਪੱਤਰਕਾਰ ਬਲਵਿੰਦਰ ਹਾਲੀ ਅਤੇ ਤਰਕਸ਼ੀਲ ਆਗੂ ਲਖਵਿੰਦਰ ਹਾਲੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨਾ ਦੇ ਸਤਿਕਾਰਤ ਮਾਤਾ ਨਿਰਮਲਾ ਰਾਣੀ (72) ਪਤਨੀ ਸਵ: ਮਹਿੰਦਰ ਸਿੰਘ ਵਾਸੀ ਪਿੰਡ ਕਿਲਾ ਨੌ ਅਚਾਨਕ ਸਦੀਵੀ ਵਿਛੋੜਾ ਦੇ ਗਏ। ਪਰਿਵਾਰਕ ਸੂਤਰਾਂ ਅਨੁਸਾਰ ਮਾਤਾ ਨਿਰਮਲਾ ਰਾਣੀ ਦਾ ਅੰਤਿਮ ਸੰਸਕਾਰ 15 ਜੁਲਾਈ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਮਾਤਾ ਜੀ ਦੇ ਅਚਾਨਕ ਵਿਛੋੜੇ ’ਤੇ ਪੈ੍ਰਸ ਕਲੱਬ ਕੋਟਕਪੁੂਰਾ ਦੇ ਪ੍ਰਧਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਤੋਂ ਇਲਾਵਾ ਮੁੱਖ ਸਰਪ੍ਰਸਤ ਗੁਰਮੀਤ ਸਿੰਘ, ਸਰਪ੍ਰਸਤ ਨਰਿੰਦਰ ਬੈੜ ਅਤੇ ਚੇਅਰਮੈਨ ਅਮਿਤ ਸ਼ਰਮਾ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।