ਲਿਟਲ ਮਿਲੇਨੀਅਮ ਸਕੂਲ ਵਿਚ ਇਕ ਰੋਜ਼ਾ ਯੋਗਾ ਕੈਂਪ ਲਾਇਆ

ਮੋਗਾ, 18 ਜੁਲਾਈ (ਜਸ਼ਨ)-ਸਥਾਨਕ ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਇਕ ਰੋਜ਼ਾ ਬੱਚਿਆਂ ਦਾ ਯੋਗਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਕਿਹਾ ਕਿ ਜਿਸ ਪ੍ਰਕਾਰ ਜੀਵਨ ਵਿਚ ਸਿੱਖਿਆ ਦਾ ਮਹੱਤਵ ਹੈ ਉਸ ਪ੍ਰਕਾਰ ਵਿਦਿਆਰਥੀਆਂ ਲਈ ਯੋਗ ਵੀ ਬੇਹੱਦ ਜ਼ਰੂਰੀ ਹੈ। ਉਹਨਾਂ ਵਿਦਿਆਰਥੀਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਜੰਕ ਫੂਡ ਨਾਲ ਸ਼ਰੀਰ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਇਸ ਨਾਲ ਪਾਚਨ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।