ਮਾਉਟ ਲਿਟਰਾ ਜੀ ਸਕੂਲ ਵਿਚ ਆਈਸਕ੍ਰੀਮ ਪਾਰਟੀ ਦਾ ਆਯੋਜਨ

ਮੋਗਾ, 14 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਆਈਸਕ੍ਰੀਮ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਵਧਦੀ ਗਰਮੀਆਂ ਵਿਚ ਆਈਸਕ੍ਰੀਮ ਖਾਣਾ ਸਾਰਿਆਂ ਦੀ ਮਨਪਸੰਦੀਦਾ ਆਦਤ ਹੁੰਦੀ ਹੈ ਚਾਹੇ ਉਹ ਬੱਚੇ ਹੋਣ ਦਾ ਬੂਢੇ। ਉਹਨਾਂ ਕਿਹਾ ਕਿ ਆਈਸਕ੍ਰੀਮ ਖਾਣ ਨਾਲ ਸਾਡੇ ਸ਼ਰੀਰ ਨੂੰ ਠੰਡਕ ਮਿਲਦੀ ਹੈ। ਉਹਨਾਂ ਆਈਸਕ੍ਰੀਮ ਦੀ ਮਹੱਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਇਸ ਪ੍ਰਕਾਰ ਦੀ ਪਾਰਟੀ ਦਾ ਆਯੋਜਨ ਕਰਨ ਦਾ ਮੁੱਖ ਮੰਤਵ ਵਿਦਿਆਰਥੀਆ ਅੰਦਰ ਛੁਪੀ ਪ੍ਰਤਿਭਾ ਨੂੰ ਬਾਹਰ ਨਿਖਾਪਨਾ ਹੈ, ਜੋ ਅੱਗੇ ਵੀ ਨਿਰੰਤਰ ਜਾਰੀ ਰਹਗੇੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।